ਬਠਿੰਡਾ: ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਬਿਆਨ ਉਪਰੰਤ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ (sikh philosophers condemn badal)। ਦੂਜੇ ਪਾਸੇ ਅੱਜ ਸਿੱਖ ਕੌਮ ਨੂੰ ਅਪੀਲ ਕੀਤੀ ਜਾ ਰਹੀ ਹੈ (sgpc election issue raised after sad pattern's statement)ਕਿ ਕਿਸੇ ਵੀ ਹਾਲਤ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਮਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹੱਥ ਵਿਚ ਨਾ ਦਿੱਤੀ ਜਾਵੇ, ਕਿਉਂਕਿ ਇਹ ਸਿੱਖ ਕੌਮ ਵੱਲੋਂ ਨਕਾਰਿਆਂ ਦੇ ਹੱਥ ਨਹੀਂ ਸੋਭਦੀ।
ਬਾਬਾ ਹਰਦੀਪ ਸਿੰਘ ਮਹਿਰਾਜ ਨੇ ਕੀ ਕਿਹਾ:ਬਾਬਾ ਮਹਿਰਾਜ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਸਿੱਖ ਕੌਮ ਨੇ ਬੁਰੀ ਤਰ੍ਹਾਂ ਨਕਾਰਿਆ ਹੈ ਕਿਉਂਕਿ ਇਨ੍ਹਾਂ ਵੱਲੋਂ ਲਗਾਤਾਰ ਸਿੱਖ ਕੌਮ ਵਿਰੋਧੀ ਗਤੀਵਿਧੀ ਨੂੰ ਬੜ੍ਹਾਵਾ ਦਿੱਤਾ ਗਿਆ ਅਤੇ ਹੁਣ ਤੱਕ ਐਸਜੀਪੀਸੀ ਦੀਆਂ ਚੋਣਾਂ ਨਾ ਹੋਣ ਦਾ ਵੱਡਾ ਕਾਰਨ ਵੀ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਕੇਂਦਰ ਤੇ ਦਬਾਅ ਹੈ। ਉਨ੍ਹਾਂ ਕਿਹਾ ਕਿ ਇਹ ਇਸ ਕਾਰਨ ਦਬਾਅ ਬਣਾਇਆ ਜਾ ਰਿਹਾ ਹੈ ਤਾਂ ਜੋ ਇਹ ਆਪਣੀਆਂ ਮਨ ਮਾਨੀਆਂ ਕਰ ਸਕਣ।
ਉਨ੍ਹਾਂ ਕਿਹਾ ਕਿ ਪਿਛਲੇ ਦਸ ਸਾਲਾਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ (sgpc election)ਨਹੀਂ ਹੋਈਆਂ ਅਤੇ ਇਸ ਕਾਰਜਕਾਲ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਆਪਣੀਆਂ ਮਨਮਰਜ਼ੀਆਂ ਕੀਤੀਆਂ ਅਤੇ ਲਗਾਤਾਰ ਸਿੱਖ ਵਿਰੋਧੀ ਫ਼ੈਸਲੇ ਲਏ ਗਏ। ਉਨ੍ਹਾਂ ਕਿਹਾ ਕਿ ਇਸ ਕਾਰਨ ਲੋਕਾਂ ਨੇ ਇਨ੍ਹਾਂ ਨੂੰ ਹੁਣ ਵਿਧਾਨ ਸਭਾ ਚੋਣਾਂ ਵਿੱਚ ਮੁੱਢੋਂ ਹੀ ਨਕਾਰ ਦਿੱਤਾ ਹੈ ਅਤੇ ਐਸਜੀਪੀਸੀ ਚੋਣਾਂ ਵਿੱਚ ਵੀ ਇਨ੍ਹਾਂ ਨੂੰ ਬੁਰੀ ਤਰ੍ਹਾਂ ਨਕਾਰਿਆ ਜਾਵੇਗਾ।
ਬਾਦਲ ਪਰਿਵਾਰ ਰਾਹੀਂ ਕੇਂਦਰ ਐੱਸਜੀਪੀਸੀ ’ਚ ਦੇ ਰਿਹਾ ਦਖ਼ਲ:ਪਰਮਿੰਦਰ ਸਿੰਘ ਬਾਲਿਆਂਵਾਲੀ (parminder singh balianwali) ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਪ੍ਰਸਤ ਵੱਲੋਂ ਦਿੱਤੇ ਗਏ ਬਿਆਨ ਤੇ ਤਿੱਖੀ ਟਿੱਪਣੀ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਬਾਲਿਆਂਵਾਲੀ ਨੇ ਕਿਹਾ ਕਿ ਕੇਂਦਰ ਅਤੇ ਬਾਦਲ ਪਰਿਵਾਰ ਦੀ ਸਾਂਝ ਕਾਰਨ ਹੀ ਅੱਜ ਸਭ ਤੋਂ ਵੱਧ ਸਿੱਖਾਂ ਦਾ ਨੁਕਸਾਨ ਹੋਇਆ ਹੈ।
