ETV Bharat / city

ਹਾਈ ਸਕੂਲ ਭੁੱਚੋ ਮੰਡੀ ਦੀਆਂ ਵਿਦਿਆਰਥਣਾਂ ਦੀ ਰਾਜ ਪੱਧਰੀ ਮੁਕਾਬਲੇ ਲਈ ਹੋਈ ਚੋਣ - ਭੁੱਚੋ ਦੀਆਂ ਵਿਦਿਆਰਥਣਾਂ ਦੀ ਰਾਜ ਪੱਧਰੀ ਖੇਡਾਂ ਲਈ ਚੋਣ

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਪ੍ਰੋਗਰਾਮ ਤਹਿਤ ਬਠਿੰਡਾ ਵਿੱਚ ਕਰਵਾਏ ਗਏ ਸਮਾਗਮ ਵਿੱਚ ਭੁੱਚੋ ਮੰਡੀ ਦੀ ਸਰਕਾਰੀ ਕੰਨਿਆ ਹਾਈ ਸਕੂਲ ਦੀਆਂ ਵਿਦਿਆਰਥਣਾਂ ਬੈਡਮਿੰਟਨ ਦੌਰਾਨ ਚੰਗਾ ਪ੍ਰਦਰਸ਼ਨ ਕੀਤੇ ਜਾਣ ਤੋਂ ਬਾਅਦ ਇਨ੍ਹਾਂ ਵਿਦਿਆਰਥਣਾਂ ਨੂੰ ਸਟੇਟ ਲਈ ਸਿਲੈਕਟ ਕੀਤਾ ਗਿਆ ਹੈ। Government Girls High School Bhucho Mandi.

ਹਾਈ ਸਕੂਲ ਭੁੱਚੋ ਮੰਡੀ ਦੀਆਂ ਵਿਦਿਆਰਥਣਾਂ ਦੀ ਰਾਜ ਪੱਧਰੀ ਮੁਕਾਬਲੇ ਲਈ ਹੋਈ ਚੋਣ

author img

By

Published : Sep 17, 2022, 9:29 PM IST

Updated : Sep 20, 2022, 8:55 PM IST

ਬਠਿੰਡਾ: ਪਿਛਲੇ ਦਿਨ੍ਹੀਂ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਪ੍ਰੋਗਰਾਮ ਤਹਿਤ ਬਠਿੰਡਾ ਵਿੱਚ ਕਰਵਾਏ ਗਏ ਸਮਾਗਮ ਵਿੱਚ ਭੁੱਚੋ ਮੰਡੀ ਦੀ ਸਰਕਾਰੀ ਕੰਨਿਆ ਹਾਈ ਸਕੂਲ ਦੀਆਂ ਵਿਦਿਆਰਥਣਾਂ ਬੈਡਮਿੰਟਨ ਦੌਰਾਨ ਚੰਗਾ ਪ੍ਰਦਰਸ਼ਨ ਕੀਤੇ ਜਾਣ ਤੋਂ ਬਾਅਦ ਇਨ੍ਹਾਂ ਵਿਦਿਆਰਥਣਾਂ ਨੂੰ ਸਟੇਟ ਲਈ ਸਿਲੈਕਟ ਕੀਤਾ ਗਿਆ ਹੈ। Government Girls High School Bhucho Mandi

