ETV Bharat / city

ਅਵਾਰਾ ਪਸ਼ੂਆਂ ਦੀ ਸਮੱਸਿਆ 'ਤੇ ਮੇਅਰ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ - ਅਵਾਰਾ ਪਸ਼ੂਆਂ ਦੀ ਸਮੱਸਿਆ

ਪੰਜਾਬ ਸਰਕਾਰ ਵੱਲੋਂ ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ। ਜ਼ਮੀਨੀ ਪੱਧਰ 'ਤੇ ਸਰਕਾਰ ਦੇ ਇਹ ਦਾਅਵੇ ਝੂਠੇ ਪੈਂਦੇ ਨਜ਼ਰ ਆ ਰਹੇ ਹਨ। ਬਠਿੰਡਾ 'ਚ ਅਵਾਰਾ ਪਸ਼ੂਆਂ ਦੀ ਸਮੱਸਿਆ ਵੱਧ ਜਾਣ ਤੋਂ ਬਾਅਦ ਸ਼ਹਿਰ ਦੇ ਮੇਅਰ ਨੇ ਇਸ ਸਮੱਸਿਆ ਨੂੰ ਹੱਲ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖੀ ਹੈ।

ਫੋਟੋ
author img

By

Published : Oct 18, 2019, 7:31 PM IST

ਬਠਿੰਡਾ: ਅਵਾਰਾ ਪਸ਼ੂ ਹਮੇਸ਼ਾ ਤੋਂ ਲੋਕਾਂ ਲਈ ਇੱਕ ਵੱਡੀ ਸਮੱਸਿਆ ਰਹੇ ਹਨ। ਅਵਾਰਾ ਪਸ਼ੂਆਂ ਦੀ ਸਮੱਸਿਆ ਪੂਰੇ ਸੂਬੇ ਲਈ ਗੰਭੀਰ ਸਮੱਸਿਆ ਬਣਦੀ ਜਾ ਰਹੀ ਹੈ। ਸ਼ਹਿਰ ਦੀਆਂ ਸੜਕਾਂ ਉੱਤੇ ਵੱਡੀ ਗਿਣਤੀ ਵਿੱਚ ਘੁੰਮ ਰਹੇ ਅਵਾਰਾ ਪਸ਼ੂਆਂ ਕਾਰਨ ਸੜਕ ਹਾਦਸੇ ਵੱਧਦੇ ਜਾ ਰਹੇ ਹਨ ਅਤੇ ਇਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਵੀਡੀਓ

ਆਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਲੈ ਕੇ ਬਠਿੰਡਾ ਦੇ ਮੇਅਰ ਬਲਵੰਤ ਰਾਏ ਨਾਥ ਨੇ ਇਸ ਨੂੰ ਗੰਭੀਰ ਸਮੱਸਿਆ ਦੱਸਿਆ। ਉਨ੍ਹਾਂ ਕਿਹਾ ਕਿ ਨਗਰ ਨਿਗਮ ਇਸ ਸਮੱਸਿਆ ਦਾ ਹੱਲ ਕਰਨ ਵਿੱਚ ਅਸਮਰਥ ਹੈ। ਇਸ ਦੇ ਸੁਝਾਅ ਲਈ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖਿਆ ਹੈ ਅਤੇ ਇਸ ਮਾਮਲੇ ਵਿੱਚ ਉਨ੍ਹਾਂ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੋਂ ਵੀ ਪੱਤਰ ਲਿਖ ਕੇ ਮਦਦ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ :ਰੋਜ਼ਾਨਾ ਮਰ ਰਹੇ ਅਵਾਰਾ ਪਸ਼ੂ, ਪ੍ਰਸ਼ਾਸਨ ਬੇਖ਼ਬਰ

ਪੱਤਰ ਵਿੱਚ ਆਪਣਾ ਸੁਝਾਅ ਦਿੰਦਿਆਂ ਉਨ੍ਹਾਂ ਲਿਖਿਆ ਕਿ ਇਨ੍ਹਾਂ ਅਵਾਰਾ ਪਸ਼ੂਆਂ ਦੀ ਦੇਖ-ਰੇਖ ਚੰਗੇ ਤਰੀਕੇ ਨਾਲ ਕਰਨ ਲਈ ਗਊਸ਼ਾਲਾ ਤਿਆਰ ਕੀਤੀ ਜਾਣੀ ਚਾਹੀਦੀ ਹੈ ਅਤੇ ਬਠਿੰਡਾ ਦੇ ਕੇਂਦਰੀ ਜੇਲ੍ਹ ਵਿੱਚ ਬੰਦ ਕੈਦੀਆਂ ਤੋਂ ਅਵਾਰਾ ਪਸ਼ੂਆਂ ਦੀ ਦੇਖ-ਰੇਖ ਕਰਵਾਈ ਜਾਣੀ ਚਾਹੀਦੀ ਹੈ। ਇਸ ਨਾਲ ਕਈ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ।

