ਬਠਿੰਡਾ: ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀਆਂ ਉਡਾਈਆਂ ਜਾ ਰਹੀਆਂ ਹਨ ਧੱਜੀਆਂ Body: ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਕੋਰੋਨਾ ਵੈਕਸੀਨ ਲਗਵਾਉਣ ਲਈ ਸਰਕਾਰ ਵੱਲੋਂ ਜਗ੍ਹਾ-ਜਗ੍ਹਾ ਪ੍ਰਬੰਧ ਕੀਤੇ ਗਏ ਹਨ, ਪ੍ਰੰਤੂ ਪਿਛਲੇ ਦਿਨੀਂ ਵੈਕਸੀਨ ਦੀ ਘਾਟ ਦੇ ਚਲਦਿਆਂ ਇਹ ਟੀਕਾਕਰਨ ਬੰਦ ਕਰ ਦਿੱਤਾ ਗਿਆ ਸੀ, ਪਰ ਹੁਣ ਮੁੜ ਤੋਂ ਵੈਕਸੀਨ ਆਉਣ ਤੇ ਲੋਕਾਂ ਵਿੱਚ ਹਫੜਾ ਦਫੜੀ ਦਾ ਮਾਹੌਲ ਪੈਦਾ ਹੋ ਗਿਆ ਹੈ। ਬਠਿੰਡਾ ਸਿਵਲ ਹਸਪਤਾਲ ਵਿੱਚ ਟੀਕਾਕਰਨ ਦਾ ਕਾਰਜ ਲਗਾਤਾਰ ਜਾਰੀ ਹੈ, ਪਰ ਇਸ ਸਮੇਂ ਲੋਕਾਂ ਵਿੱਚ ਹਫੜਾ ਦਫੜੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ ਅਤੇ ਕੋਰੋਨਾ ਨੂੰ ਲੈ ਕੇ ਜਾਰੀ ਸਰਕਾਰ ਦੀਆਂ ਹਦਾਇਤਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ।
ਇਹ ਵੀ ਪੜੋ: ਹੁਣ ਕੋਰੋਨਾ ਦੇ ਇਸ ਵੇਰੀਐਂਟ ਨੇ ਵਧਾਈ ਦੁਨੀਆ ਦੀ ਚਿੰਤਾ
ਟੀਕਾਕਰਨ ਕਰਵਾਉਣ ਆਏ ਲੋਕਾਂ ਦਾ ਕਹਿਣਾ ਹੈ ਕਿ ਇੱਥੇ ਕਿਸੇ ਵੀ ਤਰ੍ਹਾਂ ਦਾ ਪੰਜਾਬ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਨਹੀਂ ਕੀਤਾ ਜਾ ਰਿਹਾ ਉਲਟਾ ਸਿਫ਼ਾਰਸ਼ੀ ਲੋਕਾਂ ਨੂੰ ਪਹਿਲ ਦੇ ਆਧਾਰ ਤੇ ਵੈਕਸਿੰਨ ਲਗਾਈ ਜਾ ਰਹੀ ਹੈ ਜਿਸ ਕਾਰਨ ਆਮ ਲੋਕ ਪ੍ਰੇਸ਼ਾਨ ਹੋ ਰਹੇ ਹਨ ਅਤੇ ਇਸ ਮੌਕੇ ਸੋਸ਼ਲ ਡਿਸਪੈਂਸਿੰਗ ਫੇਸ ਮਾਸਕ ਅਤੇ ਸੈਨੇਟਾਈਜ਼ਰ ਦਾ ਵੀ ਪੁਖਤਾ ਪ੍ਰਬੰਧ ਨਹੀਂ ਕੀਤੇ ਗਏ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਜਾਰੀ ਕੀਤੀਆਂ ਹਦਾਇਤਾਂ ਨੂੰ ਪਾਲਣ ਕਰਾਉਣ ਲਈ ਸਖ਼ਤੀ ਵਰਤੀ ਜਾਣੀ ਚਾਹੀਦੀ ਹੈ।
ਇਹ ਵੀ ਪੜੋ: ਕਰਤਾਰਪੁਰ ਕੋਰੀਡੋਰ ਸਾਹਮਣੇ ਕਿਸਾਨਾਂ ਨੇ ਗੱਡੇ ਪੱਕੇ ਟੈਂਟ