ETV Bharat / city

Punjab Assembly Election 2022: ਬਠਿੰਡਾ ਦਿਹਾਤੀ ਦੀ ਰਾਖਵੀਂ ਸੀਟ ਤੋਂ ਕੌਣ ਜਿੱਤੇਗਾ ਚੋਣ ਦੰਗਲ, ਜਾਣੋਂ ਇਥੋਂ ਦਾ ਸਿਆਸੀ ਹਾਲ.. - 2022 Punjab Assembly Election

Assembly Election 2022: 2017 ਵਿੱਚ ਬਠਿੰਡਾ ਦਿਹਾਤੀ ਸੀਟ (Bathinda Rural Assembly Constituency) ’ਤੇ ਆਮ ਆਦਮੀ ਪਾਰਟੀ (Aam Aadmi Party) ਦੀ ਵਿਧਾਇਕਾ ਰੁਪਿੰਦਰ ਕੌਰ ਰੂਬੀ (Rupinder Kaur Ruby) ਨੇ ਜਿੱਤ ਹਾਸਲ ਕੀਤੀ ਸੀ, ਜੋ ਹੁਣ ਕਾਂਗਰਸ 'ਚ ਸ਼ਾਮਲ ਹੋ ਚੁਕੀ ਹੈ। ਹੁਣ ਇਸ ਸੀਟ ’ਤੇ ਕਿਸ ਦਾ ਦਬਦਬਾ ਨਜ਼ਰ ਆ ਰਿਹਾ ਹੈ, ਇਸ ਲਈ ਪੜੋ ਪੂਰੀ ਖ਼ਬਰ...

ਬਠਿੰਡਾ ਦਿਹਾਤੀ ਦੀ ਰਾਖੜੀਂ ਸੀਟ
ਬਠਿੰਡਾ ਦਿਹਾਤੀ ਦੀ ਰਾਖੜੀਂ ਸੀਟ
author img

By

Published : Dec 16, 2021, 10:12 PM IST

Updated : Dec 16, 2021, 10:48 PM IST

ਚੰਡੀਗੜ੍ਹ: ਪੰਜਾਬ ਵਿੱਚ ਅਗਲੇ ਸਾਲ ਭਾਵ 2022 ਦੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਹੋਣ ਜਾ ਰਹੀਆਂ ਹਨ ਤੇ ਹਰ ਪਾਰਟੀ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਜਿਸ ਦੇ ਚੱਲਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ, ਉਥੇ ਹੀ ਜੇਕਰ ਬਠਿੰਡਾ ਦਿਹਾਤੀ ਸੀਟ (Bathinda Rural Assembly Constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਨਪੂਰਵਕ ਜਾਣਕਾਰੀ ਲਵਾਂਗੇ।

ਬਠਿੰਡਾ ਦਿਹਾਤੀ ਸੀਟ (Bathinda Rural Assembly Constituency)

ਜੇਕਰ ਬਠਿੰਡਾ ਦਿਹਾਤੀ ਸੀਟ (Bathinda Rural Assembly Constituency) ਦੀ ਗੱਲ ਕੀਤੀ ਜਾਵੇ ਤਾਂ ਇਹ ਰਾਖਵੀਂ ਸੀਟ ਹੈ, ਜਿੱਥੇ ਹੁਣ ਇਸ ਸਮੇਂ ਆਮ ਆਦਮੀ ਪਾਰਟੀ (Aam Aadmi Party) ਦੇ ਰੁਪਿੰਦਰ ਕੌਰ ਰੂਬੀ (Rupinder Kaur Ruby) ਮੌਜੂਦਾ ਵਿਧਾਇਕਾ ਹਨ। 'ਆਪ' ਦੀ ਮੌਜੂਦਾ ਵਿਧਾਇਕ ਰੁਪਿੰਦਰ ਕੌਰ ਰੂਬੀ (Rupinder Kaur Ruby) ਪਿਛਲੇ ਦਿਨੀਂ ਕਾਂਗਰਸ 'ਚ ਸ਼ਾਮਲ ਹੋ ਗਏ, ਜਿਸ ਤੋਂ ਬਾਅਦ ਮੌਜੂਦਾ ਹਾਲਾਤ ਵਿੱਚ ਇੱਥੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ ਉਮੀਦਵਾਰ ਮਜ਼ਬੂਤ ​​ਮੰਨਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : Punjab Assembly Election 2022: ਦਿੜ੍ਹਬਾ ਦੀ ਸੀਟ 'ਤੇ ਦਿਖੇਗਾ ਦਮ, ਜਾਣੋ ਇੱਥੋਂ ਦਾ ਸਿਆਸੀ ਹਾਲ....

