ਬਠਿੰਡਾ: ਪੰਜਾਬ ਵਿਚ ਪਿਛਲੇ 24 ਘੰਟਿਆਂ ਦੌਰਾਣ ਧੂਰੀ ਤੇ ਜਲੰਧਰ 'ਚ 4 ਤੇ 3 ਸਾਲ ਦੀਆਂ ਬੱਚੀਆਂ ਨਾਲ ਬਲਾਤਕਾਰ ਦੇ ਮਾਮਲਿਆਂ ਨੂੰ ਲੈ ਕੇ ਬਠਿੰਡਾ ਦੇ ਸਮਾਜ ਸੇਵੀ ਵਰਕਰਾਂ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਢਿੱਲੀ ਕਾਰਵਾਈ ਨੂੰ ਰੇਪ ਦਾ ਕਾਰਨ ਦੱਸਿਆ। ਸੋਸ਼ਲ ਮੀਡੀਆ 'ਤੇ ਵੱਧ ਰਹੀ ਲਚਰਤਾ ਨੂੰ ਵੀ ਇਸ ਦਾ ਇੱਕ ਵੱਡਾ ਕਾਰਨ ਦੱਸਿਆ ਹੈ। ਜਿਸ ਦੇ ਕਾਰਨ ਸੂਬੇ ਦੇ ਵੱਖ ਵੱਖ ਥਾਵਾਂ 'ਤੇ ਨਾਬਾਲਿਗ ਬੱਚੀਆਂ ਨਾਲ ਹੋ ਰਹੇ ਬਲਾਤਕਾਰ ਦੇ ਮਾਮਲੇ ਸਾਹਮਣੇ ਆ ਰਹੇ ਹਨ।
ਰੁਪਿੰਦਰ ਕੌਰ ਬਾਵਾ ਨੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਬਲਾਤਕਾਰ ਕਰਨ ਵਾਲੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਨਹੀਂ ਹੋਵੇਗੀ ਤਾਂ ਸਾਡੀਆਂ ਸਮਾਜ ਸੇਵੀ ਸੰਸਥਾਵਾਂ ਵੱਲੋਂ ਸੂਬਾ ਸਰਕਾਰ ਦੇ ਖਿਲਾਫ ਰੋਸ ਕੀਤਾ ਜਾਵੇਗਾ।