ETV Bharat / city

ਬਠਿੰਡਾ 'ਚ ਸਮਾਜ ਸੇਵੀ ਸੰਸਥਾਵਾਂ ਵੱਲੋਂ ਰੋਸ ਧਰਨਾ - ਫਾਇਰ ਬ੍ਰਿਗੇਡ

ਐਨਜੀਓ ਦੇ ਇੱਕ ਮੈਂਬਰ ਖਿਲਾਫ਼ ਸਿਵਲ ਹਸਪਤਾਲ ਦੇ ਐੱਸਐੱਮਓ ਵੱਲੋਂ ਦਰਜ਼ ਕਰਵਾਈ ਐਫ਼ਆਈਆਰ ਰੱਦ ਕਰਵਾਉਣ ਨੂੰ ਲੈ ਕੇ ਬਠਿੰਡਾ ਦੀ ਸਮਾਜ ਸੇਵੀ ਸੰਸਥਾਵਾਂ ਵੱਲੋਂ ਅੱਜ ਸ਼ਹਿਰ ਵਿੱਚ ਧਰਨਾ ਦਿੱਤਾ ਗਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਤਸਵੀਰ
ਤਸਵੀਰ
author img

By

Published : Nov 28, 2020, 8:57 PM IST

ਬਠਿੰਡਾ: ਸ਼ਹਿਰ ਦੀ ਸਮਾਜ ਸੇਵੀ ਸੰਸਥਾ ਦੀ ਵੱਲੋਂ ਅੱਜ ਸ਼ਹਿਰ ਦੀ ਫਾਇਰ ਬ੍ਰਿਗੇਡ ਦੇ ਸਾਹਮਣੇ ਧਰਨਾ ਦਿੱਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ ਗਈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਇੱਕ ਬੱਚੇ ਨੂੰ ਐੱਚਆਈਵੀ ਪਾਜਿਟਿਵ ਖ਼ੂਨ ਚੜ੍ਹਾ ਦਿੱਤਾ ਗਿਆ ਸੀ ਜੋ ਕਿ ਪਹਿਲਾਂ ਤੋਂ ਹੀ ਥੈਲੇਸੀਮੀਆ ਨਾਲ ਪੀੜਤ ਸੀ।

ਸੁਸਾਇਟੀ ਦੇ ਮੈਂਬਰਾਂ ਨੇ ਕਿਹਾ ਕਿ ਜਦੋਂ ਉਨ੍ਹਾਂ ਦੇ ਇੱਕ ਸਾਥੀ ਸੁਰੇਸ਼ ਕੁਮਾਰ ਸਿਵਲ ਹਸਪਤਾਲ ਦੇ ਐੱਸਐੱਮਓ ਨੂੰ ਮਿਲਣ ਗਏ ਤਾਂ ਉਨ੍ਹਾਂ ਨੇ ਉਨ੍ਹਾਂ ਦੇ ਸਾਥੀ ਨਾਲ ਬੁਰਾ ਸਲੂਕ ਕੀਤਾ ਅਤੇ ਉਸ ਉੱਪਰ ਇੱਕ ਮੁਕੱਦਮਾ ਵੀ ਦਾਇਰ ਕਰਵਾ ਦਿੱਤਾ। ਇਸ ਮੁਕੱਦਮੇ ਨੂੰ ਰੱਦ ਕਰਾਉਣ ਲਈ ਸ਼ਹਿਰ ਦੀ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਇਕੱਠੀਆਂ ਹੋ ਕੇ ਫਾਇਰ ਬ੍ਰਿਗੇਡ ਦੇ ਦਫ਼ਤਰ ਬਾਹਰ ਰੋਸ ਧਰਨਾ ਲਗਾ ਰਹੇ ਹਨ।

ਬਠਿੰਡਾ 'ਚ ਸਮਾਜ ਸੇਵੀ ਸੰਸਥਾਵਾਂ ਵੱਲੋਂ ਰੋਸ ਧਰਨਾ

ਸਮਾਜ ਸੇਵੀ ਬੀਰਬਲ ਬਾਂਸਲ ਦਾ ਕਹਿਣਾ ਹੈ ਕਿ ਉਹ ਅੱਜ ਕੋਈ ਵੀ ਐਕਸੀਡੈਂਟ ਕੇਸ ਨਹੀਂ ਚੁੱਕ ਰਹੇ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਕਮੇਟੀ ਬਣਾਈ ਹੈ ਜੇਕਰ ਕਮੇਟੀ ਦੇ ਮੈਂਬਰਾਂ ਨਾਲ ਉਨ੍ਹਾਂ ਦੀ ਸਹਿਮਤ ਹੋ ਜਾਂਦੀ ਹੈ ਤਾਂ ਉਹ ਆਪਣਾ ਰੋਸ ਪ੍ਰਦਰਸ਼ਨ ਖ਼ਤਮ ਕਰ ਦੇਣਗੇ।

ਉਨ੍ਹਾਂ ਕਿਹਾ ਕਿ ਜੇਕਰ ਸੁਸਾਇਟੀ ਦੇ ਮੈਂਬਰ ਖਿਲਾਫ਼ ਦਰਜ ਕੀਤੀ ਐਫਆਈਆਰ ਰੱਦ ਨਹੀਂ ਕੀਤੀ ਗਈ ਤਾਂ ਮਜਬੂਰਨ ਉਨ੍ਹਾਂ ਨੂੰ ਆਪਣਾ ਸੰਘਰਸ਼ ਹੋਰ ਤਿੱਖਾ ਕਰਨਾ ਪਏਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.