ETV Bharat / city

ਸਿਕੰਦਰ ਸਿੰਘ ਮਲੂਕਾ ਵੱਲੋਂ ਟਿਕਟ ਲੈਣ ਤੋਂ ਇਨਕਾਰ - ਅਕਾਲੀ ਦਲ ਬਾਦਲ

ਸੁਖਬੀਰ ਬਾਦਲ ਵਲੋਂ ਸਿਕੰਦਰ ਮਲੂਕਾ ਨੂੰ ਰਾਮਪੁਰਾ ਫੂਲ ਤੋਂ ਉਮੀਦਾਵਰ ਐਲਾਨਿਆ ਸੀ। ਜਿਸ ਤੋਂ ਕੁਝ ਮਿੰਟ ਬਾਅਦ ਹੀ ਮਲੂਕਾ ਨੇ ਚੋਣ ਲੜਨ ਤੋਂ ਇਨਕਾਰ ਕਰਦਿਆਂ ਟਿਕਟ ਰੱਦ ਕਰ ਦਿੱਤੀ ਤੇ ਐਲਾਨ ਕੀਤਾ ਕਿ ਉਨ੍ਹਾਂ ਦਾ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਰਾਮਪੁਰਾ ਫੂਲ ਸੀਟ ਤੋਂ ਚੋਣ ਲੜੇਗਾ।

ਸਿਕੰਦਰ ਮਲੂਕਾ ਵੱਲੋਂ ਟਿਕਟ ਲੈਣ ਤੋਂ ਇਨਕਾਰ
ਸਿਕੰਦਰ ਮਲੂਕਾ ਵੱਲੋਂ ਟਿਕਟ ਲੈਣ ਤੋਂ ਇਨਕਾਰ
author img

By

Published : Aug 29, 2021, 4:39 PM IST

Updated : Aug 29, 2021, 6:23 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਲੋਂ ਤਿੰਨ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜਿਸ 'ਚ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦਾ ਨਾਮ ਵੀ ਸ਼ਾਮਲ ਹੈ। ਇਸ ਦੇ ਚੱਲਦਿਆਂ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਹੁਕਮ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ।

ਸਿਕੰਦਰ ਮਲੂਕਾ ਵੱਲੋਂ ਟਿਕਟ ਲੈਣ ਤੋਂ ਇਨਕਾਰ

ਸੁਖਬੀਰ ਬਾਦਲ ਵਲੋਂ ਸਿਕੰਦਰ ਮਲੂਕਾ ਨੂੰ ਰਾਮਪੁਰਾ ਫੂਲ ਤੋਂ ਉਮੀਦਾਵਰ ਐਲਾਨਿਆ ਸੀ। ਜਿਸ ਤੋਂ ਕੁਝ ਮਿੰਟ ਬਾਅਦ ਹੀ ਮਲੂਕਾ ਨੇ ਚੋਣ ਲੜਨ ਤੋਂ ਇਨਕਾਰ ਕਰਦਿਆਂ ਟਿਕਟ ਰੱਦ ਕਰ ਦਿੱਤੀ ਤੇ ਐਲਾਨ ਕੀਤਾ ਕਿ ਉਨ੍ਹਾਂ ਦਾ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਰਾਮਪੁਰਾ ਫੂਲ ਸੀਟ ਤੋਂ ਚੋਣ ਲੜੇਗਾ।

ਦੱਸ ਦਈਏ ਕਿ ਸੁਖਬੀਰ ਬਾਦਲ ਵਲੋਂ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜਿਸ 'ਚ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਰਾਮਪੁਰਾ ਫੂਲ ਤੋਂ ਉਮੀਦਵਾਰ ਬਣਾਇਆ ਗਿਆ ਹੈ, ਜਦੋਂਕਿ ਪ੍ਰਕਾਸ਼ ਸਿੰਘ ਭੱਟੀ ਬਠਿੰਡਾ ਦਿਹਾਤੀ ਤੋਂ ਚੋਣ ਲੜਨਗੇ। ਪਾਰਟੀ ਨੇ ਭੁੱਚੋ ਤੋਂ ਦਰਸ਼ਨ ਸਿੰਘ ਕੋਟਫੱਤਾ ਨੂੰ ਮੈਦਾਨ ਵਿੱਚ ਉਤਾਰਿਆ ਹੈ।

ਉਧਰ ਸੁਖਬੀਰ ਬਾਦਲ ਦੇ ਐਲਾਨ ਮਗਰੋਂ ਸਿਕੰਦਰ ਮਲੂਕਾ ਨੇ ਕਿਹਾ ਕਿ ਪਾਰਟੀ ਨੇ ਕਿਹਾ ਕਿ ਉਹ ਮੌੜ ਮੰਡੀ ਹਲਕੇ 'ਚ ਲੋਕਾਂ ਨਾਲ ਵਿਚਰ ਰਹੇ ਹਨ ਅਤੇ ਜੇਕਰ ਪਾਰਟੀ ਉਨ੍ਹਾਂ ਨੂੰ ਟਿਕਟ ਦੇਣਾ ਚਾਹੁੰਦੀ ਹੈ ਤਾਂ ਹਲਕਾ ਮੌੜ ਮੰਡੀ ਦੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਇੱਕ ਸਾਲ ਤੋਂ ਉਨ੍ਹਾਂ ਦਾ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਰਾਮਪੁਰਾ ਫੂਲ ਦੇ ਲੋਕਾਂ ਨਾਲ ਵਿਚਰ ਰਿਹਾ ਹੈ ਅਤੇ ਉਥੋਂ ਗੁਰਪ੍ਰੀਤ ਹੀ ਚੋਣ ਲੜੇਗਾ।

ਇਸ ਦੇ ਨਾਲ ਹੀ ਸਿਕੰਦਰ ਮਲੂਕਾ ਨੇ ਹਰਿਆਣਾ 'ਚ ਕਿਸਾਨਾਂ 'ਤੇ ਹੋਈ ਲਾਠੀਚਾਰਜ ਨੂੰ ਲੈਕੇ ਵੀ ਟਿੱਪਣੀ ਕੀਤੀ ਹੈ। ਉਨ੍ਹਾਂ ਦਾ ਕਹਿਣਾ ਕਿ ਸਰਕਾਰਾਂ ਨੂੰ ਚਾਹੀਦਾ ਕਿ ਬੈਠ ਕੇ ਗੱਲਬਾਤ ਕੀਤੀ ਜਾਵੇ ਨਾ ਕਿ ਅਜਿਹੇ ਵਰਤਾਰੇ ਕਰਨੇ ਚਾਹੀਦੇ ਹਨ। ਇਸ ਦੇ ਨਾਲ ਹੀ ਨਵਜੋਤ ਸਿੱਧੂ ਦੇ ਬਿਆਨ 'ਤੇ ਉਨ੍ਹਾਂ ਕਿਹਾ ਕਿ ਸਿੱਧੂ ਦਾ ਕੋਈ ਸਟੈਂਡ ਨਹੀਂ ਇਸ ਲਈ ਉਹ ਇਸ ਸਬੰਧੀ ਗੱਲ ਨਹੀਂ ਕਰਨਾ ਚਾਹੁੰਦੇ।

ਇਹ ਵੀ ਪੜ੍ਹੋ:Assembly Elections 2022: ਸ਼੍ਰੋਮਣੀ ਅਕਾਲੀ ਦਲ ਨੇ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

Last Updated : Aug 29, 2021, 6:23 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.