ETV Bharat / city

ਇਸ ਸਮਾਜ ਸੇਵੀ ਸੰਸਥਾ ਵੱਲੋਂ ਰੋਜ਼ਾਨਾ 2 ਘੰਟੇ ਗਰੀਬ ਬੱਚਿਆਂ ਨੂੰ ਦਿੱਤੀ ਜਾਂਦੀ ਹੈ ਕੋਚਿੰਗ - Provide coaching to poor student in Bathinda

ਬਠਿੰਡਾ ’ਚ ਸ਼ਹੀਦ ਜਰਨੈਲ ਸਿੰਘ ਵੈੱਲਫੇਅਰ ਸੁਸਾਇਟੀ ਵੱਲੋਂ ਗਰੀਬ ਬੱਚਿਆ ਨੂੰ ਮੁਫਤ ’ਚ ਸਿੱਖਿਆ ਦਿੱਤੀ ਜਾ ਰਹੀ ਹੈ। ਇਸ ਉਪਰਾਲੇ ਨੂੰ ਅਵਤਾਰ ਸਿੰਘ ਗੋਗਾ ਵੱਲੋਂ ਆਪਣੀ ਪਤਨੀ ਅਤੇ ਧੀ ਦੇ ਨਾਲ ਸ਼ੁਰੂ ਕੀਤਾ ਸੀ ਪਰ ਬਾਅਦ ਚ ਉਨ੍ਹਾਂ ਦੇ ਨਾਲ ਕਈ ਹੋਰ ਅਧਿਆਪਕ ਅਤੇ ਦਾਨੀ ਸੱਜਣ ਵੀ ਜੁੜੇ ਜੋ ਕਿ ਇਨ੍ਹਾਂ ਬੱਚਿਆ ਦੀ ਮਦਦ ਕਰ ਰਹੇ ਹਨ।

2 ਘੰਟੇ ਗਰੀਬ ਬੱਚਿਆ ਨੂੰ ਦਿੱਤੀ ਜਾਂਦੀ ਹੈ ਕੋਚਿੰਗ

author img

By

Published : May 7, 2022, 3:23 PM IST

ਬਠਿੰਡਾ: ਅੱਜ ਦੇ ਆਧੁਨਿਕ ਯੁੱਗ ਵਿੱਚ ਸਿੱਖਿਆ ਹਰੇਕ ਵਿਅਕਤੀ ਲਈ ਜਿੱਥੇ ਜ਼ਰੂਰੀ ਹੈ ਉੱਥੇ ਹੀ ਗਰੀਬ ਬੱਚਿਆਂ ਨੂੰ ਸਿੱਖਿਆ ਹਾਸਿਲ ਕਰਨ ਦੇ ਲਈ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨ੍ਹਾਂ ਦੀਆਂ ਸਮੱਸਿਆਵਾਂ ਨੂੰ ਵੇਖਦੇ ਹੋਏ ਬਠਿੰਡਾ ਦੇ ਇੱਕ ਸਮਾਜ ਸੇਵੀ ਸੰਸਥਾ ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਚ ਗਰੀਬ ਬੱਚਿਆ ਨੂੰ ਮੁਫਤ ’ਚ ਸਿੱਖਿਆ ਦਿੱਤੀ ਜਾ ਰਹੀ ਹੈ।

ਸਾਲ 2014 ਤੋਂ ਕੀਤੀ ਸੀ ਸ਼ੁਰੂਆਤ: ਦੱਸ ਦਈਏ ਕਿ ਇਹ ਮੁਫ਼ਤ ’ਚ ਕੋਚਿੰਗ ਸ਼ਹੀਦ ਜਰਨੈਲ ਸਿੰਘ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਅਵਤਾਰ ਸਿੰਘ ਗੋਗਾ ਵੱਲੋਂ ਗਰੀਬ ਬੱਚਿਆਂ ਲਈ 2014 ਤੋਂ ਰੋਜ਼ਾਨਾ ਦੋ ਘੰਟੇ ਮੁਫ਼ਤ ਕੋਚਿੰਗ ਦਾ ਪ੍ਰਬੰਧ ਕੀਤਾ ਗਿਆ ਹੈ। ਪਹਿਲਾਂ ਇਹ ਕੋਚਿੰਗ ਉਨ੍ਹਾਂ ਦੀ ਪਤਨੀ ਅਤੇ ਬੇਟੀ ਵੱਲੋਂ ਸ਼ੁਰੂ ਕੀਤੀ ਗਈ। ਪਰ ਹੌਲੀ-ਹੌਲੀ ਬੱਚਿਆਂ ਦੀ ਗਿਣਤੀ ਵਧਣ ਕਾਰਨ ਉਨ੍ਹਾਂ ਦੀ ਮਦਦ ਲਈ ਦੋ ਸਰਕਾਰੀ ਅਧਿਆਪਕ ਵੀ ਇਨ੍ਹਾਂ ਨਾਲ ਜੁੜ ਗਏ ਹਨ ਜੋ ਕਿ ਇਨ੍ਹਾਂ ਗ਼ਰੀਬ ਬੱਚਿਆਂ ਨੂੰ ਕੋਚਿੰਗ ਦਿੰਦੇ ਹਨ।