ਉਨ੍ਹਾਂ ਕਿਹਾ ਕਿ ਤੁਸੀਂ ਕੇਂਦਰ ਕਿਸੇ ਵੀ ਹਾਲਤ ਵਿਚ ਬਾਦਲ ਪਰਿਵਾਰ ਹੱਥੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਮਾਨ ਨਹੀਂ ਜਾਣ ਦੇਣਾ ਚਾਹੇਗਾ ਇਸੇ ਕਾਰਨ ਪਿਛਲੇ ਦਸ ਸਾਲਾਂ ਤੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਹੀਂ ਹੋ ਰਹੀਆਂ ਅਤੇ ਇਸ ਸਮੇਂ ਦੌਰਾਨ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਹੀਂ ਸਿੱਖ ਕੌਮ ਦਾ ਸਭ ਤੋਂ ਵੱਧ ਨੁਕਸਾਨ ਕੀਤਾ ਗਿਆ ਅਤੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੀਆਂ ਸਿੱਖ ਸੰਗਤ ’ਤੇ ਗੋਲੀ ਚਲਵਾਈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਹਾਲਤ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਦਲ ਪਰਿਵਾਰ ਦੇ ਹੱਥਾਂ ਵਿੱਚ ਜਾਣ ਤੋਂ ਰੋਕਿਆ ਜਾਵੇ।
ਦਸ ਸਾਲਾਂ ਤੋਂ ਨਹੀਂ ਹੋਈ ਚੋਣ: ਸੀਨੀਅਰ ਐਡਵੋਕੇਟ ਹਰਪਾਲ ਸਿੰਘ ਖਾਰਾ ਨੇ ਦੱਸਿਆ (advocate khara says)ਕਿ 2011 ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਹੋਈ ਸੀ ਪਰ ਸੁਪਰੀਮ ਕੋਰਟ ਵਿੱਚ ਇਨ੍ਹਾਂ ਚੋਣਾਂ ਨੂੰ ਲੈ ਕੇ ਚੱਲ ਰਹੇ ਮਾਮਲਿਆਂ ਦੇ ਚਲਦਿਆਂ ਮੁੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਨਹੀਂ ਹੋ ਸਕੀ ਅਤੇ ਕਾਬਜ਼ ਧਿਰ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਲਗਾਤਾਰ ਆਪਣੀਆਂ ਮਨਮਾਨੀਆਂ ਕੀਤੀਆਂ ਜਾਂਦੀਆਂ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ 2021 ਤੱਕ ਲੱਗੀ ਰੋਕ ਤੋਂ ਬਾਅਦ ਹੁਣ ਉਨ੍ਹਾਂ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਈਆਂ ਜਾਣ ਕਿਉਂਕਿ ਲਗਾਤਾਰ ਇੱਕ ਧਿਰ ਵੱਲੋਂ ਕਾਬਜ਼ ਰਹਿਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਕਾਫ਼ੀ ਉਣਤਾਈਆਂ ਪੈਦਾ ਹੋ ਗਈਆਂ ਹਨ, ਜਿਨ੍ਹਾਂ ਨੂੰ ਠੀਕ ਕਰਨ ਲਈ ਸੱਤਾਧਾਰੀ ਧਿਰ ਨੂੰ ਲਾਂਭੇ ਕਰਨਾ ਅਤਿ ਜ਼ਰੂਰੀ ਹੈ।
ਐਡਵੋਕੇਟ ਖਾਰਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਐਸ. ਜੀ. ਪੀ. ਸੀ ਚੋਣਾਂ ਲਈ ਚੋਣ ਅਧਿਕਾਰੀ ਨਿਯੁਕਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਕੇਂਦਰ ਸਰਕਾਰ ਵੱਲੋਂ ਵੀ ਸੂਬੇ ਵਿੱਚ ਸਾਬਕਾ ਜਸਟਿਸ ਸੁਰਿੰਦਰ ਸਿੰਘ ਸਾਰੋਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਚੋਣ ਕਮਿਸ਼ਨਰ ਲਾਇਆ ਗਿਆ ਸੀ ਪਰ ਮਾਮਲਾ ਕੋਰਟ ਵਿੱਚ ਹੋਣ ਕਾਰਨ ਇਹ ਚੋਣਾਂ ਨਹੀਂ ਕਰਵਾਈਆਂ ਜਾ ਸਕੇ।