ਹਾਈ ਸਕੂਲ ਭੁੱਚੋ ਮੰਡੀ ਦੀਆਂ ਵਿਦਿਆਰਥਣਾਂ ਦੀ ਰਾਜ ਪੱਧਰੀ ਮੁਕਾਬਲੇ ਲਈ ਹੋਈ ਚੋਣ

ਇਸ ਦੌਰਾਨ ਹੀ ਨੌਵੀਂ ਕਲਾਸ ਦੀ ਵਿਦਿਆਰਥਣ ਪਰਾਚੀ ਨੇ ਦੱਸਿਆ ਕਿ ਉਸਦੇ ਮਾਤਾ ਪਿਤਾ ਨਹੀਂ ਹਨ ਦਾਦਾ ਦਾਦੀ ਵੱਲੋਂ ਹੀ ਉਨ੍ਹਾਂ ਨੂੰ ਪੜ੍ਹਾਇਆ ਜਾ ਰਿਹਾ ਹੈ,ਘਰ ਵਿੱਚ ਗ਼ਰੀਬੀ ਹੋਣ ਕਾਰਨ ਉਨ੍ਹਾਂ ਵੱਲੋਂ ਸਕੂਲ ਦੇ ਸਹਿਯੋਗ ਨਾਲ ਇਹ ਪ੍ਰਾਪਤੀ ਹਾਸਲ ਕੀਤੀ ਗਈ ਹੈ। ਸਕੂਲ ਅਧਿਆਪਕਾਂ ਵੱਲੋਂ ਉਸ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕਰਨ ਲਈ ਹਰ ਸੰਭਵ ਸਹਿਯੋਗ ਦਿੱਤਾ ਗਿਆ ਹੈ ਅਤੇ ਲੋੜੀਂਦੀਆਂ ਵਸਤਾਂ ਲਿਆ ਕੇ ਦਿੱਤੀਆਂ ਜਾਂਦੀਆਂ ਰਹੀਆਂ ਹਨ ਅਤੇ ਰੋਜ਼ਾਨਾ ਉਨ੍ਹਾਂ ਨੂੰ ਦੋ ਘੰਟੇ ਸਕੂਲ ਦੇ ਹੀ ਗਰਾਊਂਡ ਵਿੱਚ ਬੈਡਮਿੰਟਨ ਦੀ ਪ੍ਰੈਕਟਿਸ ਕਰਵਾਈ ਜਾਂਦੀ ਰਹੀ ਹੈ। ਸਕੂਲ ਵੱਲੋਂ ਹੀ ਉਨ੍ਹਾਂ ਨੂੰ ਵਰਦੀਆਂ ਉਪਲੱਬਧ ਕਰਵਾਈਆਂ ਜਾਂਦੀਆਂ ਰਹੀਆਂ ਹਨ ਅਤੇ ਖੇਡਾਂ ਵਿੱਚ ਉਤਸ਼ਾਹਤ ਕਰਨ ਲਈ ਵੀ ਸਮੇਂ ਸਮੇਂ ਸਿਰ ਕੋਚਿੰਗ ਦਿੱਤੀ ਜਾਂਦੀ ਰਹੀ ਹੈ।

ਇਸ ਦੌਰਾਨ ਹੀ ਸਕੂਲ ਦੀ ਵਿਦਿਆਰਥਣ ਸੁਨੈਨਾ ਨੇ ਦੱਸਿਆ ਕਿ ਉਸਦੇ ਪਿਤਾ ਦਿਹਾੜੀ ਕਰਦੇ ਹਨ, ਪਰ ਸਕੂਲ ਪ੍ਰਬੰਧਕਾਂ ਵੱਲੋਂ ਉਸ ਦਾ ਖੇਡਾਂ ਪ੍ਰਤੀ ਉਤਸ਼ਾਹ ਵੇਖਦੇ ਹੋਏ, ਉਸ ਨੂੰ ਬੈਡਮਿੰਟਨ ਦੀ ਖੇਡ ਵਿਚ ਸਲੈਕਟ ਕਰ ਕੇ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਭੇਜਿਆ ਗਿਆ ਸੀ। ਜਿੱਥੇ ਉਸ ਨੂੰ ਸਟੇਟ ਲਈ ਸਿਲੈਕਟ ਕੀਤਾ ਗਿਆ ਹੈ। ਸੁਨੈਨਾ ਨੇ ਦੱਸਿਆ ਕਿ ਘਰ ਵਿੱਚ ਗ਼ਰੀਬੀ ਹੋਣ ਦੇ ਬਾਵਜੂਦ ਉਸ ਵੱਲੋਂ ਇਸ ਖੇਡ ਪ੍ਰਤੀ ਸਪਰਪਣ ਨੂੰ ਦੇਖਦੇ ਹੋਏ ਵਧੀਆ ਕੋਚਿੰਗ ਦਿੱਤੀ ਗਈ ਅਤੇ ਖੇਡਣ ਲਈ ਹਰ ਤਰ੍ਹਾਂ ਦਾ ਸਾਮਾਨ ਉਪਲੱਬਧ ਕਰਵਾ ਕੇ ਦਿੱਤਾ।

