ਬਠਿੰਡਾ : ਕੋਰੋਨਾ ਵਾਇਰਸ ਤੋਂ ਬਚਾਅ ਲਈ ਜਿਥੇ ਸਿਹਤ ਵਿਭਾਗ ਤੇ ਸਰਕਾਰਾਂ ਵੱਲੋਂ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਦੂਜੇ ਪਾਸੇ ਕੁੱਝ ਸਰਕਾਰੀ ਅਦਾਰਿਆਂ ਦੇ ਵਿੱਚ ਸਰਕਾਰ ਵੱਲੋਂ ਕੋਰੋਨਾ ਵਾਇਰਸ ਸਬੰਧੀ ਲਾਗੂ ਕੀਤੇ ਆਦੇਸ਼ਾਂ ਦੀ ਪਾਲਣਾ ਨਹੀਂ ਹੋ ਰਹੀ ਹੈ। ਅਜਿਹਾ ਹੀ ਮਾਮਲਾ ਬਠਿੰਡਾ ਦੇ ਪਿੰਡ ਨਿਰਵਾਣਾ ਵਿਖੇ ਸਥਿਤ ਆਰਟੀਓ ਦਫ਼ਤਰ ਵਿਖੇ ਵੇਖਣ ਨੂੰ ਮਿਲੀਆ। ਇਥੇ ਸ਼ੋਸ਼ਲ ਡਿਸਟੈਂਸਿੰਗ ਦੀਆ ਧੱਜੀਆਂ ਉਡਦੀਆਂ ਨਜ਼ਰ ਆਈਆਂ।
ਈਟੀਵੀ ਭਾਰਤ ਦੀ ਟੀਮ ਵੱਲੋਂ ਜਦ ਕੋਰੋਨਾ ਵਾਇਰਸ ਸਬੰਧੀ ਨਿਯਮਾਂ ਦੀ ਪਾਲਣਾ ਨੂੰ ਲੈ ਕੇ ਰਿਐਲਟੀ ਚੈਕ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹੇ ਦੇ ਨਿਰਵਾਣਾ ਪਿੰਡ 'ਚ ਦੇ ਆਰਟੀਓ ਦਫ਼ਤਰ 'ਚ ਸਰਕਾਰੀ ਨਿਯਮਾਂ ਦੀ ਪਾਲਣਾ ਨਾਂ ਦੇ ਬਰਾਬਰ ਨਜ਼ਰ ਆਈ। ਇਥੇ ਆਪਣਾ ਕੰਮ ਕਰਵਾਉਣ ਆਏ ਲੋਕ ਸਮਾਜਿਕ ਦੂਰੀ ਦੀ ਪਾਲਣਾ ਕਰਨ ਦੀ ਬਜਾਏ ਭੀੜ 'ਚ ਇੱਕਠੇ ਖੜ੍ਹੇ ਹੋਏ ਨਜ਼ਰ ਆਏ। ਇਸ ਤੋਂ ਇਲਾਵਾ ਇਥੇ ਆਪਣਾ ਲਾਇਸੈਂਸ ਬਣਵਾਉਣ ਆਏ ਲੋਕਾਂ ਨੂੰ ਪਹਿਲਾਂ ਟੋਕਨ ਲਈ ਲੰਬੀਆਂ ਕਤਾਰਾਂ 'ਚ ਲੱਗਣਾ ਪੈਂਦਾ ਹੈ। ਇਸ ਮਗਰੋਂ ਉਨ੍ਹਾਂ ਨੂੰ ਲੰਬੇ ਸਮੇਂ ਤੱਕ ਆਪਣਾ ਕੰਮ ਕਰਵਾਉਣ ਲਈ ਇੰਤਜ਼ਾਰ ਕਰਨਾ ਪੈਂਦਾ ਹੈ।
ਇਥੇ ਕਿਸੇ ਵੀ ਤਰੀਕੇ ਨਾਲ ਸਮਾਜਿਕ ਧੂਰੀ ਦਾ ਧਿਆਨ ਧਿਆਨ ਨਹੀਂ ਰੱਖਿਆ ਜਾ ਰਿਹਾ, ਨਾ ਹੀ ਮੌਕੇ 'ਤੇ ਇਨ੍ਹਾਂ ਨੂੰ ਰੋਕਣ ਲਈ ਕਿਸੇ ਅਧਿਕਾਰੀ ਦੀ ਡਿਊਟੀ ਲਗਾਈ ਗਈ ਹੈ। ਬਲਕਿ, ਇਥੇ ਹਰ ਕੋਈ ਜਲਦਬਾਜ਼ੀ ਵਿੱਚ ਨਜ਼ਰ ਆਇਆ। ਇਸ ਤੋਂ ਇਲਾਵਾ ਇਸ ਸਰਕਾਰੀ ਅਦਾਰੇ 'ਚ ਆਉਣ ਵਾਲਿਆਂ ਦੀ ਸਕ੍ਰੀਨਿੰਗ ਤੇ ਸੈਨੇਟਾਈਜ਼ੇਸ਼ਨ ਤੇ ਸਮਾਜਿਕ ਦੂਰੀ ਦੀ ਪਾਲਣਾ ਲਈ ਕੋਈ ਵਿਸ਼ੇਸ਼ ਪ੍ਰਬੰਧ ਨਹੀਂ ਕੀਤੇ ਗਏ।
ਭਾਰਤ ਵਿੱਚ ਅਜੇ ਵੀ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਅਜਿਹੇ ਹਾਲਾਤਾਂ ਵਿੱਚ ਸਰਕਾਰੀ ਅਦਾਰਿਆਂ ਨੂੰ ਕੋਰੋਨਾ ਵਾਇਰਸ ਸਬੰਧੀ ਬਚਾਅ ਪੁਖ਼ਤਾ ਪ੍ਰਬੰਧ ਕੀਤੇ ਜਾਣ ਦੀ ਹਿਦਾਇਤ ਦਿੱਤੀ ਗਈ ਸੀ, ਪਰ ਇਸ ਦੇ ਉਲਟ ਇਥੋਂ ਦੇ ਆਰਟੀਓ ਦਫ਼ਤਰ 'ਚ ਸਮਾਜਿਕ ਦੂਰੀ ਦੀ ਉੱਡ ਰਹੀਆਂ ਧੱਜੀਆਂ, ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਵੱਲ ਇਸ਼ਾਰਾ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਅਜੇ ਵੀ ਸੂਬੇ 'ਚ ਕੋਰੋਨਾ ਪੀੜਤਾਂ ਦਾ ਅੰਕੜਾ 1 ਲੱਖ ਤੋਂ ਵੱਧ ਹੈ।