ਬਠਿੰਡਾ: ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੇ ਪਿਛਲੇ ਪਾਸੇ ਚੱਲ ਰਹੀ ਖੱਡ ਨੂੰ ਲੈ ਕੇ ਬੁਰੀ ਤਰ੍ਹਾਂ ਘਿਰੇ ਵਿੱਤ ਮੰਤਰੀ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਗੋਨਿਆਣਾ ਰੋਡ ਤੋਂ ਸ਼ੁਰੂ ਹੋਇਆ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਦਫ਼ਤਰ ਅੱਗੇ ਪਹੁੰਚ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਬੰਟੀ ਰੋਮਾਣਾ ਅਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਅਗਵਾਈ ਵਿੱਚ ਇਸ ਰੋਸ ਪ੍ਰਦਰਸ਼ਨ ਵਿੱਚ ਜਿੱਥੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ, ਉੱਥੇ ਹੀ ਮੰਗ ਕੀਤੀ ਗਈ ਕਿ ਨਾਜਾਇਜ਼ ਮਾਈਨਿੰਗ ਕਰਨ ਵਾਲੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦਾ ਕਹਿਣਾ ਕਿ ਜੇਕਰ ਕਾਰਵਾਈ ਨਹੀਂ ਹੁੰਦੀ ਤਾਂ ਉਨ੍ਹਾਂ ਵਲੋਂ ਵੱਡਾ ਸੰਘਰਸ਼ ਕੀਤਾ ਜਾਵੇਗਾ।
ਅਕਾਲੀ ਦਲ ਵਲੋਂ ਕੀਤੇ ਜਾ ਰਹੇ ਧਰਨਾ ਪ੍ਰਦਰਸ਼ਨ ਨੂੰ ਲੈ ਕੇ ਪੁਲਿਸ ਵੱਲੋਂ ਪਹਿਲਾਂ ਹੀ ਵਿੱਤ ਮੰਤਰੀ ਦੇ ਦਫ਼ਤਰ ਸਾਹਮਣੇ ਬੈਰੀਕੇਡਿੰਗ ਕਰ ਦਿੱਤੀ ਗਈ ਅਤੇ ਵੱਡੀ ਗਿਣਤੀ 'ਚ ਪੁਲਿਸ ਨੂੰ ਤੈਨਾਤ ਕਰ ਦਿੱਤਾ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਬੰਟੀ ਰੋਮਾਣਾ ਨੇ ਕਿਹਾ ਕਿ ਖੱਡਾਂ ਦੀ ਲੁੱਟ ਕਰਨ ਵਾਲੇ ਇਹ ਸਰਕਾਰੀ ਗੈਂਗਸਟਰ ਜੋ ਕਿ ਸਖ਼ਤ ਸੁਰੱਖਿਆ ਪ੍ਰਬੰਧਾਂ ਵਿੱਚ ਆਉਂਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਂਦੇ ਹੀ ਇੰਨਾਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ:ਪੜ੍ਹੋ : ਪੰਜਾਬ 'ਚ 10 ਜੁਲਾਈ ਤੱਕ ਕੀ ਖੁਲੇਗਾ, ਕੀ ਰਹੇਗਾ ਬੰਦ ?