ਉਨ੍ਹਾਂ ਕਿਹਾ ਕਿ ਚੋਣਾਂ ਤੋਂ ਤਿੰਨ ਮਹੀਨੇ ਪਹਿਲਾਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਵਾਈਆਂ ਜਾਂਦੀਆਂ ਹਨ। ਇਨ੍ਹਾਂ ਚੋਣਾਂ ਵਿੱਚ ਸਿਰਫ਼ ਕੇਸਾਧਾਰੀ ਸਿੱਖ ਹੀ ਵੋਟ ਪਾ ਸਕਦੇ ਹਨ।
ਐੱਸਜੀਪੀਸੀ ਕਿਵੇਂ ਹੋਂਦ ਵਿੱਚ ਆਈ:ਸਿੱਖ ਕੌਮ ਦੀ ਸਿਰਮੌਰ ਸੰਸਥਾ ਵਜੋਂ ਕੰਮ ਕਰ ਰਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਂਦ ਉਨੀ ਸੌ ਪੱਚੀ ਵਿੱਚ ਹੋਂਦ ਵਿੱਚ ਆਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇੱਕੋ ਇੱਕ ਅਜਿਹੀ ਸੰਸਥਾ ਹੈ ਜਿਸ ਨੇ ਬ੍ਰਿਟਿਸ਼ ਸਰਕਾਰ ਤੋਂ ਸੰਵਿਧਾਨਕ ਹੱਕਾਂ ਦੀ ਆਜ਼ਾਦੀ ਲਈ ਸੀ ਅਤੇ ਵੋਟ ਦੇ ਅਧਿਕਾਰ ਰਾਹੀਂ ਸਿੱਖ ਗੁਰਦਆਰਾ ਸਾਹਿਬ ਅਤੇ ਸਿੱਖਿਆ ਸੰਸਥਾਵਾਂ ਦੀ ਦੇਖਰੇਖ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਪ੍ਰਧਾਨ ਦੀ ਚੋਣ ਹੁੰਦੀ ਹੈ ਚੁਣੀ ਹੋਈ ਕਮੇਟੀ ਦਾ ਕਾਰਜਕਾਲ ਪੰਜ ਸਾਲ ਲਈ ਹੁੰਦਾ ਹੈ ਤੇ ਹਰ ਪੰਜ ਸਾਲ ਬਾਅਦਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੀਂ ਚੋਣ ਕਰਵਾਈ ਜਾਂਦੀ ਹੈ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੁੱਲ ਇੱਕ ਸੌ ਸੱਤਰ ਮੈਂਬਰ ਹੁੰਦੇ ਹਨ ਜਿਨ੍ਹਾਂ ਵੱਲੋਂ ਇੱਕ ਪ੍ਰਧਾਨ ਦੀ ਚੋਣ ਕੀਤੀ ਜਾਂਦੀ ਹੈ।
ਅਜੇ ਦਸ ਐਗਜ਼ੈਕਟਿਵ ਮੈਂਬਰ ਚੁਣੇ ਜਾਂਦੇ ਜੋ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਆਉਂਦੇ ਗੁਰਦੁਆਰਾ ਸਾਹਿਬਾਨ ਸਿੱਖਿਆ ਸੰਸਥਾਵਾਂ ਅਤੇ ਪ੍ਰਾਪਰਟੀ ਸਬੰਧੀ ਫ਼ੈਸਲੇ ਇਨ੍ਹਾਂ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਲਾਏ ਜਾਂਦੇ ਹਨ।ਐੱਸਜੀਪੀਸੀ ਦਾ ਪੰਜਾਬ ਸਰਕਾਰ ਦੇ ਬਰਾਬਰ ਬਜਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਪੰਜਾਬ ਸਰਕਾਰ ਦੇ ਬਜਟ ਦੇ ਬਰਾਬਰ ਹੁੰਦਾ ਹੈ। ਅਸੀਂ ਇਸ ਬਜਟ ਰਾਹੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖਿਆ ਸੰਸਥਾਵਾਂ ਮੈਡੀਕਲ ਸੰਸਥਾਵਾਂ ਅਤੇ ਹੋਰ ਸਮਾਜ ਸੇਵੀ ਦੇ ਕਾਰਜਾਂ ਵਿੱਚ ਇਹ ਬਜਟ ਲਗਾਇਆ ਜਾਂਦਾ ਹੈ।
ਪ੍ਰਕਾਸ਼ ਸਿੰਘ ਬਾਦਲ ਦੀ ਲੋਕਾਂ ਨੂੰ ਅਪੀਲ
