ਬਠਿੰਡਾ: ਪਿੰਡ ਵਿੱਚ ਵੇਚੇ ਜਾ ਰਹੇ ਰਹੇ ਨਸ਼ੇ ਅਤੇ ਨਸ਼ਾ ਵੇਚਣ ਵਾਲੇ ਲੋਕਾਂ ਨੂੰ ਕਾਬੂ ਨਾ ਕਰਨ ਦੇ ਰੋਸ ਵਿੱਚ ਅੱਜ ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਜੀਵਨ ਸਿੰਘ ਵਾਲਾ ਦੇ ਲੋਕਾਂ ਬਠਿੰਡਾ ਤਲਵੰਡੀ ਸਾਬੋ ਰੋਡ ਉੱਤੇ ਜਾਮ ਲਾ ਕੇ ਪੁਲਿਸ ਪ੍ਰਸਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਨਾ ਕੀਤੇ ਜਾਣ ਤੱਕ ਸੰਘਰਸ਼ ਜਾਰੀ ਰੱਖਣ ਦੀ ਪੁਲਿਸ ਨੂੰ ਚਿਤਾਵਨੀ ਦਿੱਤੀ ਹੈ।
ਦੱਸਣਯੋਗ ਹੈ ਕਿ ਬੀਤੇ ਦਿਨ ਪਿੰਡ ਜੀਵਨ ਸਿੰਘ ਵਾਲਾ ਵਿਖੇ ਪਿਛਲੇ ਸਮੇਂ ਦੌਰਾਨ ਨੌਜਵਾਨਾਂ ਦੀਆਂ ਚਿੱਟੇ ਦੇ ਨਸ਼ੇ ਨਾਲ ਹੋਈ ਮੌਤ ਤੋਂ ਪ੍ਰੇਸ਼ਾਨ ਹੁਣ ਪਿੰਡ ਵਾਸੀਆਂ ਨੇ ਪੁਲਿਸ ਪ੍ਰਸਾਸਨ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਪਿੰਡ ਵਾਸੀਆਂ ਨੇ ਅੱਜ ਵੱਡਾ ਇੱਕਠ ਕਰਕੇ ਸਰਕਾਰ ਉੱਤੇ ਪੁਲਿਸ ਨੂੰ ਤਿੰਨ ਦਿਨਾਂ ਵਿੱਚ ਪਿੰਡ ਵਿੱਚੋਂ ਨਸ਼ਾ ਬੰਦ ਕਰਨ ਦਾ ਸਮਾਂ ਦਿੱਤਾ ਹੈ। ਜਿਸ ਤੋਂ ਬਾਅਦ ਸੜਕਾਂ ਉੱਤੇ ਜਾਮ ਕਰਨ ਦੀ ਚਿਤਾਵਨੀ ਵੀ ਦਿੱਤੀ ਹੈ।
ਇਸ ਦੌਰਾਨ ਪੁਲਿਸ ਮੁਲਾਜ਼ਮਾਂ ਨੇ ਵੀ ਤਿੰਨ ਦਿਨਾਂ ਵਿੱਚ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਦਾ ਵਾਅਦਾ ਕੀਤਾ ਸੀ ਪਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਨੂੰ ਕਾਬੂ ਨਾ ਕੀਤੇ ਜਾਣ ਦੇ ਰੋਸ ਵਿੱਚ ਪਿੰਡ ਵਾਸੀਆਂ ਪਿੰਡ ਦੇ ਬੱਸ ਸਟੈਂਡ ਉੱਤੇ ਤਲਵੰਡੀ ਸਾਬੋ ਬਠਿੰਡਾ ਰੋੜ ਜਾਮ ਕਰਕੇ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ।
ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਉਹਨਾਂ ਨੂੰ ਨਸ਼ਾ ਤਸਕਰਾਂ ਵੱਲੋ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਪਰ ਪੁਲਿਸ ਨੇ ਅਜੇ ਤੱਕ ਨਸ਼ਾ ਵੇਚਣ ਵਾਲਿਆਂ ਨੂੰ ਕਾਬੂ ਨਹੀ ਕੀਤਾ। ਜਿਸ ਕਰਕੇ ਉਹਨਾਂ ਨੇ ਵੀਰਵਾਰ ਨੂੰ ਤੀਜੇ ਦਿਨ ਵੀ ਧਰਨਾ ਸ਼ੁਰੂ ਕੀਤਾ ਹੈ। ਪਿੰਡ ਵਾਸੀਆਂ ਨੇ ਦੱਸਿਆਂ ਕਿ ਪਿੰਡ ਵਿੱਚ ਹੁਣ ਤੱਕ 8 ਤੋ ਵੱਧ ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ ਅਤੇ ਪਿੰਡ ਵਿੱਚ ਨਸ਼ਾ ਤਸਕਰ ਸ਼ਰੇਆਮ ਵੇਚ ਰਹੇ ਹਨ ਭਾਵੇ ਕਿ ਪਿੰਡ ਵਾਸੀਆਂ ਵੱਲੋਂ ਦੋ ਦਿਨਾਂ ਤੋਂ ਇੱਕਜੁੱਟ ਹੋਣ ਤੋਂ ਬਾਅਦ ਨਸ਼ਾ ਭਾਵੇ ਘੱਟ ਹੈ ਪਰ ਅਜੇ ਤੱਕ ਨਸ਼ਾ ਤਸਕਰ ਕਾਬੂ ਨਹੀ ਕੀਤੇ ਗਏ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਿੰਨਾ ਸਮਾਂ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਸਖ਼ਤ ਕਰਵਾਈ ਨਹੀਂ ਕੀਤੀ ਜਾਂਦੀ ਉੇਦੋਂ ਸੰਘਰਸ਼ ਜਾਰੀ ਰਹੇਗਾ।
ਉੱਥੇ ਹੀ ਪੁਲਿਸ ਅਧਿਕਾਰੀਆਂ ਦਾ ਕਹਿਣਾ ਸੀ ਕਿ ਪਿੰਡ ਦੇ ਦੋ ਲੋਕਾਂ ਨੂੰ ਕਾਬੂ ਕੀਤਾ ਗਿਆ ਹੈ। ਜਿਹਨਾਂ ਤੋਂ ਦੋਵਾਂ ਤੋਂ 100-200 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਗਿਆਂ ਹੈ। ਜਦੋਂ ਕਿ ਬਾਕੀ ਸ਼ੱਕੀ ਵਿਅਕਤੀਆਂ ਉੱਤੇ ਵੀ ਰੇਡ ਕੀਤੀ ਜਾ ਰਹੀ ਹੈ ਪਰ ਸਭ ਘਰ ਛੱਡ ਕੇ ਭੱਜ ਗਏ ਹਨ। ਉਹਨਾਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ਉੱਤੇ ਬਖਸੀਆਂ ਨਹੀਂ ਜਾਵੇਗਾ।
ਇਹ ਵੀ ਪੜ੍ਹੋ : ਕੁਪਵਾੜਾ 'ਚ ਮੁੱਠਭੇੜ, ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਕੀਤਾ ਢੇਰ