ਇਸੇ ਸਕੂਲ ਦੀ ਵਿਦਿਆਰਥਣ ਰੱਜੀ ਨੇ ਦੱਸਿਆ ਕਿ ਉਸਦੇ ਪਿਤਾ ਸਿਲਾਈ ਦਾ ਕੰਮ ਕਰਦੇ ਹਨ ਅਤੇ ਉਹ ਚਾਰ ਭੈਣਾਂ ਹਨ। ਪਰ ਇਸ ਖੇਡਾਂ ਵਿੱਚ ਉਸ ਵੱਲੋਂ ਚੰਗਾ ਪ੍ਰਦਰਸ਼ਨ ਕੀਤੇ ਜਾਣ ਤੋਂ ਬਾਅਦ ਉਸ ਨੂੰ ਸਲੈਕਟ ਕੀਤਾ ਗਿਆ ਹੈ, ਜਿਸ ਦਾ ਸਿਹਰਾ ਉਹ ਸਕੂਲ ਦੇ ਸਟਾਫ ਵੱਲੋਂ ਕੀਤੀ ਗਈ ਅਣਥੱਕ ਮਿਹਨਤ ਨੂੰ ਮੰਨਦੀ ਹੈ।

ਇਨ੍ਹਾਂ ਵਿਦਿਆਰਥਣਾਂ ਨੂੰ ਸਿੱਖਿਆ ਦੇ ਰਹੀ ਮੈਡਮ ਅਨੂ ਗੁਪਤਾ ਨੇ ਦੱਸਿਆ ਕਿ ਇਨ੍ਹਾਂ ਗ਼ਰੀਬ ਵਿਦਿਆਰਥੀਆਂ ਦੀ ਖੇਡਾਂ ਪ੍ਰਤੀ ਲਗਨ ਵੇਖਦੇ ਉਨ੍ਹਾਂ ਦੇ ਸਮੁੱਚੇ ਸਟਾਫ਼ ਵੱਲੋਂ ਇਨ੍ਹਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ ਭਾਵੇਂ ਉਹ ਸਕੂਲ ਦੀਆਂ ਡਰੈੱਸ ਸਨ ਭਾਵੇਂ ਖੇਡਣ ਲਈ ਸਾਮਾਨ ਦੀ ਲੋੜ ਹੋਵੇ। ਉਨ੍ਹਾਂ ਕਿਹਾ ਕਿ ਸਕੂਲ ਦੇ ਸਟਾਫ਼ ਵੱਲੋਂ ਇਨ੍ਹਾਂ ਵਿਦਿਆਰਥਣਾਂ ਦੇ ਉੱਜਵਲ ਭਵਿੱਖ ਲਈ ਦਿੱਤੇ ਕੀਤੇ ਜਾ ਰਹੇ ਹਨ।

ਇਨ੍ਹਾਂ ਵਿਦਿਆਰਥੀਆਂ ਨੂੰ ਬੈਡਮਿੰਟਨ ਦੀ ਕੋਚਿੰਗ ਦੇ ਰਹੀ ਮੈਡਮ ਅਮਨਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੋ ਉਪਰਾਲਾ ਉਭਰਦੇ ਖਿਡਾਰੀਆਂ ਲਈ ਕੀਤਾ ਹੈ, ਉਹ ਸ਼ਲਾਘਾਯੋਗ ਹੈ। ਇਸ ਦੇ ਚੱਲਦੇ ਇਨ੍ਹਾਂ ਬੱਚਿਆਂ ਦੀ ਖੇਡਾਂ ਪ੍ਰਤੀ ਰੁਚੀ ਨਿਕਲ ਕੇ ਬਾਹਰ ਆਈ ਹੈ ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਚੰਗੀ ਖੇਡ ਖੇਡਣ ਲਈ ਉਨ੍ਹਾਂ ਵੱਲੋਂ ਲਗਾਤਾਰ ਪ੍ਰੇਰਿਤ ਕੀਤਾ ਜਾਂਦਾ ਰਿਹਾ ਹੈ ਅਤੇ ਸਮੇਂ-ਸਮੇਂ ਸਿਰ ਉਨ੍ਹਾਂ ਨੂੰ ਬੈਡਮਿੰਟਨ ਦੀ ਟ੍ਰੇਨਿੰਗ ਵੀ ਦਿੱਤੀ ਜਾਂਦੀ ਰਹੀ ਹੈ।

ਇਹ ਵੀ ਪੜੋ:- ਨਰਸ ਨੂੰ ਅਗਵਾਹ ਕਰ ਕਤਲ ਕਰਨ ਦੇ ਮਾਮਲੇ ਵਿੱਚ ਆਇਆ ਨਵਾਂ ਮੋੜ

Last Updated : Sep 20, 2022, 8:55 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.