ETV Bharat / city

ਵਿਦੇਸ਼ ਭੇਜਣ ਦੇ ਨਾਂ ’ਤੇ ਇਮੀਗ੍ਰੇਸ਼ਨ ਵੱਲੋਂ ਲੱਖਾਂ ਰੁਪਏ ਦੀ ਠੱਗੀ - ਨੌਜਵਾਨ ਵਿਦੇਸ਼ ਜਾਣ ਦੇ ਚਾਹਵਾਨ

ਬਠਿੰਡਾ ਵਿਖੇ ਵਿਦੇਸ਼ ਭੇਜਣ ਦੇ ਨਾਂ ’ਤੇ ਇਮੀਗ੍ਰੇਸ਼ਨ ਵੱਲੋਂ ਲੱਖਾਂ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਧੋਖਾਧੜੀ ਦਾ ਸ਼ਿਕਾਰ ਹੋਏ ਵੱਖ-ਵੱਖ ਜ਼ਿਲ੍ਹਿਆਂ ਅਤੇ ਰਾਜਾਂ ਤੋਂ ਆਏ ਲੋਕ ਐਸਐਸਪੀ ਦਫ਼ਤਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਇਨਸਾਫ ਦੀ ਗੁਹਾਰ ਲਗਾਈ।

ਇਮੀਗ੍ਰੇਸ਼ਨ ਵੱਲੋਂ ਲੱਖਾਂ ਰੁਪਏ ਦੀ ਠੱਗੀ
ਇਮੀਗ੍ਰੇਸ਼ਨ ਵੱਲੋਂ ਲੱਖਾਂ ਰੁਪਏ ਦੀ ਠੱਗੀ
author img

By

Published : Jun 10, 2022, 3:56 PM IST

ਬਠਿੰਡਾ: ਪੰਜਾਬ ’ਚ ਜਿਆਦਾਤਰ ਨੌਜਵਾਨ ਵਿਦੇਸ਼ ਜਾਣ ਦੇ ਚਾਹਵਾਨ ਹੈ। ਆਪਣੇ ਪਰਿਵਾਰ ਨੂੰ ਹਰ ਇੱਕ ਸਹੂਲਤ ਅਤੇ ਆਰਥਿਕ ਸਥਿਤੀ ਨੂੰ ਠੀਕ ਕਰਨ ਦੇ ਲਈ ਨੌਜਵਾਨ ਵਿਦੇਸ਼ ਜਾਣ ਦੇ ਲਈ ਕਿਸੇ ਵੀ ਹੱਦ ਤੱਕ ਜਾਣ ਦੇ ਲਈ ਰਹਿੰਦੇ ਹਨ। ਜਿਸਦਾ ਫਾਇਦਾ ਏਜੰਟ ਚੁੱਕਦੇ ਹਨ। ਇਨ੍ਹਾਂ ਏਜੰਟਾ ਦੇ ਕਾਰਨ ਕਈ ਲੋਕ ਧੋਖਾਧੜੀ ਦਾ ਸ਼ਿਕਾਰ ਵੀ ਹੁੰਦੇ ਹਨ। ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਵਿਦੇਸ਼ ਭੇਜਣ ਦੇ ਨਾਂ ’ਤੇ ਲੋਕਾਂ ਨਾਲ ਲੱਖਾ ਦੀ ਠੱਗੀ ਹੋਈ।

ਮਿਲੀ ਜਾਣਕਾਰੀ ਮੁਤਾਬਿਕ ਬਠਿੰਡਾ ਵਿਖੇ ਵਿਦੇਸ਼ ਭੇਜਣ ਦੇ ਨਾਂ ’ਤੇ ਇਮੀਗ੍ਰੇਸ਼ਨ ਵੱਲੋਂ ਲੱਖਾਂ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਧੋਖਾਧੜੀ ਦਾ ਸ਼ਿਕਾਰ ਹੋਏ ਵੱਖ-ਵੱਖ ਜ਼ਿਲ੍ਹਿਆਂ ਅਤੇ ਰਾਜਾਂ ਤੋਂ ਆਏ ਲੋਕ ਐਸਐਸਪੀ ਦਫ਼ਤਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਇਨਸਾਫ ਦੀ ਗੁਹਾਰ ਲਗਾਈ।

