ਬਠਿੰਡਾ: ਸਰਕਾਰੀ ਹਸਪਤਾਲ ’ਚ ਆਏ ਵੈਂਟੀਲੇਟਰ ਪ੍ਰਾਈਵੇਟ ਹਸਪਤਾਲਾਂ ਨੂੰ ਦੇਣ ਦਾ ਮਾਮਲਾ ਹੁਣ ਭਖਦਾ ਹੀ ਜਾ ਰਿਹਾ ਹੈ। ਈਟੀਵੀ ਭਾਰਤ ਵੱਲੋਂ ਇਹ ਮਾਮਲਾ ਪ੍ਰਮੁੱਖਤਾ ਨਾਲ ਉਠਾਇਆ ਗਿਆ ਸੀ, ਜਿਸ ਤੋਂ ਬਾਅਦ ਮਾਮਲਾ ਉਜਾਗਰ ਹੋਣ ’ਤੇ ਸਿਆਸੀ ਪਾਰਟੀਆਂ ਵੱਲੋਂ ਸੱਤਾਧਾਰੀ ਧਿਰ ਕਾਂਗਰਸ ’ਤੇ ਵੱਡੇ ਸਵਾਲ ਖੜੇ ਕੀਤੇ ਗਏ ਹਨ। ਅਕਾਲੀ ਦਲ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਇਸ ਮਾਮਲੇ ਨੂੰ ਲੈ ਕੇ ਵੱਡਾ ਘੁਟਾਲਾ ਹੋਣ ਦੀ ਚਿੰਤਾ ਜ਼ਾਹਿਦ ਕਰਦੇ ਰਾਜਪਾਲ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ ਕਿਉਂਕਿ ਕੋਰੋਨਾ ਦੀ ਆੜ ਵਿੱਚ ਪ੍ਰਾਈਵੇਟ ਹਸਪਤਾਲਾਂ ਵੱਲੋਂ ਲੋਕਾਂ ਦੀ ਲੁੱਟ ਕੀਤੀ ਜਾ ਰਹੀ ਹੈ।
ਇਹ ਵੀ ਪੜੋ: ਪ੍ਰਸ਼ਾਂਤ ਕਿਸ਼ੋਰ ਦੇ ਨਾਮ ਉਤੇ ਕਾਂਗਰਸੀ ਆਗੂ ਨਾਲ ਠੱਗੀ ਦੀ ਕੋਸ਼ਿਸ਼
ਉਥੇ ਹੀ ਆਪ ਆਗੂ ਨੀਲ ਗਰਗ ਨੇ ਵੈਂਟੀਲੇਟਰ ਦੇ ਮਾਮਲੇ ਵਿੱਚ ਕਿਹਾ ਕਿ ਕੈਪਟਨ ਸਰਕਾਰ ਕੋਰੋਨਾ ਦੀ ਆੜ ਵਿੱਚ ਲੋਕਾਂ ਦੀ ਲੁੱਟ ਕਰਨ ’ਤੇ ਲੱਗੀ ਹੋਈ ਹੈ ਜਿਸ ਦੀ ਜਾਂਚ ਹੋਣੀ ਚਾਹੀਦੀ ਹੈ।
ਇਹ ਵੀ ਪੜੋ: ਹੁਣ ਵਿਰੋਧੀ ਧਿਰ ਦੇ ਆਗ ਹਰਪਾਲ ਚੀਮਾ ਵੀ ਹੋਏ ਕੋਰੋਨਾ ਪੌਜ਼ੇਟਿਵ