2017 ਵਿਧਾਨ ਸਭਾ ਦੇ ਚੋਣ ਨਤੀਜੇ

ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਬਠਿੰਡਾ ਦਿਹਾਤੀ ਸੀਟ (Bathinda Rural Assembly Constituency) ’ਤੇ 81.98 ਫੀਸਦ ਵੋਟਿੰਗ ਹੋਈ ਸੀ ਤੇ ਆਮ ਆਦਮੀ ਪਾਰਟੀ (Aam Aadmi Party) ਦੇ ਰੁਪਿੰਦਰ ਕੌਰ ਰੂਬੀ (Rupinder Kaur Ruby) ਵਿਧਾਇਕਾ ਚੁਣੇ ਗਏ ਸਨ। ਰੂਬੀ ਨੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਇੰਜ. ਅਮਿਤ ਰਤਨ ਕੋਟਫਤਾ (ER. AMIT RATTAN KOTFATTA) ਨੂੰ ਹਰਾਇਆ ਸੀ।

ਇਸ ਦੌਰਾਨ ਆਮ ਆਦਮੀ ਪਾਰਟੀ (Aam Aadmi Party) ਦੀ ਉਮੀਦਵਾਰ ਨੂੰ 51,572 ਵੋਟਾਂ ਪਈਆਂ ਸਨ, ਜਦੋਂਕਿ ਦੂਜੇ ਨੰਬਰ ’ਤੇ ਰਹੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਉਮੀਦਵਾਰ ਇੰਜ. ਅਮਿਤ ਰਤਨ ਕੋਟਫਤਾ (ER. AMIT RATTAN KOTFATTA) ਨੂੰ 40,794 ਤੇ ਤੀਜੇ ਨੰਬਰ 'ਤੇ ਰਹੇ ਕਾਂਗਰਸ ਦੇ ਉਮੀਦਵਾਰ ਹਰਵਿੰਦਰ ਸਿੰਘ ਲਾਡੀ (Harvinder Singh Laddi) ਨੂੰ 28,939 ਵੋਟਾਂ ਪਈਆਂ ਸਨ।

2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2017 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਇਸ ਸੀਟ 'ਤੇ ਆਮ ਆਦਮੀ ਪਾਰਟੀ (Aam Aadmi Party) ਨੂੰ ਸਭ ਤੋਂ ਵੱਧ 40.98 ਫੀਸਦ ਵੋਟ ਸ਼ੇਅਰ ਰਿਹਾ, ਜਦਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ 32.41 ਫੀਸਦ ਵੋਟ 'ਤੇ ਕਾਂਗਰਸ (Congress) ਦਾ 22.99 ਫੀਸਦ ਵੋਟ ਸ਼ੇਅਰ ਰਿਹਾ ਸੀ।

ਇਹ ਵੀ ਪੜ੍ਹੋ : Punjab Assembly Election 2022: ਕੀ ਮੁੜ ਚੱਲੇਗਾ 'ਆਪ' ਦਾ ਯਾਦੂ, ਜਾਣੋਂ ਕਿਸ-ਕਿਸ 'ਚ ਹੋਵੇਗਾ ਮੁਕਾਬਲਾ

2012 ਵਿਧਾਨ ਸਭਾ ਦੇ ਚੋਣ ਨਤੀਜੇ

2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਬਠਿੰਡਾ ਦਿਹਾਤੀ ਸੀਟ (Bathinda Rural Assembly Constituency) 'ਤੇ 79.65 ਫੀਸਦ ਵੋਟਿੰਗ ਹੋਈ ਸੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਦਰਸ਼ਨ ਸਿੰਘ ਕੋਟਫਤਾ (Darshan Singh Kotfatta) ਦੀ ਜਿੱਤ ਹੋਈ ਸੀ ਜਿਹਨਾਂ ਨੂੰ 45,705 ਵੋਟਾਂ ਪਈਆਂ ਸਨ। ਉਥੇ ਹੀ ਦੂਜੇ ਨੰਬਰ ਦੇ ਰਹੇ ਕਾਂਗਰਸ (Congress) ਦੇ ਉਮੀਦਵਾਰ ਮੱਖਣ ਸਿੰਘ (Makhan Singh) ਨੂੰ 40,397 ਵੋਟਾਂ ਪਈਆਂ ਸਨ ਤੇ ਇਸ ਦੇ ਨਾਲ ਹੀ ਤੀਜੇ ਨੰਬਰ ’ਤੇ ਸੀ.ਪੀ.ਆਈ (CPI) ਦੇ ਉਮੀਦਵਾਰ ਸੁਰਜੀਤ ਸਿੰਘ ਸੋਹੀ (Surjeet Singh Sohi) ਨੂੰ 17,655 ਵੋਟਾਂ ਪਈਆਂ ਸਨ।

2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਬਠਿੰਡਾ ਦਿਹਾਤੀ ਸੀਟ (Bathinda Rural Assembly Constituency) 'ਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ ਵੋਟ ਸ਼ੇਅਰ 41.57 ਫੀਸਦ ਸੀ, ਜਦਕਿ ਕਾਂਗਰਸ ਦਾ 36.74 ਫੀਸਦ ਤੇ ਸੀ.ਪੀ.ਆਈ (CPI) ਦਾ 16.06 ਫੀਸਦੀ ਵੋਟ ਸ਼ੇਅਰ ਸੀ।

ਬਠਿੰਡਾ ਦਿਹਾਤੀ ਸੀਟ (Bathinda Rural Assembly Constituency) ਦਾ ਸਿਆਸੀ ਸਮੀਕਰਨ

ਜੇਕਰ ਬਠਿੰਡਾ ਦਿਹਾਤੀ ਸੀਟ (Bathinda Rural Assembly Constituency) ਦੇ ਮੌਜੂਦਾ ਸਿਆਸੀ ਸਮੀਕਰਨ ਦੀ ਗੱਲ ਕੀਤੀ ਜਾਵੇ ਤਾਂ ਹੁਣ ਤੱਕ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ ਪਲੜਾ ਭਾਰੀ ਨਜ਼ਰ ਆ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ (Shiromani Akali Dal) ਵਲੋਂ ਪ੍ਰਕਾਸ਼ ਸਿੰਘ ਭੱਟੀ (Parkash Singh Bhatti) ਨੂੰ ਚੋਣ ਦੰਗਲ 'ਚ ਉਤਾਰਿਆ ਗਿਆ ਹੈ।

ਇਥੇ ਹੀ ਗੱਲ ਜੇਕਰ ਆਮ ਆਦਮੀ ਪਾਰਟੀ (Aam Aadmi Party) ਦੀ ਕੀਤੀ ਜਾਵੇ ਤਾਂ ਮੌਜੂਦਾ ਵਿਧਾਇਕਾ ਰੁਪਿੰਦਰ ਕੌਰ ਰੂਬੀ (Rupinder Kaur Ruby) ਦੇ ਕਾਂਗਰਸ 'ਚ ਜਾਣ ਤਾਂ ਹਲਕਾ ਖਾਲੀ ਹੋ ਗਿਆ ਹੈ। 'ਆਪ' 'ਚ ਮੌਜੂਦਾ ਸਮੇਂ ਦੋ ਤੋਂ ਤਿੰਨ ਆਗੂ ਆਪਣੀ ਦਾਅਵੇਦਾਰੀ ਠੋਕ ਸਕਦੇ ਹਨ, ਜਿਸ ਕਾਰਨ ਪਾਰਟੀ ਨੂੰ ਚੋਣਾਂ 'ਚ ਨੁਕਸਾਨ ਭੁਗਤਣਾ ਪੈ ਸਕਦਾ ਹੈ।

ਉਥੇ ਹੀ ਗੱਲ ਕਾਂਗਰਸ ਦੀ ਕੀਤੀ ਜਾਵੇ ਤਾਂ ਪਿਛਲੇ ਦਿਨੀਂ ਬਠਿੰਡਾ ਦਿਹਾਤੀ 'ਚ ਰੈਲੀ ਮੌਕੇ ਪੰਜਾਬ ਕਾਂਗਰਸ ਪ੍ਰਧਾਨ (Punjab Congress President) ਨਵਜੋਤ ਸਿੱਧੂ (Navjot Sidhu) ਨੇ ਹਰਵਿੰਦਰ ਸਿੰਘ ਲਾਡੀ (Harvinder Singh Laddi) ਨੂੰ ਹੱਲਾਸ਼ੇਰੀ ਜ਼ਰੂਰ ਦਿੱਤੀ ਹੈ, ਕਿਉਂਕਿ 2017 ਦੀਆਂ ਚੋਣਾਂ 'ਚ ਵੀ ਹਰਵਿੰਦਰ ਸਿੰਘ ਲਾਡੀ ਹੀ ਕਾਂਗਰਸ ਦੇ ਉਮੀਦਵਾਰ ਸੀ।

ਇਹ ਵੀ ਪੜ੍ਹੋ : Punjab Assembly Election 2022: ਰੂਪਨਗਰ 'ਚ ਕੀ 'ਆਪ' ਦਾ ਮੁੜ ਚੱਲੇਗਾ ਝਾੜੂ, ਜਾਣੋ ਇਥੋਂ ਦਾ ਸਿਆਸੀ ਹਾਲ...

Last Updated : Dec 16, 2021, 10:48 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.