Intro:ਆਵਾਰਾ ਪਸ਼ੂਆਂ ਦੇ ਹੱਲ ਨੂੰ ਲੈ ਕੇ ਬਠਿੰਡਾ ਦੇ ਮੇਅਰ ਬਲਵੰਤ ਰਾਏ ਨਾਥ ਨੇ ਲਿਖਿਆ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਪੱਤਰ
ਪੱਤਰ ਵਿੱਚ ਬਠਿੰਡਾ ਦੀ ਕੇਂਦਰੀ ਜੇਲ੍ਹ ਦੇ ਵਿੱਚ ਬੰਦ ਕੈਦੀਆਂ ਤੋਂ ਆਵਾਰਾ ਪਸ਼ੂਆਂ ਦੀ ਦੇਖਰੇਖ ਦਾ ਦਿੱਤਾ ਗਿਆ ਸੁਝਾਅ

Body:ਆਵਾਰਾ ਪਸ਼ੂਆਂ ਦਾ ਮੁੱਦਾ ਕੋਈ ਨਿਵੇਕਲਾ ਨਹੀਂ ਹੈ ਕਿ ਜਿਸ ਤੋਂ ਕੋਈ ਵਰਗ ਪ੍ਰੇਸ਼ਾਨ ਨਾ ਹੋਵੇ ਅੱਜ ਆਵਾਰਾ ਪਸ਼ੂਆਂ ਦੀ ਸਮੱਸਿਆ ਪੂਰੇ ਦੇਸ਼ ਲਈ ਗੰਭੀਰ ਬਣਦੀ ਜਾ ਰਹੀ ਹੈ ਜੇਕਰ ਗੱਲ ਕਰੀਏ ਬਠਿੰਡਾ ਜ਼ਿਲ੍ਹੇ ਦੀ ਤਾਂ ਹਜ਼ਾਰਾਂ ਦੀ ਸੰਖਿਆ ਦੇ ਵਿੱਚ ਘੁੰਮ ਰਹੇ ਆਵਾਰਾ ਪਸ਼ੂ ਹਾਦਸੇ ਦਾ ਕਾਰਨ ਬਣ ਰਹੇ ਹਨ ਜਿਸ ਕਾਰਨ ਅਜਿਹੀਆਂ ਕਿੰਨੀਆਂ ਹੀ ਬੇਸ਼ੁਮਾਰ ਜਾਨਾਂ ਅਜਿਹਾ ਹੀ ਚੱਲੀ ਗਈਆਂ ਹਨ
ਆਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਲੈ ਕੇ ਬਠਿੰਡਾ ਦੇ ਮੇਅਰ ਨੇ ਇਸ ਸਮੱਸਿਆ ਨੂੰ ਗੰਭੀਰ ਦਸਦਿਆਂ ਹੋਇਆ ਕਿਹਾ ਕਿ ਇਹ ਆਵਾਰਾ ਪਸ਼ੂਆਂ ਦੀ ਸਮੱਸਿਆ ਮਿਊਂਸੀਪਲ ਕਾਰਪੋਰੇਸ਼ਨ ਦੁਆਰਾ ਹੱਲ ਨਹੀਂ ਕੀਤੀ ਜਾ ਪਾ ਰਿਹਾ ਹੈ ਜਿਸ ਦੇ ਸੁਝਾਅ ਦੇ ਲਈ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਪੱਤਰ ਲਿਖਿਆ ਹੈ ਬਠਿੰਡਾ ਦੀ ਕੇਂਦਰੀ ਜੇਲ੍ਹ ਦੇ ਵਿੱਚ ਬੰਦ ਕੈਦੀਆਂ ਤੋਂ ਇਨ੍ਹਾਂ ਆਵਾਰਾ ਪਸ਼ੂਆਂ ਦੀ ਦੇਖ ਰੇਖ ਕਰਵਾਈ ਜਾਵੇ ਅਤੇ ਉੱਥੇ ਹੀ ਇਨ੍ਹਾਂ ਆਵਾਰਾ ਪਸ਼ੂਆਂ ਦੇ ਚਾਰੇ ਦਾ ਵੀ ਬੰਦੋਬਸਤ ਹੋ ਜਾਵੇਗਾ ਉਨ੍ਹਾਂ ਨੇ ਦੱਸਿਆ ਕਿ ਇਸ ਦੇ ਸਬੰਧ ਦੇ ਵਿੱਚ ਉਨ੍ਹਾਂ ਵੱਲੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਵੀ ਪੱਤਰ ਲਿਖਿਆ ਗਿਆ ਹੈ

Conclusion:ਪਰ ਹੁਣ ਵੇਖਣਾ ਇਹ ਹੋਵੇਗਾ ਕਿ ਇਨ੍ਹਾਂ ਆਵਾਰਾ ਪਸ਼ੂਆਂ ਦੇ ਹੱਲ ਲਈ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਿੱਚੋਂ ਕਿਹੜੀ ਸਰਕਾਰ ਅੱਗੇ ਆਉਂਦੀ ਹੈ
ETV Bharat Logo

Copyright © 2025 Ushodaya Enterprises Pvt. Ltd., All Rights Reserved.