ਬਠਿੰਡਾ: ਦੇਸ਼ ਭਰ 'ਚ ਐਨਆਈਏ ਦੇ ਵੱਲੋਂ ਛਾਪੇਮਾਰੀ ਕੀਤੀ ਜਾਰੀ ਹੈ। ਐਨਆਈਏ ਨੇ ਪੰਜਾਬ ਦੇ ਬਠਿੰਡਾ ਦੇ ਪਿੰਡ ਜੰਡੀਆਂ ਵਿੱਚ ਛਾਪਾ ਮਾਰਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਐਨਆਈਏ ਦੀ ਟੀਮ ਨੇ ਬਠਿੰਡਾ ਦੇ ਜੰਡੀਆ ਪਿੰਡ ਵਿੱਚ ਇੱਕ ਕਬੱਡੀ ਪ੍ਰਮੋਟਰ ਜੱਗਾ ਜੰਡੀਆ ਦੇ ਘਰ ਛਾਪੇਮਾਰੀ ਕੀਤੀ। 25 ਤੋਂ ਵੱਧ ਅਧਿਕਾਰੀਆਂ ਅਤੇ ਜਵਾਨਾਂ ਦੀ ਟੀਮ ਨੇ ਛਾਪੇਮਾਰੀ ਕੀਤੀ ਹੈ। ਜੱਗਾ ਕਬੱਡੀ ਟੂਰਨਾਮੈਂਟ ਕਰਵਾਉਂਦਾ ਹੈ। ਘਰ ਦੇ ਬਾਹਰ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ।
ਦੱਸ ਦਈਏ ਕਿ ਜੱਗਾ ਸਿੰਘ ਕਬੱਡੀ ਦੀ ਕੋਚਿੰਗ ਦਿੰਦਾ ਹੈ। ਪਿੰਡ ਦੀ ਮੌਜੂਦਾ ਸਰਪੰਚ ਜਸਪ੍ਰੀਤ ਕੌਰ ਦੇ ਪਤੀ ਰਣਜੀਤ ਸਿੰਘ ਨੇ ਕਿਹਾ ਕਿ ਅਸੀਂ ਜੱਗਾ ਸਿੰਘ ਦੀ ਗਾਰੰਟੀ ਦਿੰਦੇ ਹਾਂ, ਉਸ ਨੇ ਕੋਈ ਨਾਜਾਇਜ਼ ਕੰਮ ਨਹੀਂ ਕੀਤਾ ਹੈ।
ਇਸ ਤੋਂ ਇਲਾਵਾ ਐਨਆਈਏ ਨੇ ਬਠਿੰਡਾ ਦੇ ਪਿੰਡ ਕਰਿਆੜ ਵਾਲਾ ਵਿਖੇ ਜੇਲ੍ਹ ਚ ਬੰਦ ਗੈਂਗਸਟਰ ਜਾਮਣ ਸਿੰਘ ਦੇ ਘਰ ਛਾਪੇਮਾਰੀ ਕੀਤੀ ਗਈ। ਇਸ ਛਾਪੇਮਾਰੀ ਦੌਰਾਨ ਐਨਆਈਏ ਦੀ ਟੀਮ ਘਰ ਵਿੱਚੋਂ ਇੱਕ ਕੈਮਰੇ ਦਾ ਡੀਵੀਆਰ ਅਤੇ ਇੱਕ ਮੋਬਾਇਲ ਨਾਲ ਲੈ ਕੇ ਗਈ ਹੈ।
ਦੱਸ ਦਈਏ ਕਿ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਅੱਜ ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ-ਐਨਸੀਆਰ, ਉਤਰ ਪ੍ਰਦੇਸ਼ ਤੇ ਉਤਰਾਖੰਡ ਖੇਤਰ ਵਿੱਚ ਭਾਰਤ ਅਤੇ ਵਿਦੇਸ਼ਾਂ ਵਿੱਚ ਸਥਿਤ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ/ਸਮੱਗਲਰਾਂ ਦਰਮਿਆਨ ਉਭਰ ਰਹੇ ਗਠਜੋੜ ਦਾ ਪਰਦਾਫਾਸ਼ ਕਰਨ ਲਈ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ। ਜੇਕਰ ਪੰਜਾਬ ਦੀ ਗੱਲ ਕਰੀਏ ਤਾਂ, ਪੰਜਾਬ ਦੇ ਜ਼ਿਲ੍ਹਾਂ ਬਠਿੰਡਾ ਦੇ ਜੰਡੀਆ ਪਿੰਡ ਵਿੱਚ NIA ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਹੁਣ ਤੱਕ ਹਰਿਆਣਾ ਦੇ 10 ਜ਼ਿਲ੍ਹਿਆਂ ਅਤੇ ਪੰਜਾਬ ਦੇ 3 ਤੋਂ 4 ਜ਼ਿਲ੍ਹਿਆਂ ਵਿੱਚ ਐਨਆਈਏ ਦੀ ਛਾਪੇਮਾਰੀ ਹੋ ਰਹੀ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਬੰਬੀਹਾ ਗਰੁੱਪ ਦੇ ਗੈਂਗਸਟਰ ਨਿਸ਼ਾਨੇ 'ਤੇ ਹਨ।ਹਰਿਆਣਾ ਵਿੱਚ 10 ਅਤੇ ਪੰਜਾਬ ਵਿੱਚ 5 ਥਾਵਾਂ ’ਤੇ ਛਾਪੇ ਮਾਰੇ ਗਏ ਹਨ। ਅੱਤਵਾਦੀ ਸਬੰਧਾਂ ਦੇ ਸਬੰਧ 'ਚ ਜਾਂਚ ਅਤੇ ਛਾਪੇਮਾਰੀ ਜਾਰੀ ਹੈ। ਇਸ ਤੋਂ ਇਲਾਵਾ ਸੋਨੀਪਤ ਅਤੇ ਉਤਰ ਪ੍ਰਦੇਸ਼ ਵਿੱਚ ਵੀ ਐਨਆਈਏ ਦੀ ਛਾਪੇਮਾਰੀ ਦਾ ਐਕਸ਼ਨ ਜਾਰੀ ਹੈ।
ਝੱਜਰ ਅਪਡੇਟ: NIA ਨੇ ਗੈਂਗਸਟਰ ਨਰੇਸ਼ ਸੇਠੀ ਦੇ ਝੱਜਰ ਸਥਿਤ ਘਰ 'ਤੇ ਛਾਪਾ ਮਾਰਿਆ ਹੈ। NIA ਦੀ ਟੀਮ ਸਵੇਰੇ 4 ਵਜੇ ਸੇਠੀ ਦੇ ਘਰ ਪਹੁੰਚੀ। ਛਾਪੇਮਾਰੀ ਦੌਰਾਨ ਸਥਾਨਕ ਡੀ.ਐਸ.ਪੀ ਦੇ ਨਾਲ ਸਥਾਨਕ ਪੁਲਿਸ ਵੀ ਨਾਲ ਸੀ। ਸੇਠੀ ਦੀ ਨਾਜਾਇਜ਼ ਜਾਇਦਾਦ ਅਤੇ ਬੈਂਕ ਡਿਟੇਲ ਦੀ ਤਲਾਸ਼ੀ ਲਈ ਗਈ, ਪਰਿਵਾਰਕ ਮੈਂਬਰਾਂ ਤੋਂ ਵੀ ਪੁੱਛਗਿੱਛ ਕੀਤੀ ਗਈ। NIA ਦੀ ਟੀਮ ਕਰੀਬ ਪੰਜ ਘੰਟੇ ਸੇਠੀ ਦੇ ਘਰ ਮੌਜੂਦ ਰਹੀ।
ਜ਼ਿਕਰਯੋਗ ਹੈ ਕਿ ਗੈਂਗਸਟਰ ਸੇਠੀ ਕਤਲ, ਫਿਰੌਤੀ ਸਮੇਤ ਕਈ ਹੋਰ ਗੰਭੀਰ ਮਾਮਲਿਆਂ ਵਿੱਚ ਸ਼ਾਮਲ ਹੈ। ਗੈਂਗਸਟਰ ਸੇਠੀ ਇਨ੍ਹੀਂ ਦਿਨੀਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ। ਨਰੇਸ਼ ਸੇਠੀ ਦਾ ਨਾਂ ਲਾਰੈਂਸ ਬਿਸ਼ਰੋਈ ਅਤੇ ਹੋਰ ਗੈਂਗ ਨਾਲ ਵੀ ਜੁੜਿਆ ਰਿਹਾ ਹੈ।
ਇਹ ਵੀ ਪੜੋ: ਮੁੜ BSF ਨੇ ਡੇਗਿਆ ਪਾਕਿਸਤਾਨੀ ਡਰੋਨ, ਢਾਈ ਕਿਲੋ ਹੈਰੋਇਨ ਕੀਤੀ ਜ਼ਬਤ