ਬਠਿੰਡਾ: ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਲੈ ਜਿਥੇ ਇੱਕ ਪਾਸੇ ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ’ਤੇ ਧਰਨਾ ਦਿੱਤਾ ਜਾ ਰਿਹਾ ਹੈ ਉਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਲਗਾਤਾਰ ਡੀਏਪੀ ਖਾਦ ਅਤੇ ਯੂਰੀਆ ਖਾਦ ਦੇ ਰੇਟਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ ਜਿਸ ਕਾਰਨ ਕਿਸਾਨਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇੱਕ ਪਾਸੇ ਤਾਂ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਗੱਲ ਕਹਿ ਰਹੀ ਹੈ ਤੇ ਦੂਜੇ ਪਾਸੇ ਆਏ ਦਿਨੀਂ ਖਾਦਾ ਦੇ ਰੇਟ ਵਧਾ ਰਹੀ ਹੈ ਤਾਂ ਇਸ ਨਾਲ ਕਿਵੇਂ ਆਮਦਨ ਦੁੱਗਣੀ ਹੋਵੇਗੀ। ਕਿਸਾਨਾਂ ਨੇ ਕਿਹਾ ਇਹ ਸਭ ਸਾਜਿਸ਼ ਹੈ ਤਾਂ ਜੋ ਕਾjਪੋਰੇਟ ਘਰਾਣਿਆਂ ਨੂੰ ਜਮੀਨਾ ਦਿੱਤੀਆਂ ਜਾ ਸਕਣ।
ਇਹ ਵੀ ਪੜੋ: ਆਪ੍ਰੇਸ਼ਨ ਬਲੂ ਸਟਾਰ ਨੂੰ ਅੱਖੀ ਦੇਖਣ ਵਾਲੇ ਸਰਦਾਰ ਬਚਨ ਸਿੰਘ ਦੀ ਕੋਰੋਨਾ ਕਾਰਨ ਹੋਈ ਮੌਤ
ਉਥੇ ਹੀ ਕਿਸਾਨਾਂ ਨੇ ਕਿਹਾ ਕਿ ਜਦੋਂ ਤਕ ਇਹ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ ਸਾਡਾ ਸੰਘਰਸ਼ ਜਾਰੀ ਰਹੇਗਾ। ਇਸ ਦੇ ਨਾਲ ਉਹਨਾਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਇਸ ਸਬੰਧੀ ਵੱਡੇ ਫੈਸਲੇ ਲਏ ਜਾਣਗੇ ਅਤੇ ਜਲਦ ਹੀ ਫੈਸਲਾ ਲੈ ਕੇ ਨਵੀਂ ਰੂਪ ਰੇਖਾ ਤਿਆਰ ਕਰ ਇੰਨਾ ਵਧੇ ਰੇਟਾਂ ਦਾ ਵਿਰੋਧ ਕੀਤਾ ਜਾਵੇਗਾ।
ਇਹ ਵੀ ਪੜੋ: ਨਕਲੀ PK ਵਿਧਾਇਕ ਵੈਦ ਨੂੰ ਵੀ ਬਣਾਉਣਾ ਚਾਹੁੰਦਾ ਸੀ ਸ਼ਿਕਾਰ