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਪਹਿਲਾਂ ਤੁਸੀਂ ਜਿਸ ਨੂੰ ਮਰਜੀ ਵੋਟ ਪਾ ਦਿੱਤੀ ਪਰ ਗੁਰੂਦੁਆਰਾ ਇਲੈਕਸ਼ ਦੇ ਬਾਰੇ ਚ ਜ਼ਰੂਰ ਸਾਨੂੰ ਸੋਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇੱਥੇ ਕਿਸੇ ਗੈਰ ਨੂੰ ਜਗਾ ਦਿੱਤੀ ਗਈ ਤਾਂ ਜਿੱਥੇ ਗੂਰੁ ਸਹਿਬਾਨਾਂ ਦਾ ਕੇਸਰੀ ਝੂਲਦਾ ਹੈ ਤਾਂ ਉੱਥੇ ਕਿਸੇ ਹੋਰ ਦਾ ਬੋਲਬਾਲਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰਾਂ ਬਹੁਤ ਤਰ੍ਹਾਂ ਦੇ ਝੂਠ ਬੋਲ ਕੇ ਬਣ ਜਾਂਦੀਆਂ ਹਨ ਅਤੇ ਲੋਕ ਇੰਨ੍ਹਾਂ ਤੇ ਬਹੁਤ ਜਲਦੀ ਵਿਸ਼ਵਾਸ਼ ਵੀ ਕਰ ਲੈਂਦੇ ਹਨ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਬਿਆਨ
ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਬੁਰੇ ਤਰੀਕੇ ਨਾਲ ਹਾਰ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਦੀ ਨਮੋਸ਼ੀ ਭਰੀ ਹਾਰ (defeat of Shiromani Akali Dal) ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Gyani Harpreet Singh Jathedar of Sri Akal Takht Sahib) ਦਾ ਵੱਡਾ ਬਿਆਨ (Big statement of Gyani Harpreet Singh) ਸਾਹਮਣੇ ਆਇਆ ਹੈ।
ਜਥੇਦਾਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਖ਼ਤਮ ਹੋਣਾ ਸਿੱਖਾਂ ਅਤੇ ਦੇਸ਼ ਲਈ ਨੁਕਸਾਨਦੇਹ ਹੈ। ਜਥੇਦਾਰ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਵਿਦੇਸ਼ਾਂ ਤੋਂ ਫੋਨ ਅਤੇ ਈਮੇਲਾਂ ਆ ਰਹੀਆਂ ਹਨ। ਉਹਨਾਂ ਨੇ ਕਿਹਾ ਕਿ ਪੰਥ ਦੀ ਚਿੰਤਾ ਕਰਨ ਵਾਲੇ ਇਸ ਸਬੰਧੀ ਫਿਕਰਮੰਦ ਹਨ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Gyani Harpreet Singh Jathedar of Sri Akal Takht Sahib) ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਸਾਰੀਆਂ ਧਿਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕੱਠੇ ਬੈਠਣ ਦੀ ਲੋੜ ਹੈ ਤੇ ਕਿਹਾ ਹੈ ਕਿ ਸਾਨੂੰ ਸਾਰਿਆਂ ਨੂੰ ਇਸ ਬਾਰੇ ਸੋਚਣ ਦੀ ਲੋੜ ਹੈ।
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਵੱਡੀ ਹਾਰ ਹੋਈ ਹੈ, ਅਕਾਲੀ ਦਲ-ਬਸਪਾ ਗੱਠਜੋੜ ਨੂੰ ਸਿਰਫ਼ 4 ਸੀਟਾਂ ਹੀ ਮਿਲੀਆਂ ਹਨ। ਇਹਨਾਂ ਚੋਣਾਂ ਵਿੱਚ ਅਕਾਲੀ ਦਲ ਦੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਬਿਕਰਮ ਮਜੀਠੀਆ ਸਮੇਤ ਕਈ ਹੋਰਾਂ ਵੱਡੇ ਆਗੂ ਵੀ ਹਾਰ ਗਏ ਹਨ, ਜਿਸ ਨਾਲ ਅਕਾਲੀ ਦਲ ਦੀ ਇਹ ਨਮੋਸ਼ੀ ਭਰੀ ਹਾਰ (defeat of Shiromani Akali Dal) ਹੈ।
ਇਹ ਵੀ ਪੜ੍ਹੋ:ਕੁਲਤਾਰ ਸਿੰਘ ਸੰਧਵਾਂ ਦੀ ਪੱਗ ’ਤੇ ਗਊ ਦੀ ਪੂੰਛ ਨਾਲ ‘ਅਸ਼ੀਰਵਾਦ’