ਬਠਿੰਡਾ: ਪੁਲਿਸ ਸ਼ਹੀਦੀ ਦਿਵਸ ਮੌਕੇ ਸੋਮਵਾਰ ਨੂੰ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਸ਼ਹੀਦਾ ਨੂੰ ਸਮਰਪਿਤ ਇਹ ਦਿਨ ਹਰ ਸਾਲ 21 ਅਕਤੂਬਰ ਨੂੰ ਮਨਾਇਆ ਜਾਂਦਾ ਹੈ। ਇਸ ਦੌਰਾਨ ਬਠਿੰਡਾ ਵਿੱਚ ਪੁਲਿਸ ਅਤੇ ਅੱਤਵਾਦ ਦੌਰਾਨ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ, ਪੁਲਿਸ ਅਧਿਕਾਰੀਆਂ ਨੂੰ ਸ਼ਰਧਾਂਜ਼ਲੀ ਦਿੱਤੀ ਗਈ। ਬਠਿੰਡਾ ਦੇ ਪੁਲਿਸ ਲਾਈਨਜ਼ ਖੇਤਰ ਵਿੱਚ ਆਯੋਜਿਤ ਹੋਏ ਮੁੱਖ ਸਮਾਗਮ ਵਿੱਚ ਮੁੱਖ ਮਹਿਮਾਨ ਦੇ ਤੌਰ 'ਤੇ ਆਈ ਜੀ ਏ.ਕੇ. ਮਿੱਤਲ ਮੌਜੂਦ ਸਨ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਬੀ.ਸ੍ਰੀ ਨਿਵਾਸਨ ਅਤੇ ਹੋਰ ਉੱਚ ਅਧਿਕਾਰੀ ਵੀ ਮੌਕੇ 'ਤੇ ਮੌਜੂਦ ਸਨ।
ਐਸਐਸਪੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਸ਼ਹੀਦ ਪਰਿਵਾਰਾਂ ਦੀ ਪ੍ਰੇਸ਼ਾਨੀਆਂ ਨੂੰ ਵੀ ਸੁਣਿਆ ਗਿਆ ਤੇ ਉਨ੍ਹਾਂ ਦਾ ਮੌਕੇ 'ਤੇ ਹੱਲ ਕਰਨ ਦੇ ਉਪਰਾਲੇ ਵੀ ਕੀਤੇ ਗਏ। ਉਨ੍ਹਾਂ ਦੱਸਿਆ ਕਿ ਹਰ ਸਾਲ ਪੁਲਿਸ ਸ਼ਹਾਦਤ ਦੇਣ ਵਾਲਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੀ ਹੈ। ਡਾ. ਨਾਨਕ ਨੇ ਦੱਸਿਆ ਕਿ ਸ਼ਹੀਦਾਂ ਦੀ ਸ਼ਹਾਦਤ ਜਾਇਆ ਨਹੀਂ ਜਾਵੇਗੀ। ਇਸ ਤੋਂ ਪਹਿਲਾ ਸਾਰੇ ਪੁਲਿਸ ਅਧਿਕਾਰੀਆਂ ਨੇ ਸ਼ਹੀਦੀ ਸਮਾਰਕ ਉੱਤੇ ਜਾ ਕੇ ਆਪਣੀ ਸ਼ਰਧਾ ਦੇ ਫੁੱਲ ਭੇਂਟ ਕੀਤੇ। ਐਸਐਸਪੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਸ਼ਹੀਦਾਂ ਕਰਕੇ ਹੀ ਅੱਜ ਅਸੀਂ ਖੁੱਲ੍ਹੇ ਆਸਮਾਨ ਵਿੱਚ ਆਜ਼ਾਦੀ ਨਾਲ ਸਾਹ ਲੈ ਰਹੇ ਹਾਂ। ਇਸ ਦੌਰਾਨ ਸ਼ਰਧਾਂਜਲੀ ਭੇਟ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ।