ETV Bharat / city

Punjab Assembly Election 2022 : ਕੀ ਭੁੱਚੋਂ ਮੰਡੀ ਦੀ ਰਾਖਵੀਂ ਸੀਟ 'ਤੇ ਕਾਂਗਰਸ ਮਾਰ ਸਕੇਗੀ ਹੈਟ੍ਰਿਕ, ਜਾਣੋਂ ਇਥੋਂ ਦਾ ਸਿਆਸੀ ਹਾਲ.. - 2022 ਦੀਆਂ ਵੋਟਾਂ

Assembly Election 2022: ਵਿਧਾਨ ਸਭਾ 2017 ਵਿੱਚ ਭੁੱਚੋ ਮੰਡੀ ਸੀਟ (Bhucho Mandi Assembly Constituency) ’ਤੇ ਕਾਂਗਰਸ (Congress) ਦੇ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ (Pritam Singh Kotbhai) ਨੇ ਜਿੱਤ ਹਾਸਲ ਕੀਤੀ ਸੀ। ਹੁਣ ਇਸ ਸੀਟ ’ਤੇ ਕਿਸ ਦਾ ਦਬਦਬਾ ਨਜ਼ਰ ਆ ਰਿਹਾ ਹੈ, ਇਸ ਲਈ ਪੜੋ ਪੂਰੀ ਖ਼ਬਰ...

Punjab Assembly Election 2022
Punjab Assembly Election 2022
author img

By

Published : Dec 24, 2021, 7:34 PM IST

ਚੰਡੀਗੜ੍ਹ: ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ (Punjab Assembly Election 2022) ਹੋਣ ਜਾ ਰਹੀਆਂ ਹਨ ਤੇ ਹਰ ਪਾਰਟੀ ਵੱਲੋਂ ਸੱਤਾ ਹਾਸਲ ਕਰਨ ਲਈ ਪੂਰੀ ਵਾਹ ਲਗਾਈ ਜਾ ਰਹੀ ਹੈ। ਜਿਸ ਦੇ ਚੱਲਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ, ਉਥੇ ਹੀ ਜੇਕਰ ਭੁੱਚੋ ਮੰਡੀ ਸੀਟ (Bhucho Mandi Assembly Constituency) ਦੀ ਗੱਲ ਕੀਤੀ ਜਾਵੇ ਤਾਂ ਅੱਜ ਅਸੀਂ ਇਸ ਸੀਟ ਬਾਰੇ ਵਿਸਥਾਨਪੂਰਵਕ ਜਾਣਕਾਰੀ ਲਵਾਂਗੇ।

ਭੁੱਚੋ ਮੰਡੀ ਸੀਟ (Bhucho Mandi Assembly Constituency)

ਜੇਕਰ ਭੁੱਚੋ ਮੰਡੀ ਸੀਟ (Bhucho Mandi Assembly Constituency) ਦੀ ਗੱਲ ਕੀਤੀ ਜਾਵੇ ਤਾਂ ਇਹ ਰਾਖਵੀਂ ਸੀਟ ਹੈ, ਜਿੱਥੇ ਹੁਣ ਇਸ ਸਮੇਂ ਕਾਂਗਰਸ (Congress) ਦੇ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ (Pritam Singh Kotbhai) ਮੌਜੂਦਾ ਵਿਧਾਇਕ ਹਨ। ਇਸ ਸੀਟ 'ਤੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਵਾਰ ਇਸ ਸੀਟ 'ਤੇ ਜਿੱਤ ਪ੍ਰਾਪਤ ਕਰਨਾ ਹਰ ਪਾਰਟੀ ਲਈ ਚੁਣੌਤੀ ਹੋਵੇਗੀ।

ਇਹ ਵੀ ਪੜ੍ਹੋ : Punjab Assembly Election 2022: ਕਾਂਗਰਸ ਦੇ ਕਬਜ਼ੇ 'ਚ ਗੁਰੂ ਨਗਰੀ ਦੀ ਸੀਟ, ਜਾਣੋ ਇਥੋਂ ਦਾ ਸਿਆਸੀ ਹਾਲ...

2017 ਵਿਧਾਨ ਸਭਾ ਦੇ ਚੋਣ ਨਤੀਜੇ

ਜੇਕਰ ਗੱਲ 2017 ਦੀ ਕੀਤੀ ਜਾਵੇ ਤਾਂ ਭੁੱਚੋ ਮੰਡੀ ਸੀਟ (Bhucho Mandi Assembly Constituency) ’ਤੇ 84.40 ਫੀਸਦ ਵੋਟਿੰਗ ਹੋਈ ਸੀ ਤੇ ਕਾਂਗਰਸ (Congress) ਦੇ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ (Pritam Singh Kotbhai) ਵਿਧਾਇਕ ਚੁਣੇ ਗਏ ਸਨ। ਪ੍ਰੀਤਮ ਸਿੰਘ ਕੋਟਭਾਈ ਨੇ ਆਮ ਆਦਮੀ ਪਾਰਟੀ (Aam Aadmi Party) ਦੇ ਜਗਸੀਰ ਸਿੰਘ (Jagsir Singh) ਨੂੰ ਹਰਾਇਆ ਸੀ।

ਇਸ ਦੌਰਾਨ ਕਾਂਗਰਸ (Congress) ਦੇ ਉਮੀਦਵਾਰ ਪ੍ਰੀਤਮ ਸਿੰਘ ਕੋਟਭਾਈ (Pritam Singh Kotbhai) ਨੂੰ 51,605 ਵੋਟਾਂ ਪਈਆਂ ਸਨ, ਜਦੋਂਕਿ ਦੂਜੇ ਨੰਬਰ ’ਤੇ ਆਮ ਆਦਮੀ ਪਾਰਟੀ (Aam Aadmi Party) ਦੇ ਉਮੀਦਵਾਰ ਜਗਸੀਰ ਸਿੰਘ (Jagsir Singh) ਨੂੰ 50,960 ਵੋਟਾਂ ਤੇ ਤੀਜੇ ਨੰਬਰ 'ਤੇ ਰਹੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਹਰਪ੍ਰੀਤ ਸਿੰਘ (Harpreet Singh) ਨੂੰ 44,025 ਵੋਟਾਂ ਪਈਆਂ ਸਨ।

2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2017 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਇਸ ਸੀਟ 'ਤੇ ਕਾਂਗਰਸ (Congress) ਨੂੰ ਸਭ ਤੋਂ ਵੱਧ 34.20 ਫੀਸਦ ਵੋਟ ਸ਼ੇਅਰ ਰਿਹਾ, ਜਦਕਿ ਆਮ ਆਦਮੀ ਪਾਰਟੀ (Aam Aadmi Party) ਦਾ 33.77 ਫੀਸਦ ਵੋਟ ਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ 29.18 ਫੀਸਦ ਵੋਟ ਸ਼ੇਅਰ ਰਿਹਾ ਸੀ।

ਇਹ ਵੀ ਪੜ੍ਹੋ : Punjab Assembly Election 2022: ਕਾਂਗਰਸ ਦੇ ਕਬਜ਼ੇ 'ਚ ਹੈ ਬਠਿੰਡਾ ਸ਼ਹਿਰੀ ਸੀਟ,ਜਾਣੋ ਇਥੋਂ ਦਾ ਸਿਆਸੀ ਹਾਲ...

2012 ਵਿਧਾਨ ਸਭਾ ਦੇ ਚੋਣ ਨਤੀਜੇ

2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਭੁੱਚੋ ਮੰਡੀ ਸੀਟ (Bhucho Mandi Assembly Constituency) 'ਤੇ 84.61 ਫੀਸਦ ਵੋਟਿੰਗ ਹੋਈ ਸੀ। ਇਸ ਦੌਰਾਨ ਕਾਂਗਰਸ (Congress) ਦੇ ਉਮੀਦਵਾਰ ਅਜੈਬ ਸਿੰਘ ਭੱਟੀ (Ajaib Singh Bhatti) ਦੀ ਜਿੱਤ ਹੋਈ ਸੀ ਜਿਹਨਾਂ ਨੂੰ 57,515 ਵੋਟਾਂ ਪਈਆਂ ਸਨ। ਉਥੇ ਹੀ ਦੂਜੇ ਨੰਬਰ 'ਤੇ ਰਹੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਪ੍ਰੀਤਮ ਸਿੰਘ (Pritam Singh) ਨੂੰ 56,227 ਵੋਟਾਂ ਪਈਆਂ ਸਨ ਤੇ ਪੀਪਲ ਪਾਰਟੀ ਆਫ਼ ਪੰਜਾਬ (PPOP) ਦੇ ਉਮੀਦਵਾਰ ਹਰਵਿੰਦਰ ਸਿੰਘ ਲਾਡੀ ਨੂੰ 16,227 ਵੋਟਾਂ ਪਈਆਂ ਸਨ।

2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀਆਂ ਦਾ ਵੋਟ ਸ਼ੇਅਰ

2012 ਦੀਆਂ ਵਿਧਾਨ ਸਭਾ ਚੋਣਾਂ (Assembly Elections) ਵਿੱਚ ਭੁੱਚੋ ਮੰਡੀ ਸੀਟ (Bhucho Mandi Assembly Constituency) 'ਤੇ ਕਾਂਗਰਸ (Congress) ਦਾ ਵੋਟ ਸ਼ੇਅਰ 42.38 ਫੀਸਦ ਸੀ, ਜਦਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ ਵੋਟ ਸ਼ੇਅਰ 41.43 ਫੀਸਦ ਸੀ ਅਤੇ ਪੀਪਲ ਪਾਰਟੀ ਆਫ਼ ਪੰਜਾਬ (PPOP) ਦਾ 11.96 ਵੋਟ ਸ਼ੇਅਰ ਸੀ।

ਭੁੱਚੋ ਮੰਡੀ ਸੀਟ (Bhucho Mandi Assembly Constituency) ਦਾ ਸਿਆਸੀ ਸਮੀਕਰਨ

ਜੇਕਰ ਭੁੱਚੋ ਮੰਡੀ ਸੀਟ (Bhucho Mandi Assembly Constituency) ਦੇ ਮੌਜੂਦਾ ਸਿਆਸੀ ਸਮੀਕਰਨ ਦੀ ਗੱਲ ਕੀਤੀ ਜਾਵੇ ਤਾਂ ਹਰ ਇੱਕ ਪਾਰਟੀ ਲਈ ਜਿੱਤ ਚੁਣੌਤੀ ਰਹੀ ਹੈ, ਕਿਉਂਕਿ ਬਹੁਤ ਘੱਟ ਵੋਟਾਂ ਨਾਲ ਇਸ ਸੀਟ ਤੋਂ ਜਿੱਤ ਪ੍ਰਾਪਤ ਹੁੰਦੀ ਰਹੀ ਹੈ। ਇਸ ਲਈ ਹਰ ਇੱਕ ਪਾਰਟੀ ਨੂੰ ਆਪਣੀ ਜਿੱਤ ਲਈ ਪੂਰਾ ਜ਼ੋਰ ਲਗਾਉਣਾ ਪਵੇਗਾ।

ਕਾਂਗਰਸ (Congress) ਦੀ ਗੱਲ ਕੀਤੀ ਜਾਵੇ ਤਾਂ ਇਥੋਂ ਮੌਜੂਦਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ (Pritam Singh Kotbhai) ਹਨ। ਜਦਕਿ ਇਸ ਤੋਂ ਪਹਿਲਾਂ ਅਜੈਬ ਸਿੰਘ ਭੱਟੀ (Ajaib Singh Bhatti) ਇਥੋਂ ਦੇ ਵਿਧਾਇਕ ਰਹਿ ਚੁੱਕੇ ਹਨ। ਕਾਂਗਰਸ (Congress) ਵਲੋਂ ਹੁਣ ਤੱਕ ਇਥੋਂ ਕਿਸੇ ਨੂੰ ਵੀ ਚੋਣ ਮੈਦਾਨ 'ਚ ਨਹੀਂ ਉਤਾਰਿਆ ਗਿਆ ਹੈ।

ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਵਲੋਂ ਦਰਸ਼ਨ ਸਿੰਘ ਕੋਟਫੱਤਾ (Darshan Singh Kotfatta) ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ। ਜਦਕਿ ਇਸ ਤੋਂ ਪਹਿਲਾਂ ਅਕਾਲੀ ਦਲ ਵਲੋਂ ਹਰਪ੍ਰੀਤ ਸਿੰਘ (Harpreet Singh) ਨੂੰ ਇਥੋਂ ਟਿਕਟ ਦਿੱਤੀ ਗਈ ਸੀ।

ਆਮ ਆਦਮੀ ਪਾਰਟੀ (Aam Aadmi Party) ਦੀ ਜੇਕਰ ਗੱਲ ਕੀਤੀ ਜਾਵੇ ਤਾਂ ਮੁੜ ਪਾਰਟੀ ਵਲੋਂ ਜਗਸੀਰ ਸਿੰਘ (Jagsir Singh) 'ਤੇ ਭਰੋਸਾ ਦਿਖਾਉਂਦਿਆਂ ਉਨ੍ਹਾਂ ਨੂੰ ਮੈਦਾਨ 'ਚ ਉਤਾਰਿਆ ਗਿਆ ਹੈ। ਇਸ ਵਾਰ ਵੀ ਆਮ ਆਦਮੀ ਪਾਰਟੀ (Aam Aadmi Party) ਦੇ ਜਗਸੀਰ ਸਿੰਘ (Jagsir Singh) ਵਧੀਆ ਟੱਕਰ ਦੇ ਸਕਦੇ ਹਨ, ਕਿਉਂਕਿ ਪਿਛਲੀਆਂ ਵਿਧਾਨਸਭਾ ਚੋਣਾਂ 'ਚ ਉਨ੍ਹਾਂ ਨੂੰ ਮਹਿਜ 645 ਵੋਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਇਹ ਵੀ ਪੜ੍ਹੋ : Punjab Assembly Election 2022: ਬਠਿੰਡਾ ਦਿਹਾਤੀ ਦੀ ਰਾਖਵੀਂ ਸੀਟ ਤੋਂ ਕੌਣ ਜਿੱਤੇਗਾ ਚੋਣ ਦੰਗਲ, ਜਾਣੋਂ ਇਥੋਂ ਦਾ ਸਿਆਸੀ ਹਾਲ..

ETV Bharat Logo

Copyright © 2024 Ushodaya Enterprises Pvt. Ltd., All Rights Reserved.