ਬਠਿੰਡਾ: ਪਿਛਲੇ ਦਿਨੀਂ ਪਿੰਡ ਚਾਉਕੇ ਵਿਖੇ ਨਸ਼ਾ ਤਸਕਰਾਂ (Drug Smugglers) ਵੱਲੋਂ ਕਰੀਬ ਅੱਧੀ ਦਰਜਨ ਨੌਜਵਾਨਾਂ ਨਾਲ ਕੁੱਟਮਾਰ ਕੀਤੀ ਸੀ। ਕੁੱਟਮਾਰ ਕਰਨ ਦਾ ਮੁੱਖ ਕਾਰਨ ਇਨ੍ਹਾਂ ਨੌਜਵਾਨਾਂ ਵੱਲੋਂ ਨਸ਼ਾ ਤਸਕਰਾਂ (Drug Smugglers) ਨੂੰ ਰੋਕਣਾ ਸੀ। ਨਸ਼ਾ ਤਸਕਰਾਂ (Drug Smugglers) ਦੀ ਕੁੱਟਮਾਰ ਦਾ ਸ਼ਿਕਾਰ ਹੋਏ ਕਬੱਡੀ ਕੋਚ ਹਰਵਿੰਦਰ ਸਿੰਘ ਦੀ ਪਿਛਲੇ ਦੇ ਇਲਾਜ ਦੌਰਾਨ ਮੌਤ ਹੋ ਗਈ। ਜਿਸ ਤੋਂ ਮਗਰੋਂ ਪੀੜਤ ਪਰਿਵਾਰ ਨੇ ਇਨਸਾਫ ਲਈ ਮਿਨੀ ਸੈਕਟ੍ਰੀਏਟ ਦਾ ਘਿਰਾਓ ਕੀਤਾ।
ਇਹ ਵੀ ਪੜੋ: 14 ਸਾਲਾਂ ਲੜਕੀ ਨਾਲ ਬਲਾਤਕਾਰ ਕਰਨ ਵਾਲੇ ਤਿੰਨ ਮੁਲਜ਼ਮ ਪੁਲਿਸ ਅੜਿਕੇ
ਪਰਿਵਾਰਕ ਮੈਂਬਰਾਂ ਨੇ ਇਲਜ਼ਾਮ ਲਾਇਆ ਕਿ ਦੋਸ਼ੀਆਂ ਵੱਲੋਂ ਸ਼ਰ੍ਹੇਆਮ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਜਾਂਦੀਆਂ ਰਹੀਆਂ, ਪਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ ਜਿਸ ਕਾਰਨ ਉਨ੍ਹਾਂ ਨੂੰ ਮਜ਼ਬੂਰਨ ਆਪਣੇ ਬੱਚੇ ਦੀ ਮੌਤ ਤੋਂ ਬਾਅਦ ਧਰਨਾ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ। ਪਰਿਵਾਰਕ ਮੈਂਬਰਾਂ ਨੇ ਐਲਾਨ ਕੀਤਾ ਜਦੋਂ ਤਕ ਇਸ ਘਟਨਾਕ੍ਰਮ ਵਿੱਚ ਸ਼ਾਮਲ ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ ਉਦੋਂ ਤੱਕ ਉਹ ਕਬੱਡੀ ਕੋਚ ਹਰਵਿੰਦਰ ਸਿੰਘ ਸੰਸਕਾਰ ਨਹੀਂ ਕਰਨਗੇ।
ਇਸ ਮੌਕੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਪਿੰਡ ਵਾਸੀਆਂ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਨੂੰ ਵਾਰ-ਵਾਰ ਇਨ੍ਹਾਂ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦਿੱਤੇ ਜਾਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ ਉਲਟਾ ਨਸ਼ਾ ਤਸਕਰਾਂ ਵੱਲੋਂ ਨੌਜਵਾਨ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਅਤੇ ਕੁੱਟਮਾਰ ਦੀਆਂ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਕੀਤੀਆਂ ਗਈਆਂ। ਉਹਨਾਂ ਨੇ ਕਿਹਾ ਕਿ ਵੀਡੀਓ ਵਾਇਰਲ ਕਰਨ ਤੋਂ ਬਾਅਦ ਹੀ ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ ਹੈ।
ਇਹ ਵੀ ਪੜੋ: China Door:ਫਿਰੋਜ਼ਪੁਰ 'ਚ ਲੱਖਾਂ ਦੀ ਚਾਈਨਾ ਡੋਰ ਸਮੇਤ ਇੱਕ ਕਾਬੂ