ਬਠਿੰਡਾ:ਕਾਂਗਰਸ ਵਿਚ ਧੜੇਬੰਦੀ (Revolt in Congress) ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਬੀਤੇ ਦਿਨੀਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਬਠਿੰਡਾ ਦੇ ਹਲਕਾ ਦਿਹਾਤੀ ਤੋਂ ਹਰਵਿੰਦਰ ਸਿੰਘ ਲਾਡੀ ਦੇ ਨਾਮ ਦਾ ਐਲਾਨ (Navjot Sidhu appointed office bearers) ਕੀਤਾ ਗਿਆ ਸੀ ਉਸੇ ਹਰਿੰਦਰ ਸਿੰਘ ਲਾਡੀ ’ਤੇ ਪਰਿਵਾਰਵਾਦ ਵਧਾਉਣ ਦਾ ਦੋਸ਼ ਲਾਉਂਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦਿੰਦਿਆਂ(Bathinda Distt working president resigns) ਅਵਤਾਰ ਸਿੰਘ ਨੇ ਕਿਹਾ ਕਿ ਜਿਸ ਵਿਅਕਤੀ ਨੂੰ ਹਲਕਾ ਦਿਹਾਤੀ ਦਾ ਪ੍ਰਧਾਨ ਬਣਾਇਆ ਗਿਆ ਹੈ ਉਹ ਹਰਵਿੰਦਰ ਸਿੰਘ ਲਾਡੀ ਦਾ ਰਿਸ਼ਤੇਦਾਰ ਹੈ ਅਤੇ ਨਿਯੁਕਤ ਕੀਤੇ ਗਏ ਪ੍ਰਧਾਨ ਨੂੰ ਕਾਂਗਰਸ ਪਾਰਟੀ ਵਿੱਚ ਕੋਈ ਨਹੀਂ ਜਾਣਦਾ। (Punjab Congress news)
ਅਵਤਾਰ ਸਿੰਘ ਨੇ ਕਿਹਾ ਕਿ ਜਿਸ ਕਾਰਨ ਅੱਜ ਵੀ ਮਜਬੂਰਨ ਪਾਰਟੀ ਵੱਲੋਂ ਬਖ਼ਸ਼ੇ ਗਏ ਵਰਕਿੰਗ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਗੁਰਕ੍ਰਿਪਾਲ ਸਿੰਘ ਚਾਹਲ ਨੇ ਕਿਹਾ ਕਿ ਜੇਕਰ ਇਸ ਨਿਯੁਕਤੀ ਨੂੰ ਰੱਦ ਨਾ ਕੀਤਾ ਗਿਆ ਤਾਂ ਉਹ ਦਿਹਾਤੀ ਪ੍ਰਧਾਨ ਦੀ ਸਿਫਾਰਸ਼ ਕਰਨ ਵਾਲੇ ਲੋਕਾਂ ਦਾ ਵਿਰੋਧ ਕਰਨਗੇ। ਪੰਜਾਬ ਕਾਂਗਰਸ ਵੱਲੋਂ ਬੀਤੇ ਦਿਨੀਂ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ ਤੋਂ ਨਾਰਾਜ਼ ਬਠਿੰਡਾ ਦਿਹਾਤੀ ਦੇ ਪ੍ਰਧਾਨ ਅਵਤਾਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦਿੰਦਿਆਂ ਕਿਹਾ ਕਿ ਉਹ ਪਾਰਟੀ ਵਿਚ ਰਹਿ ਕੇ ਕੰਮ ਕਰਨਗੇ।
ਅਵਤਾਰ ਸਿੰਘ ਗੋਨਿਆਣਾ ਨੇ ਕਿਹਾ ਕਿ ਪਿਛਲੇ ਦਿਨੀਂ ਪਾਰਟੀ ਪ੍ਰਧਾਨ ਵੱਲੋਂ ਚੋਣ ਲਿਸਟ ਜਾਰੀ ਕੀਤੀ ਗਈ ਹੈ ਅਤੇ ਜਿਸ ਵਿਅਕਤੀ ਨੂੰ ਹਲਕਾ ਦਿਹਾਤੀ ਤੋਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਉਸ ਦਾ ਕਾਂਗਰਸ ਵਿਚ ਨਾ ਹੀ ਯੋਗਦਾਨ ਹੈ ਅਤੇ ਨਾ ਹੀ ਕਾਂਗਰਸ ਪਾਰਟੀ ਦੇ ਵਰਕਰ ਉਸ ਨੂੰ ਜਾਣਦੇ ਹਨ ਪਰ ਪਤਾ ਨਹੀਂ ਪਾਰਟੀ ਨੇ ਕਿਸ ਦਬਾਅ ਹੇਠ ਪ੍ਰਧਾਨਗੀ ਦਾ ਅਹੁਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਪਾਰਟੀ ਦਾ ਫੈਸਲਾ ਗਲਤ ਹੈ ਅਤੇ ਇਸ ਤੋਂ ਨਰਾਜ਼ ਹੋ ਕੇ ਉਹ ਆਪਣੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ ਅਤੇ ਪਾਰਟੀ ਵਰਕਰ ਦੇ ਤੌਰ ਤੇ ਕੰਮ ਕਰਨਗੇ। (Punjab Election News)
ਇਹ ਵੀ ਪੜ੍ਹੋ:ਕੈਪਟਨ ਦੀ 'ਪੰਜਾਬ ਲੋਕ ਕਾਂਗਰਸ' 'ਚ ਅਕਾਲੀ ਤੇ ਕਾਂਗਰਸੀ ਹੋਏ ਪੰਜਾਬ ਲੋਕ ਕਾਂਗਰਸ ਸ਼ਾਮਿਲ