ਬਠਿੰਡਾ : ਭੀਮ ਸੈਨਾ ਦੇ ਆਗੂ ਚੰਦਰ ਸ਼ੇਖਰ ਆਜ਼ਾਦ ਰਾਵਣ ਨੇ ਬਠਿੰਡਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਨਾਗਰਿਕਤਾ ਸੋਧ ਬਿੱਲ ਦਾ ਵਿਰੋਧ ਕੀਤਾ। ਇਸ ਮੌਕੇ ਦਲਿਤ ਭਾਈਚਾਰੇ ਵੱਲੋਂ ਡੀਸੀ ਦਫ਼ਤਰ ਨੇੜੇ ਸਥਿਤ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ 'ਤੇ ਫੁੱਲਾਂ ਦੇ ਹਾਰ ਭੇਟ ਕੀਤੇ ਗਏ। ਇਥੇ ਉਨ੍ਹਾਂ ਵੱਲੋਂ ਦਲਿਤ ਭਾਈਚਾਰੇ ਨੂੰ ਆਪਣੇ ਸੰਗਠਨ ਨੂੰ ਸੰਬੋਧਨ ਕੀਤਾ।
ਚੰਦਰ ਸ਼ੇਖਰ ਆਜ਼ਾਦ ਰਾਵਣ ਨੇ ਈਟੀਵੀ ਭਾਰਤ ਤੇ ਗੱਲਬਾਤ ਕਰਦੇ ਹੋਏ ਕਿਹਾ ਕਿ ਸਮਾਜ ਦੇ ਕਈ ਸੂਬਿਆ 'ਚ ਅਜੇ ਵੀ ਭੇਦਭਾਵ ਕੀਤਾ ਜਾਂਦਾ ਹੈ। ਉਨ੍ਹਾਂ ਇਸ ਮੌਕੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਨਾਗਰਿਕਤਾ ਸੋਧ ਬਿੱਲ ਦਾ ਵਿਰੋਧ ਕੀਤੇ ਜਾਣ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਭੀਮ ਸੈਨਾ ਲੋਕਾਂ ਦੇ ਹੱਕੀ ਮੰਗਾਂ ਨੂੰ ਪੂਰਾ ਕਰਨ ਲਈ ਕੰਮ ਕਰਦੀ ਹੈ ਅਤੇ ਭੀਮ ਸੈਨਾ ਨਾਗਰਿਕਰਤਾ ਸੋਧ ਬਿੱਲ ਦੀ ਨਿਖੇਧੀ ਕਰਦੀ ਹੈ। ਕਿਉਂਕੀ ਇਸ ਨਾਲ ਦਲਿਤ ਸਮਾਜ ਦੇ ਲੋਕਾਂ ਅਤੇ ਹੋਰਨਾਂ ਪਿਛੜੀ ਜਾਤੀ ਦੇ ਲੋਕਾਂ ਕੋਲੋਂ ਉਨ੍ਹਾਂ ਦੇ ਮਨੁੱਖੀ ਅਧਿਕਾਰ ਖੋਹ ਲਏ ਜਾਣਗੇ।
ਹੋਰ ਪੜ੍ਹੋ : ਟਰੱਕ ਨੇ ਨੌਜਵਾਨ ਨੂੰ ਦਰੜਿਆ, ਮੌਕੇ 'ਤੇ ਹੋਈ ਮੌਤ
ਭੀਮ ਸੈਨਾ ਦੇ ਆਗੂ ਚੰਦਰ ਸ਼ੇਖਰ ਨੇ ਆਖਿਆ ਕਿ ਦੇਸ਼ ਵਿੱਚ ਨਾਗਰਿਕਤਾ ਸੋਧ ਬਿੱਲ ਨੂੰ ਪਾਸ ਕਰਕੇ ਸਰਕਾਰ ਮੁੜ ਤੋਂ ਸਾਡੇ ਦੇਸ਼ ਨੂੰ ਗੁਲਾਮੀ ਵੱਲ ਲਿਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ 'ਚ ਛੇੜਛਾੜ ਕਰਨਾ ਦੇਸ਼ ਦੀ ਜਨਤਾ ਨਾਲ ਧੋਖਾ ਕਰਨਾ ਹੈ।ਉਨ੍ਹਾਂ ਕਿਹਾ ਭਾਰਤ ਧਰਮ ਨਿਰਪੇਖਤਾ ਵਾਲਾ ਦੇਸ਼ ਹੈ ਅਤੇ ਇਥੇ ਧਰਮ ਅਤੇ ਜਾਤ-ਪਾਤ ਦੇ ਆਧਾਰ 'ਤੇ ਵਿਤਕਰਾ ਕਰਨਾ ਸੰਵਿਧਾਨ ਦੇ ਵਿਰੁੱਧ ਹੈ। ਉਨ੍ਹਾਂ ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਰਾਸ਼ਟਰੀ ਪੱਧਰ 'ਤੇ ਅੰਦੋਲਨ ਕੀਤੇ ਜਾਣ ਦੀ ਗੱਲ ਆਖੀ।