ਬਠਿੰਡਾ : ਸ਼ਹਿਰ 'ਚ ਸਥਿਤ ਕੇਂਦਰੀ ਜੇਲ੍ਹ ਚੋਂ ਇੱਕ ਕੈਦੀ ਦੇ ਫਰਾਰ ਹੋਣ ਦੀ ਸੂਚਨਾ ਹੈ। ਉਕਤ ਕੈਦੀ ਕਤਲ ਮਾਮਲੇ ਵਿੱਚ ਦੋਸ਼ੀ ਪਾਇਆ ਗਿਆ ਸੀ, ਜਿਸ ਨੂੰ ਕਿ ਬਾਅਦ 'ਚ ਕੇਂਦਰੀ ਜੇਲ੍ਹ ਬਠਿੰਡਾਂ ਵਿੱਚ ਰੱਖਿਆ ਗਿਆ ਸੀ।
ਜਾਣਕਾਰੀ ਮੁਤਾਬਕ ਕੇਂਦਰੀ ਜੇਲ੍ਹ ਵਿਚੋਂ 8 ਅੰਡਰ ਟਰਾਇਲ ਕੈਦੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਲਿਆਂਦਾ ਗਿਆ ਸੀ। ਉਕਤ ਮੁਲਜ਼ਮਾਂ ਨੂੰ ਇਲਾਜ ਤੋਂ ਬਾਅਦ ਪੁਲਿਸ ਦੀ ਗੱਡੀ ਵਿੱਚ ਬਿੱਠਾ ਦਿੱਤਾ ਗਿਆ। ਇਸ ਦੌਰਾਨ ਅੰਡਰ ਟਰਾਇਲ ਕੈਦੀ ਨਵਦੀਪ ਨੇ ਪੁਲਿਸ ਮੁਲਾਜ਼ਮਾਂ ਤੋਂ ਪਿਸ਼ਾਬ ਕਰਨ ਦੀ ਇਜਾਜ਼ਤ ਮੰਗੀ ਤਾਂ ਸੁਰੱਖਿਆ ਇੰਚਾਰਜ ਨੇ ਇੱਕ ਕਾਂਸਟੇਬਲ ਨੂੰ ਨਵਦੀਪ ਦੇ ਨਾਲ ਭੇਜਿਆ।
ਮੌਕਾ ਵੇਖਦਿਆਂ ਹੀ ਨਵਦੀਪ ਕਾਂਸਟੇਬਲ ਨੂੰ ਧੱਕਾ ਮਾਰੇ ਕੇ ਮੌਕੇ ਤੋਂ ਫਰਾਰ ਹੋ ਗਿਆ। ਇਸ ਮੌਕੇ 'ਤੇ ਮੌਜੂਦ ਦੂਜੇ ਪੁਲਿਸ ਮੁਲਾਜ਼ਮਾਂ ਨੇ ਉਕਤ ਕੈਦੀ ਦਾ ਪਿੱਛਾ ਵੀ ਕੀਤਾ ਪਰ ਉਹ ਚਕਮਾ ਦੇ ਕੇ ਭੱਜਣ 'ਚ ਫਰਾਰ ਹੋ ਗਿਆ। ਦੇਰ ਰਾਤ ਤੱਕ ਪੁਲਿਸ ਟੀਮਾਂ ਵੱਲੋਂ ਮੁਲਜ਼ਮ ਨੂੰ ਫੜਨ ਲਈ ਛਾਪੇਮਾਰੀ ਕੀਤੀਆਂ ਗਈਆਂ ਸਨ ਪਰ ਅਜੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ। ਇਸ ਅੰਡਰ ਟਰਾਇਲ ਕੈਦੀ ਦੇ ਫਰਾਰ ਹੋਣ ਦੇ ਮਾਮਲੇ 'ਚ ਸੁਰੱਖਿਆ ਵਿਚ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਲਾਪ੍ਰਵਾਹੀ ਸਾਹਮਣੇ ਆਈ ਹੈ।
ਮੌਕੇ 'ਤੇ ਪਹੁੰਚੇ ਡੀ.ਐਸ.ਪੀ ਸਿੱਟੀ ਗੁਰਜੀਤ ਸਿੰਘ ਰੋਮਾਣਾ ਨੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਥਾਣਾ ਕੋਤਵਾਲੀ ਵਿਖੇ ਡਿਊਟੀ 'ਚ ਅਣਗਹਿਲੀ ਵਰਤਣ ਦੇ ਦੋਸ਼ 'ਚ ਤਿੰਨ ਪੰਜਾਬ ਪੁਲਿਸ ਅਤੇ ਦੋ ਜੇਲ੍ਹ ਦੇ ਪੁਲਿਸ ਮੁਲਾਜ਼ਮਾਂ ਦੇ ਖਿਲਾਫ ਡਿਊਟੀ ਦੌਰਾਨ ਅਣਗਿਹਲੀ ਕਰਨ ਦਾ ਮਾਮਲਾ ਦਰਜ ਕਰਨ ਦੇ ਹੁਕਮ ਦਿੱਤੇ ਹਨ।
ਡੀਐਸਪੀ ਸਿਟੀ ਗੁਰਜੀਤ ਸਿੰਘ ਰੋਮਾਣਾ ਨੇ ਦੱਸਿਆ ਕਿ ਕੁੱਝ ਮਹੀਨੇ ਪਹਿਲਾਂ ਪਿੰਡ ਚਾਉਕੇ ਵਿੱਚ ਇੱਕ ਕਬੱਡੀ ਖਿਡਾਰੀ ਦਾ ਕਤਲ ਕਰਨ ਦੇ ਦੋਸ਼ ਵਿੱਚ ਮੁਲਜ਼ਮ ਨਵਦੀਪ ਸਿੰਘ ਵਾਸੀ ਦਿੜ੍ਹਕ ਕੇਂਦਰੀ ਜੇਲ੍ਹ ਵਿੱਚ ਬੰਦ ਸੀ।
ਸ਼ਨੀਵਾਰ ਨੂੰ ਪੰਜਾਬ ਪੁਲਿਸ ਦੇ ਤਿੰਨ ਅਤੇ ਜੇਲ੍ਹ ਪੁਲਿਸ ਦੇ ਦੋ ਕਰਮਚਾਰੀ ਕਿਸੇ ਬੀਮਾਰੀ ਦੇ ਇਲਾਜ ਲਈ ਦੋਸ਼ੀ ਨੂੰ ਸਿਵਲ ਹਸਪਤਾਲ ਬਠਿੰਡਾ ਲੈ ਕੇ ਗਏ ਸਨ। ਜਿੱਥੇ ਪੰਜ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਦੋਸ਼ੀ ਫਰਾਰ ਹੋ ਗਿਆ। ਡੀਐਸਪੀ ਸਿਟੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ। ਇਸ ਤੋਂ ਇਲਾਵਾ ਥਾਣਾ ਕੋਤਵਾਲੀ ਦੀ ਤਰਫ਼ੋਂ ਮੁਲਜ਼ਮਾਂ ਨੂੰ ਸਿਵਲ ਹਸਪਤਾਲ ਲੈ ਕੇ ਆਏ ਪੰਜ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਡਿਊਟੀ ਵਿੱਚ ਅਣਗਹਿਲੀ ਦੇ ਦੋਸ਼ ਹੇਠ ਕੇਸ ਦਰਜ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਕਾਮਧੇਨੂ ਗਾਂ ਦਾ ਕੀ ਮਹੱਤਵ ਹੈ? ਤੁਸੀਂ ਵੀ ਜਾਣੋ...