ਬਠਿੰਡਾ :ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਠਿੰਡਾ ਪੁੱਜੇ। ਸੁਖਬੀਰ ਬਾਦਲ ਨੇ ਇਥੇ ਨਗਰ ਕੌਂਸਲ ਚੋਣਾਂ ਨੂੰ ਲੈ ਪਾਰਟੀ ਵਰਕਰਾਂ ਦੇ ਨਾਲ ਮੀਟਿੰਗ ਕੀਤੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਖਿਲਾਫ ਜਮ ਕੇ ਨਿਸ਼ਾਨਾ ਸਾਧਿਆ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ 'ਚ ਕਾਨੂੰਨ ਵਿਵਸਥਾ ਬਣਾਈ ਰੱਖਣ 'ਚ ਨਾਕਾਮਯਾਬ ਰਹੀ ਹੈ
ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਦੱਸਿਆ ਕਿ ਨਗਰ ਕੌਂਸਲ ਦੀਆਂ ਚੋਣਾਂ ਦੇ ਮੱਦੇਨਜ਼ਰ ਕਈ ਭਾਜਪਾ ਵਰਕਰਾਂ ਨੇ ਅਕਾਲੀ ਦਲ 'ਚ ਸ਼ਮੂਲੀਅਤ ਕਰ ਲਈ ਹੈ। ਉਨ੍ਹਾਂ ਪਾਰਟੀ 'ਚ ਸ਼ਾਮਲ ਹੋਏ ਨਵੇਂ ਵਰਕਰਾਂ ਦਾ ਸਵਾਗਤ ਕੀਤਾ ਤੇ ਕਿਹਾ ਕਿ ਪਾਰਟੀ ਦੇ ਹਰ ਵਰਕਰ ਨੂੰ ਬਣਦਾ ਸਤਿਕਾਰ ਦਿੱਤਾ ਜਾਵੇਗਾ।
ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ 'ਚ ਲਾਅ ਐਂਡ ਆਰਡਰ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕਾ ਹੈ। ਉਨ੍ਹਾਂ ਨੇ ਦੱਸਿਆ ਕਿ ਉਹ ਫਾਜ਼ਿਲਕਾ, ਗੁਰੂਹਰਸਹਾਏ ਅਤੇ ਜਲਾਲਾਬਾਦ ਦਾ ਦੌਰਾ ਕਰਕੇ ਆਏ ਹਨ । ਉਨ੍ਹਾਂ ਦੱਸਿਆ ਕਿ ਕਈ ਲੋਕਾਂ ਨੇ ਦੱਸਿਆ ਕਿ ਰਾਹ ਆਏ ਦਿਨ ਅਪਰਾਧਕ ਘਟਨਾਵਾਂ ਦੇ ਕਾਰਨ ਇੱਕਲੇ ਵਿਅਕਤੀ ਲਈ ਕਿੱਤੇ ਵੀ ਆਉਣਾ ਜਾਣਾ ਮੁਸ਼ਕਲ ਹੋ ਗਿਆ ਹੈ। ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਆਮ ਹੋ ਚੁੱਕਿਆਂ ਹਨ। ਉਨ੍ਹਾਂ ਆਖਿਆ ਕਿ ਪੁਲਿਸ ਵੱਲੋਂ ਇਸ ਨਾਲ ਸਬੰਧਤ ਸ਼ਿਕਾਇਤਾਂ ਨਹੀਂ ਲਿਖਿਆਂ ਜਾਂਦੀਆਂ ਹਨ। ਉਨ੍ਹਾਂ ਸੂਬੇ ਦੀ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਵਾਅਦਾਖਿਲਾਫੀ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਵਿੱਤ ਮੰਤਰੀ ਮਨਪ੍ਰੀਤ ਸਿੰਘ ਵੱਲੋਂ ਬਠਿੰਡਾ 'ਚ ਕਾਰਖਾਨਾ ਲਗਵਾਉਣ ਸਣੇ ਹੋਰ ਕੀਤੇ ਗਏ ਕਈ ਵਾਅਦੇ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਪੰਜਾਬ 'ਚ ਵੱਡੇ ਪ੍ਰੌਜੈਕਟ ਨਹੀਂ ਸ਼ੁਰੂ ਕੀਤੇ ਗਏ।