ਬਠਿੰਡਾ: ਆਪਣੀਆਂ ਮੰਗਾਂ ਨੂੰ ਲੈ ਕੇ ਪੀਆਰਟੀਸੀ ਅਤੇ ਪਨਬੱਸ ਦੇ ਕੱਚੇ ਕਾਮਿਆਂ (Contract workers) ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੀਆਰਟੀਸੀ ਅਤੇ ਪਨਬੱਸ ਦੇ ਕੱਚੇ ਕਾਮਿਆਂ ਵੱਲੋਂ ਕੁਝ ਦਿਨ ਪਹਿਲਾਂ ਵੀ ਅਣਮਿੱਥੇ ਸਮੇਂ ਦੇ ਲਈ ਹੜਤਾਲ ਕੀਤੀ ਗਈ ਪਰ ਸਰਕਾਰ ਨਾਲ ਉਨ੍ਹਾਂ ਦੀ ਗੱਲਬਾਤ ਤੋਂ ਬਾਅਦ ਉਨ੍ਹਾਂ ਨੇ ਆਪਣੀ ਹੜਤਾਲ ਮੁਲਤਵੀ ਕਰ ਦਿੱਤੀ ਸੀ। ਪਰ ਇੱਕ ਵਾਰ ਫਿਰ ਤੋਂ ਪੀਆਰਟੀਸੀ ਅਤੇ ਪਨਬੱਸ ਦੇ ਕੱਚੇ ਕਾਮਿਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।
ਦੱਸ ਦਈਏ ਕਿ ਬਠਿੰਡਾ (Bathinda) ਵਿਖੇ ਪੀਆਰਟੀਸੀ (PRTC) ਅਤੇ ਪਨਬੱਸ (Punbus) ਦੇ ਕੱਚੇ ਕਾਮਿਆਂ ਵੱਲੋਂ ਮੁੜ ਤੋਂ ਬੱਸ ਸਟੈਂਡ ਚ ਜਾਮ ਕੀਤਾ ਗਿਆ। ਇਹ ਜਾਮ ਕੱਚੇ ਕਾਮਿਆਂ ਨੇ 2 ਘੰਟੇ ਤੱਕ ਕੀਤੀ। ਇਸ ਦੌਰਾਨ ਕੱਚੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜੀ ਵੀ ਕੀਤੀ।
'ਵਾਅਦਾ ਅਜੇ ਤੱਕ ਨਹੀਂ ਕੀਤਾ ਗਿਆ ਪੂਰਾ'
ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਭਾਵੇਂ ਸਰਕਾਰ ਦੁਆਰਾ ਪਿਛਲੇ ਸਮੇਂ ਵਿਚ ਬੈਠਕਾਂ ਦੌਰਾਨ ਉਨ੍ਹਾਂ ਦੀਆਂ ਹੱਕੀ ਮੰਗਾਂ ਮੰਨਣ ਦਾ ਵਾਅਦਾ ਕੀਤਾ ਸੀ ਪਰ ਉਨ੍ਹਾਂ ਵਾਅਦਿਆ ਨੂੰ ਅਜੇ ਤੱਕ ਵਫ਼ਾ ਨਹੀਂ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਸਰਕਾਰ (Punjab Government) ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆ ਗਈਆਂ ਤਾਂ ਆਉਣ ਵਾਲੇ ਸਮੇਂ ਚ ਇਹ ਸੰਘਰਸ਼ ਹੋਰ ਤੇਜ਼ ਹੋਵੇਗਾ।
'ਨਵੇਂ ਮੁੱਖ ਮੰਤਰੀ ਨੂੰ ਦਿੱਤਾ ਕੁਝ ਸਮਾਂ'
ਪ੍ਰਦਰਸ਼ਨਕਾਰੀਆਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਕੁੱਝ ਸਮਾਂ ਨਵੇਂ ਮੁੱਖ ਮੰਤਰੀ ਨੂੰ ਦਿੱਤਾ। ਉਨ੍ਹਾਂ ਨੂੰ ਉਮੀਦ ਹੈ ਕਿ ਉਹ ਸਾਡੀਆ ਮੰਗਾਂ ਜਰੂਰ ਮੰਨਣਗੇ। ਜੇਕਰ ਨਹੀਂ ਮਣਦੇ ਹਨ ਤਾਂ ਅਸੀਂ ਫਿਰ ਵੱਡਾ ਰੋਸ ਪ੍ਰਦਰਸ਼ਨ ਕਰਾਂਗੇ। ਕਾਬਿਲੇਗੌਰ ਹੈ ਕਿ ਪੰਜਾਬ ਦੇ 27 ਪੀਆਰਟੀਸੀ ਤੇ ਪਨਬੱਸ ਦੇ ਡਿੱਪੂ ਹਨ ਜਿਨ੍ਹਾਂ ’ਚ ਦੋ ਘੰਟਿਆਂ ਲਈ ਮੁਕੰਮਲ ਹੜਤਾਲ ਰੱਖੀ ਗਈ ਸੀ।
ਇਹ ਵੀ ਪੜੋ: ਰੋਡਵੇਜ਼ ਮੁਲਾਜ਼ਮਾਂ ਵੱਲੋਂ 2 ਘੰਟੇ ਲਈ ਕੀਤੀ ਹੜਤਾਲ, ਆਮ ਲੋਕ ਪ੍ਰੇਸ਼ਾਨ
ਮੁੱਖ ਮੰਤਰੀ ਚੰਨੀ ਨੇ ਕੀਤੀ ਕੱਚੇ ਮੁਲਾਜ਼ਮਾਂ ਨੂੰ ਅਪੀਲ
ਕਾਬਿਲੇਗੌਰ ਹੈ ਕਿ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਬਣਨ ਤੋਂ ਬਾਅਦ ਕਿਹਾ ਸੀ ਕਿ ਜਿਹੜੇ ਕੱਚੇ ਮੁਲਾਜ਼ਮ ਇਸ ਵੇਲੇ ਪੰਜਾਬ ਸਰਕਾਰ ਖਿਲਾਫ ਹੜਤਾਲ 'ਤੇ ਬੈਠੇ ਹਨ ਉਹ ਵਾਪਸ ਆਪਣੇ ਕੰਮਾਂ 'ਤੇ ਮੁੜ ਆਉਣ ਅਤੇ ਉਨ੍ਹਾਂ ਦੀਆਂ ਜੋ ਸਮੱਸਿਆਵਾਂ ਹਨ ਉਨ੍ਹਾਂ ਨੂੰ ਸੁਣ ਕੇ ਪਹਿਲ ਦੇ ਤੌਰ 'ਤੇ ਹੱਲ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਅਪੀਲ ਤੋਂ ਬਾਅਦ ਵੀ ਕੱਚੇ ਮੁਲਾਜ਼ਮਾਂ ਵੱਲੋਂ ਹੜਤਾਲ ਕੀਤੀ ਜਾ ਰਹੀ ਹੈ।