ਇਮੀਗ੍ਰੇਸ਼ਨ ਵੱਲੋਂ ਲੱਖਾਂ ਰੁਪਏ ਦੀ ਠੱਗੀ

ਮਾਮਲੇ ਸਬੰਧੀ ਪੀੜਤਾਂ ਨੇ ਦੱਸਿਆ ਕਿ ਸ਼ਹਿਰ ’ਚ ਇੱਕ ਇਮੀਗ੍ਰੇਸ਼ਨ ਵਿਖੇ ਬਾਹਰ ਜਾਣ ਦੇ ਲਈ ਉਨ੍ਹਾਂ ਵੱਲੋ ਪੈਸੇ ਦਿੱਤੇ ਗਏ ਸੀ, ਪਰ ਉਨ੍ਹਾਂ ਦਾ ਕਿਸੇ ਦਾ ਵੀ ਵੀਜ਼ਾ ਨਹੀਂ ਲੱਗਿਆ। ਪਰ ਇਮੀਗ੍ਰੇਸ਼ਨ ਵੱਲੋਂ ਵੱਖ-ਵੱਖ ਢੰਗਾਂ ਅਤੇ ਕੰਮਾਂ ਨੂੰ ਲੈ ਕੇ ਪੈਸੇ ਮੰਗਦੇ ਰਹੇ। ਹੁਣ ਤੱਕ ਉਨ੍ਹਾਂ ਨੇ ਲੱਖਾਂ ਹੀ ਪੈਸੇ ਉਨ੍ਹਾਂ ਸਾਰਿਆਂ ਕੋਲੋਂ ਲੈ ਲਏ ਹਨ ਪਰ ਅਜੇ ਤੱਕ ਉਨ੍ਹਾਂ ਨੂੰ ਵੀਜ਼ਾ ਨਹੀਂ ਮਿਲਿਆ।

ਪੀੜਤ ਲੋਕਾਂ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਕਿਸੇ ਵੀ ਤਰ੍ਹਾਂ ਦੀ ਕੋਈ ਜਾਂਚ ਪੜਤਾਲ ਨਹੀਂ ਕੀਤੀ ਜਾ ਰਹੀ ਹੈ ਜਿਸ ਕਾਰਨ ਉਹ ਅਜਿਹੇ ਦਫਤਰ ਖੋਲ੍ਹ ਲੋਕਾਂ ਨੂੰ ਲੁੱਟਦੇ ਹਨ।

ਦੂਜੇ ਪਾਸੇ ਮਾਮਲੇ ਚ ਥਾਣਾ ਕੋਤਵਾਲੀ ਦੇ ਮੁਖੀ ਪਰਵਿੰਦਰ ਸਿੰਘ ਨੇ ਕਿਹਾ ਪੂਰਾ ਮਾਮਲਾ ਦੀ ਜਾਂਚ ਪੜਤਾਲ ਚੱਲ ਰਹੀ ਹੈ, ਮਾਮਲੇ ਸਬੰਧੀ ਬਣਦੀ ਕਾਰਵਾਈ ਕੀਤੀ ਜਾਵੇਗੀ ਪਰ ਸਰਕਾਰ ਨੂੰ ਇਨ੍ਹਾਂ ਲੋਕਾਂ ਉੱਤੇ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਕਿ ਕਿਸੇ ਵੀ ਵਿਅਕਤੀ ਦੇ ਨਾਲ ਧੋਖਾਧੜੀ ਨਾ ਹੋਵੇ।

ਇਹ ਵੀ ਪੜੋ: ਸਾਬਕਾ ਸੀਐੱਮ ਚੰਨੀ ਦੇ ਇੱਕ ਹੋਰ ਕਰੀਬੀ ਰਿਸ਼ਤੇਦਾਰ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ETV Bharat Logo

Copyright © 2025 Ushodaya Enterprises Pvt. Ltd., All Rights Reserved.