'ਹੋਰ ਅਧਿਆਪਕ ਵੀ ਜੁੜੇ ਸੰਸਥਾ ਦੇ ਨਾਲ': ਸੰਸਥਾ ਦੇ ਪ੍ਰਧਾਨ ਅਵਤਾਰ ਸਿੰਘ ਗੋਗਾ ਦਾ ਕਹਿਣਾ ਹੈ ਕਿ ਜਿੱਥੇ ਉਨ੍ਹਾਂ ਵੱਲੋਂ ਸਮਾਜ ਸੇਵਾ ਲਈ ਇਹ ਸੁਸਾਇਟੀ ਬਣਾਈ ਗਈ ਅਤੇ ਗ਼ਰੀਬ ਬੱਚਿਆਂ ਦੀ ਮਦਦ ਲਈ ਉਨ੍ਹਾਂ ਵੱਲੋਂ ਇਹ ਉਪਰਾਲਾ ਕੀਤਾ ਗਿਆ। ਉੱਥੇ ਹੀ ਹਰ ਵਿਦਿਆਰਥੀ ਨੂੰ ਉਚੇਰੀ ਸਿੱਖਿਆ ਦਿਵਾਉਣ ਲਈ ਉਨ੍ਹਾਂ ਵੱਲੋਂ ਇਹ ਉਪਰਾਲਾ ਕੀਤਾ ਗਿਆ ਸੀ। ਸ਼ੁਰੂ-ਸ਼ੁਰੂ ਵਿੱਚ ਉਨ੍ਹਾਂ ਦੀ ਪਤਨੀ ਅਤੇ ਬੇਟੀ ਵੱਲੋਂ ਇਨ੍ਹਾਂ ਗ਼ਰੀਬ ਬੱਚਿਆਂ ਨੂੰ ਪੜ੍ਹਾਇਆ ਜਾਂਦਾ ਸੀ, ਪਰ ਹੁਣ ਇਸ ਵਿਚ ਦੋ ਸਰਕਾਰੀ ਅਧਿਆਪਕ ਜੋ ਪਤੀ ਪਤਨੀ ਹਨ ਉਨ੍ਹਾਂ ਦਾ ਸਹਿਯੋਗ ਕਰ ਰਹੇ ਹਨ ਅਤੇ ਸਮੇਂ-ਸਮੇਂ ਦੌਰਾਨ ਸ਼ਹਿਰ ਦੇ ਵੱਖ-ਵੱਖ ਦਾਨੀ ਸੱਜਣਾਂ ਵੱਲੋਂ ਇਨ੍ਹਾਂ ਗ਼ਰੀਬ ਬੱਚਿਆਂ ਲਈ ਸਟੇਸ਼ਨਰੀ ਆਦਿ ਦਾ ਪ੍ਰਬੰਧ ਕੀਤਾ ਜਾਂਦਾ ਹੈ।

