ਅੰਮ੍ਰਿਤਸਰ : ਸੂਬੇ ਭਰ ਦੇ ਵਿੱਚ ਪੰਜਾਬ ਰੋਡਵੇਜ਼ ਤੇ ਪਨਬੱਸ ਮੁਲਾਜ਼ਮਾਂ ਨੇ ਬੱਸ ਸਟੈਂਡ ਨੂੰ ਬੰਦ ਕਰਕੇ ਉਸ ਦੇ ਬਾਹਰ ਦੋ ਘੰਟੇ ਲਈ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਲੜੀ ਵਿੱਚ ਅੱਜ ਸ਼ਹਿਰ ਦਾ ਬੱਸ ਸਟੈਂਡ ਬੰਦ ਰਿਹਾ।
ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਨਾਲ ਈਟੀਵੀ ਭਾਰਤ ਵੱਲੋਂ ਗੱਲਬਾਤ ਕੀਤੀ ਗਈ। ਉਨ੍ਹਾਂ ਦਾ ਕਹਿਣਾ ਸੀ ਕਿ ਪਿਛਲੇ ਲੰਮੇ ਸਮੇਂ ਤੋਂ ਸਾਡੇ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਪਰ ਸਰਕਾਰ ਦੇ ਕੰਨ 'ਤੇ ਜੂੰ ਨਹੀਂ ਸਰਕ ਰਹੀ ਹੈ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਪਹਿਲਾਂ ਕੈਪਟਨ ਸਰਕਾਰ ਸੀ, ਕੈਪਟਨ ਸਰਕਾਰ ਵੇਲੇ ਸਾਡੀਆਂ ਕੁੱਝ ਮੰਗਾਂ ਮੰਨ ਲਈ ਗਈਆਂ ਸਨ। ਪਰ ਕੈਪਟਨ ਨੇ ਅਸਤੀਫਾ ਦੇ ਦਿੱਤਾ ਹੈ। ਸੂਬੇ ਦੀ ਸਰਕਾਰ ਰਾਜਨੀਤੀ ਕਰ ਰਹੀ ਹੈ।
ਕੈਪਟਨ ਦੇ ਅਸਤੀਫਾ ਦੇਣ ਤੋਂ ਬਾਅਦ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆ ਗਿਆ। ਅਸੀਂ ਉਨ੍ਹਾਂ ਕੋਲ ਮੰਗ ਕਰਦੇ ਹਾਂ ਕਿ ਸਾਡੀਆਂ ਮੰਗਾਂ ਮੰਨੀਆਂ ਜਾਣ ਕਿਉਂਕਿ ਕਾਫ਼ੀ ਲੰਮੇ ਸਮੇਂ ਤੋਂ ਅਸੀਂ ਰੋਸ ਪ੍ਰਦਰਸ਼ਨ ਕਰਦੇ ਆ ਰਹੇ ਹਾਂ ਪਰ ਕਿਸੇ ਵੱਲੋਂ ਵੀ ਸਰਕਾਰ ਵੱਲੋਂ ਸਾਡੀਆਂ ਮੰਗਾਂ ਨਹੀਂ ਮੰਨੀਆਂ ਗਈਆਂ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਅਸੀਂ ਕੁੱਝ ਸਮਾਂ ਨਵੇਂ ਮੁੱਖ ਮੰਤਰੀ ਨੂੰ ਦਿੱਤਾ। ਸਾਨੂੰ ਉਮੀਦ ਹੈ ਕਿ ਉਹ ਸਾਡੀਆ ਮੰਗਾਂ ਜਰੂਰ ਮੰਨਣਗੇ। ਜੇਕਰ ਨਹੀਂ ਮਣਦੇ ਹਨ ਤਾਂ ਅਸੀਂ ਫਿਰ ਵੱਡਾ ਰੋਸ ਪ੍ਰਦਰਸ਼ਨ ਕਰਾਂਗੇ।
ਇਕ ਪਾਸੇ ਜਿੱਥੇ ਸਰਕਾਰ ਅਤੇ ਮੁਲਾਜ਼ਮਾਂ ਦੀ ਲੜਾਈ ਚੱਲ ਰਹੀ ਹੈ। ਦੂਜੇ ਪਾਸੇ ਬੱਸ ਸਟੈਂਡ ਦੇ ਅੰਦਰ ਖੱਜਲ ਖੁਆਰ ਹੋ ਰਹੀਆਂ ਸਵਾਰੀਆਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦਾ ਕਹਿਣਾ ਸੀ ਅਸੀਂ ਸਵੇਰ ਦੇ ਬੱਸ ਸਟੈਂਡ ਦੇ ਅੰਦਰ ਬਾਹਰ ਘੁੰਮ ਹਾਂ। ਇੱਕ ਬਜੁਰਗ ਮਹਿਲਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਮੈਂ ਬਹੁਤ ਜਰੂਰੀ ਕੰਮ ਜਾਣਾ ਸੀ ਪਰ ਬੱਸਾਂ ਨਾ ਚਲਣ ਕਰ ਕੇ ਨਹੀਂ ਜਾ ਪਾ ਰਹੀ।
ਇਹ ਵੀ ਪੜ੍ਹੋਂ : ਭਲਕੇ ਹੋਵੇਗੀ ਕਾਂਸਟੇਬਲ ਦੇ 4,358 ਅਹੁਦਿਆਂ ਲਈ ਲਿਖਤ ਪ੍ਰੀਖਿਆ