ਬਠਿੰਡਾ : ਅਕਾਲੀ ਦਲ ਪਾਰਟੀ ਤੋਂ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ ਮਿਊਂਸੀਪਲ ਕੌਸਲਰ ਰਾਜਿੰਦਰ ਸਿੰਘ ਸੰਧੂ ਨੂੰ ਕੋਰਟ ਕੇਸ ਮਾਮਲੇ ਹੋਣ ਦੇ ਕਾਰਨ ਖ਼ਾਲਸਾ ਦੀਵਾਨ ਸ੍ਰੀ ਗੁਰੂ ਸਿੰਘ ਸਭਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਲਾਹ ਦਿੱਤਾ ਗਿਆ ਸੀ ਜਿਸ ਨੂੰ ਅੱਜ ਮੁੜ ਤੋਂ ਪ੍ਰਧਾਨਗੀ ਦੇ ਅਹੁਦੇ ਤੇ ਬਹਾਲ ਕਰ ਦਿੱਤਾ ਹੈ।
ਖ਼ਾਲਸਾ ਦੀਵਾਨ ਸ੍ਰੀ ਗੁਰੂ ਸਿੰਘ ਸਭਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰਧਾਨ ਰਾਜਿੰਦਰ ਸਿੰਘ ਸੰਧੂ ਦੇ ਉੱਤੇ ਮੁਕੱਦਮਾ ਦਰਜ ਹੋਣ ਦੇ ਕਾਰਨ ਉਨ੍ਹਾਂ ਨੂੰ ਅਹੁਦੇ ਤੋਂ ਲਾਹ ਦਿੱਤਾ ਗਿਆ ਸੀ।
ਹੁਣ ਮਾਣਯੋਗ ਅਦਾਲਤ ਵੱਲੋਂ ਉਨ੍ਹਾਂ ਨੂੰ ਪ੍ਰਧਾਨਗੀ ਦਾ ਅਹੁਦਾ ਸੰਭਾਲਨ ਦੀ ਮੁੜ ਤੋਂ ਇੱਕ ਵਾਰ ਫ਼ਿਰ ਇਜ਼ਾਜਤ ਦੇ ਦਿੱਤੀ ਹੈ। ਇਸ ਮੌਕੇ ਕਈ ਕਾਂਗਰਸੀ ਨੇਤਾ ਮੌਜੂਦ ਸਨ।