2 ਘੰਟੇ ਗਰੀਬ ਬੱਚਿਆ ਨੂੰ ਦਿੱਤੀ ਜਾਂਦੀ ਹੈ ਕੋਚਿੰਗ

'ਬੱਚਿਆਂ ਵੱਲੋਂ ਸਿੱਖਿਆ ਹਾਸਲ ਕੀਤੀ ਜਾ ਰਹੀ': ਇਸ ਕੋਚਿੰਗ ਸੈਂਟਰ ਵਿੱਚ ਗ਼ਰੀਬ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨ ਵਾਲੀ ਅਵਤਾਰ ਸਿੰਘ ਗੋਗਾ ਦੀ ਬੇਟੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪਿਤਾ ਵੱਲੋਂ ਸਮੇਂ ਸਮੇਂ ਸਿਰਫ਼ ਸਮਾਜ ਸੇਵਾ ਲਈ ਕੀਤੇ ਜਾ ਰਹੇ ਉਪਰਾਲਿਆਂ ਤੋਂ ਉਹ ਬਹੁਤ ਜ਼ਿਆਦਾ ਪ੍ਰਭਾਵਿਤ ਹੋਈ ਅਤੇ ਇਸ ਦੇ ਚੱਲਦੇ ਹੀ ਉਨ੍ਹਾਂ ਵੱਲੋਂ ਗ਼ਰੀਬ ਬੱਚਿਆਂ ਲਈ ਸਿੱਖਿਆ ਦਾ ਪ੍ਰਬੰਧ ਕਰਨਾ ਇਹ ਕੋਚਿੰਗ ਸੈਂਟਰ ਰੋਜਾਨਾ ਪੰਜ ਤੋਂ ਸੱਤ ਵਜੇ ਤੱਕ ਸ਼ਾਮ ਨੂੰ ਚਲਾਇਆ ਜਾ ਰਿਹਾ ਹੈ ਜਿਸ ਵਿੱਚ ਵੱਖ-ਵੱਖ ਕਲਾਸਾਂ ਦੇ ਗ਼ਰੀਬ ਬੱਚਿਆਂ ਵੱਲੋਂ ਸਿੱਖਿਆ ਹਾਸਲ ਕੀਤੀ ਜਾ ਰਹੀ ਹੈ।

'ਗਰੀਬ ਬੱਚਿਆ ਲਈ ਇਹ ਉਪਰਾਲਾ': ਸ਼ਹੀਦ ਜਰਨੈਲ ਸਿੰਘ ਵੈੱਲਫੇਅਰ ਸੋਸਾਇਟੀ ਦੇ ਕੋਚਿੰਗ ਸੈਂਟਰ ਵਿੱਚ ਪੜ੍ਹ ਰਹੇ ਵਿਦਿਆਰਥੀ ਸਤੀਸ਼ ਕੁਮਾਰ ਦਾ ਕਹਿਣਾ ਹੈ ਕਿ ਸੰਸਥਾ ਵੱਲੋਂ ਜੋ ਉਪਰਾਲਾ ਕੀਤਾ ਜਾ ਰਿਹਾ ਹੈ ਉਸ ਨਾਲ ਗ਼ਰੀਬ ਬੱਚਿਆਂ ਨੂੰ ਬਹੁਤ ਫਾਇਦਾ ਪਹੁੰਚ ਰਿਹਾ ਹੈ। ਉਨ੍ਹਾਂ ਨੂੰ ਚਾਰ ਅਧਿਆਪਕ ਪੜ੍ਹਾ ਰਹੇ ਹਨ ਜੋ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਗ਼ਰੀਬ ਬੱਚਿਆਂ ਨੂੰ ਅੱਜਕੱਲ੍ਹ ਸਿੱਖਿਆ ਸਬੰਧੀ ਕੋਚਿੰਗ ਲੈਣਾ ਸੰਭਵ ਨਹੀਂ ਪਰ ਇਹ ਸੰਸਥਾ ਵੱਲੋਂ ਜੋ ਉਪਰਾਲਾ ਕੀਤਾ ਗਿਆ ਹੈ। ਇਸ ਨਾਲ ਗ਼ਰੀਬ ਵਿਦਿਆਰਥੀਆਂ ਨੂੰ ਕਾਫ਼ੀ ਰਾਹਤ ਮਿਲ ਰਹੀ ਹੈ।

