ਬਠਿੰਡਾ: ਪਿਛਲੇ ਕਈ ਦਿਨਾਂ ਤੋਂ ਬਠਿੰਡਾ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਮਹਿਲਾ ਪੁਲਿਸ ਮੁਲਾਜ਼ਮ ਅਤੇ ਉਸਦੇ ਦੋਸਤ ਦੀ ਪਤਨੀ ਵੱਲੋਂ ਸਰਕਾਰੀ ਹਸਪਤਾਲ ਵਿਚ ਹਾਈਵੋਲਟੇਜ਼ ਡਰਾਮਾ ਕੀਤਾ ਗਿਆ ਹੈ। ਇਸ ਦੌਰਾਨ ਉਸ ਵੱਲੋਂ ਆਪਣੇ ਮਰਦ ਮਿੱਤਰ ਦੀ ਪਤਨੀ ਨਾਲ ਹੱਥੋਪਾਈ ਵੀ ਕੀਤੀ। ਉੱਥੇ ਹੀ ਉਸ ਵੱਲੋਂ ਹਸਪਤਾਲ ਦੇ ਅੰਦਰ ਹੀ ਕੋਈ ਜ਼ਹਿਰੀਲੀ ਵਸਤੂ ਨਿਗਲਣ ਦੀ ਕੋਸ਼ਿਸ਼ ਕੀਤੀ ਗਈ।
ਦੱਸ ਦਈਏ ਕਿ ਪਿਛਲੇ ਦਿਨੀਂ ਮਹਿਲਾ ਪੁਲਿਸ ਮੁਲਾਜ਼ਮ ਅਤੇ ਉਸ ਦਾ ਸਾਥੀ ਬਲਜਿੰਦਰ ਸਿੰਘ ਸਰਕਾਰੀ ਹਸਪਤਾਲ ਵਿਚ ਜ਼ਹਿਰੀਲੀ ਵਸਤੂ ਨਿਗਲਣ ਕਾਰਨ ਦਾਖ਼ਲ ਹੋਏ ਸੀ ਪਰ ਇਸ ਤਰ੍ਹਾਂ ਹੀ ਉਨ੍ਹਾਂ ਵੱਲੋਂ ਹਸਪਤਾਲ ਸਟਾਫ ਨਾਲ ਕੀਤੀ ਬਦਸਲੂਕੀ ਤੋਂ ਬਾਅਦ ਪੁਲਿਸ ਨੇ ਡਾਕਟਰ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕਰ ਲਿਆ ਸੀ ਅਤੇ ਮਹਿਲਾ ਪੁਲਿਸ ਮੁਲਾਜ਼ਮ ਵੱਲੋਂ ਆਪਣੇ ਦੋਸਤ ਬਲਜਿੰਦਰ ਸਿੰਘ ਦੀ ਪਤਨੀ ਨਾਲ ਹਸਪਤਾਲ ਵਿਚ ਹੱਥੋਪਾਈ ਕੀਤੀ ਸੀ। ਇਸ ਮਾਮਲੇ ਤੋਂ ਬਾਅਦ ਜਿਵੇਂ ਹੀ ਦੋਹਾਂ ਨੂੰ ਹਸਪਤਾਲ ਚੋਂ ਡਿਸਚਾਰਜ ਕੀਤਾ ਗਿਆ ਉੱਥੇ ਹੀ ਦੂਜੇ ਪਾਸੇ ਦੋਹਾਂ ਨੂੰ ਪੁਲਿਸ ਨੇ ਹਿਰਾਸਤ ਚ ਲੈ ਲਿਆ।
ਐਸਐਚਓ ਕੋਤਵਾਲੀ ਪਰਮਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਡਾ. ਨੇ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਪਹਿਲਾਂ ਮਹਿਲਾ ਮੁਲਾਜ਼ਮ ਅਤੇ ਉਸਦੇ ਸਾਥੀ ਬਲਜਿੰਦਰ ਸਿੰਘ ਵੱਲੋਂ ਡਾਕਟਰ ਅਤੇ ਸਟਾਫ ਨਾਲ ਬਦਸਲੂਕੀ ਕੀਤੀ ਗਈ ਹੈ ਜਿਸ ਦੇ ਆਧਾਰ ਤੇ ਉਨ੍ਹਾਂ ਨੂੰ ਤੇ ਮਾਮਲਾ ਦਰਜ ਕੀਤਾ ਗਿਆ ਸੀ ਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ।
ਉੱਧਰ ਐਮਰਜੈਂਸੀ ਡਿਊਟੀ ’ਤੇ ਡਾ. ਗੁਰਮੇਲ ਦਾ ਕਹਿਣਾ ਹੈ ਕਿ ਮਹਿਲਾ ਪੁਲਿਸ ਮੁਲਾਜ਼ਮ ਅਤੇ ਉਸਦੇ ਸਾਥੀ ਵੱਲੋਂ ਸਟਾਫ ਨਾਲ ਬਦਸਲੂਕੀ ਕੀਤੇ ਜਾਣ ਤੋਂ ਬਾਅਦ ਮਾਮਲਾ ਦਰਜ ਕਰਵਾਇਆ ਗਿਆ ਸੀ ਜਿਸ ’ਤੇ ਦੋਵਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜੋ: ਸਕੂਲ ਵੈਨ ਰਾਹੀਂ ਬੱਚੇ ਛੱਡਣ ਆਏ ਡਰਾਈਵਰ ਨਾਲ ਕੁੱਟਮਾਰ, ਵੀਡੀਓ ਵਾਇਰਲ