ETV Bharat / city

'ਰਾਵਤ ਸਮੁੱਚੀ ਸਿੱਖ ਕੌਮ ਤੋਂ ਮੰਗਣ ਮੁਆਫੀ' - ਪੰਜਾਬ ਕਾਂਗਰਸ ਦਾ ਕਲੇਸ਼

ਜਥੇਦਾਰ ਨੇ ਇਹ ਵੀ ਕਿਹਾ ਕਿ ਸਿਆਸੀ ਆਗੂ ਜਿਨ੍ਹਾਂ ਨੂੰ ਗੁਰਬਾਣੀ ਸਹੀ ਬੋਲਣੀ ਨਹੀਂ ਆਉਂਦੀ ਅਤੇ ਜਿਨ੍ਹਾਂ ਨੂੰ ਗੁਰਬਾਣੀ ਦੇ ਸ਼ਬਦਾਂ ਦੇ ਸਹੀ ਅਰਥ ਨਹੀਂ ਪਤਾ ਉਹ ਰਾਜਨੀਤਿਕ ਸਟੇਜਾਂ ਤੋਂ ਗੁਰਬਾਣੀ ਦੇ ਹਵਾਲੇ ਦੇ ਕੇ ਕੋਈ ਗੱਲ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਰਾਵਤ ਸਮੁੱਚੀ ਸਿੱਖ ਕੌਮ ਤੋਂ ਮੰਗਣ ਮੁਆਫੀ
ਰਾਵਤ ਸਮੁੱਚੀ ਸਿੱਖ ਕੌਮ ਤੋਂ ਮੰਗਣ ਮੁਆਫੀ
author img

By

Published : Sep 1, 2021, 7:04 PM IST

ਬਠਿੰਡਾ: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦੇ ਦਿੱਤੇ ਗਏ ਬਿਆਨ ਦੀ ਨਿਖੇਧੀ ਕੀਤੀ ਹੈ। ਜਥੇਦਾਰ ਗਿਆਨੀ ਹਰਪ੍ਰੀਤ ਨੇ ਸਿਆਸੀ ਆਗੂਆਂ ਨੂੰ ਨਸੀਹਤ ਦਿੰਦੇ ਹੋਏ ਕਿਹਾ ਕਿ ਸਿਆਸੀ ਲੋਕ ਰਾਜਨੀਤੀਕ ਪ੍ਰੋਗਰਾਮਾਂ ਵਿੱਚ ਅਜਿਹੇ ਸ਼ਬਦ ਵਰਤਣ ਤੋਂ ਗੁਰੇਜ਼ ਕਰਨ ਜਿਸ ਨਾਲ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੋਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਹਰੀਸ਼ ਰਾਵਤ ਨੂੰ ਤੁਰੰਤ ਸਮੁੱਚੀ ਸਿੱਖ ਕੌਮ ਕੋਲੋਂ ਮੁਆਫ਼ੀ ਮੰਗਣੀ ਚਾਹੀਦੀ ਹੈ।

'ਰਾਵਤ ਸਮੁੱਚੀ ਸਿੱਖ ਕੌਮ ਤੋਂ ਮੰਗਣ ਮੁਆਫੀ'

ਜਥੇਦਾਰ ਨੇ ਇਹ ਵੀ ਕਿਹਾ ਕਿ ਸਿਆਸੀ ਆਗੂ ਜਿਨ੍ਹਾਂ ਨੂੰ ਗੁਰਬਾਣੀ ਸਹੀ ਬੋਲਣੀ ਨਹੀਂ ਆਉਂਦੀ ਅਤੇ ਜਿਨ੍ਹਾਂ ਨੂੰ ਗੁਰਬਾਣੀ ਦੇ ਸ਼ਬਦਾਂ ਦੇ ਸਹੀ ਅਰਥ ਨਹੀਂ ਪਤਾ ਉਹ ਰਾਜਨੀਤਿਕ ਸਟੇਜਾਂ ਤੋਂ ਗੁਰਬਾਣੀ ਦੇ ਹਵਾਲੇ ਦੇ ਕੇ ਕੋਈ ਗੱਲ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਕੀ ਸੀ ਮਾਮਲਾ

ਕਾਬਿਲੇਗੌਰ ਹੈ ਕਿ ਪੰਜਾਬ ਕਾਂਗਰਸ ਦਾ ਕਲੇਸ਼ ਖਤਮ ਕਰਨ ਆਏ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਨਵਜੋਤ ਸਿੰਘ ਸਿੱਧੂ ਤੇ ਉਨ੍ਹਾਂ ਦੇ ਕਾਰਜਕਾਰੀ ਪ੍ਰਧਾਨ ਨਾਲ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਤੋਂ ਬਾਅਦ ਉਨ੍ਹਾਂ ਨੇ ਉੁਨ੍ਹਾਂ ਨੂੰ ਪੰਜ ਪਿਆਰੇ ਕਹਿ ਕੇ ਸੰਬੋਧਨ ਕੀਤਾ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਸਿਆਸੀ ਹਲਕਿਆਂ ਤੇ ਆਮ ਲੋਕਾਂ ਦੇ ਵਿੱਚ ਨਵੀਂ ਚਰਚਾ ਛਿੜ ਗਈ ਸੀ।

ਇਹ ਵੀ ਪੜੋ: ਵਿਵਾਦਾਂ ’ਚ ਘਿਰੇ ਹਰੀਸ਼ ਰਾਵਤ ਨੇ ਮੰਗੀ ਮੁਆਫੀ

ETV Bharat Logo

Copyright © 2024 Ushodaya Enterprises Pvt. Ltd., All Rights Reserved.