'2 ਘੰਟੇ ਬੱਚਿਆਂ ਨੂੰ ਦਿੱਤੀ ਜਾਂਦੀ ਹੈ ਕੋਚਿੰਗ': ਇਨ੍ਹਾਂ ਗ਼ਰੀਬ ਵਿਦਿਆਰਥੀਆਂ ਨੂੰ ਪੜ੍ਹਾਉਣ ਵਿੱਚ ਮਦਦ ਕਰ ਰਹੀ ਹਰੀਸ਼ ਕੁਮਾਰ ਦੀ ਪਤਨੀ ਤਮੰਨਾ ਜੋ ਕਿ ਖ਼ੁਦ ਸਰਕਾਰੀ ਅਧਿਆਪਕ ਹਨ ਦਾ ਕਹਿਣਾ ਹੈ ਕਿ ਉਹ ਖ਼ੁਦ ਮੱਧਵਰਗੀ ਪਰਿਵਾਰ ਨਾਲ ਸਬੰਧਤ ਹਨ ਅਤੇ ਜਦੋਂ ਵੀ ਇਨ੍ਹਾਂ ਗ਼ਰੀਬ ਬੱਚਿਆਂ ਨੂੰ ਵੇਖਦੇ ਤਾਂ ਉਨ੍ਹਾਂ ਨੂੰ ਮਹਿਸੂਸ ਹੁੰਦਾ ਕਿ ਇਨ੍ਹਾਂ ਨੂੰ ਵੀ ਸਿੱਖਿਆ ਦਾ ਅਧਿਕਾਰ ਹੈ ਪਰ ਇਸ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਉਪਰਾਲੇ ਵੇਖਦੇ ਹੋਏ ਉਹ ਵਿਸ਼ੇਸ਼ ਤੌਰ ਤੇ ਸਕੂਲ ਸਮੇਂ ਤੋਂ ਬਾਅਦ ਰੋਜ਼ਾਨਾ ਦੋ ਘੰਟੇ ਇਨ੍ਹਾਂ ਗ਼ਰੀਬ ਵਿਦਿਆਰਥੀਆਂ ਨੂੰ ਪੜਾਉਣ ਦੇ ਲਈ ਕੱਢਦੇ ਹਨ। ਉਨ੍ਹਾਂ ਸਮਾਜ ਦੇ ਜਾਗਰੂਕ ਲੋਕਾਂ ਨੂੰ ਵੀ ਬੇਨਤੀ ਕੀਤੀ ਕਿ ਇਨ੍ਹਾਂ ਗ਼ਰੀਬ ਬੱਚਿਆਂ ਨੂੰ ਹਰ ਸੰਭਵ ਸਿੱਖਿਆ ਪ੍ਰਦਾਨ ਕਰਨ ਲਈ ਇਸ ਸੁਸਾਇਟੀ ਨਾਲ ਜੋੜਨ ਤਾਂ ਜੋ ਸਿੱਖਿਆ ਦਾ ਮਿਆਰ ਉੱਪਰ ਉੱਠ ਸਕਣ ਅਤੇ ਸਮਾਜ ਅਤੇ ਦੇਸ਼ ਦੀ ਤਰੱਕੀ ਕਰ ਸਕਣ।

'ਵਿਦਿਆਰਥੀਆਂ ਨੂੰ ਮੁਫ਼ਤ ਕੋਚਿੰਗ': ਸ਼ਹੀਦ ਜਰਨੈਲ ਸਿੰਘ ਵੈੱਲਫੇਅਰ ਸੁਸਾਇਟੀ ਨਾਲ ਜੁੜੇ ਸਰਕਾਰੀ ਅਧਿਆਪਕ ਹਰੀਸ਼ ਕੁਮਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਕੂਨ ਮਿਲਦਾ ਹੈ ਜਦੋਂ ਇਹ ਸੁਸਾਇਟੀ ਵਿਚ ਪੜਨ ਆਏ ਬੱਚਿਆਂ ਨੂੰ ਪੜ੍ਹਾਉਂਦੇ ਹਨ ਜੋ ਕਿ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀ ਹਨ ਅਤੇ ਕਾਫ਼ੀ ਗਰੀਬ ਪਰਿਵਾਰਾਂ ਨਾਲ ਸਬੰਧ ਰੱਖਦੇ ਹਨ। ਇਨ੍ਹਾਂ ਗ਼ਰੀਬ ਵਿਦਿਆਰਥੀਆਂ ਨੂੰ ਮੁਫ਼ਤ ਕੋਚਿੰਗ ਦਿੱਤੀ ਜਾ ਰਹੀ ਹੈ ਜਿਸ ਨਾਲ ਉਨ੍ਹਾਂ ਦੇ ਮਨ ਨੂੰ ਸਕੂਨ ਮਿਲਦਾ ਹੈ ਉਹ ਰੋਜ਼ਾਨਾ ਪੰਜ ਤੋਂ ਸੱਤ ਆਪਣੀ ਪਤਨੀ ਨਾਲ ਇਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਉਂਦੇ ਹਨ।

ਇਹ ਵੀ ਪੜੋ: ਮਹਿੰਗੇ ਨਿੰਬੂਆਂ ਦਾ ਸੁਆਦ ਪਿਆ ਜੇਲ੍ਹ ਅਧਿਕਾਰੀ ਨੂੰ ਭਾਰੀ

ETV Bharat Logo

Copyright © 2025 Ushodaya Enterprises Pvt. Ltd., All Rights Reserved.