ETV Bharat / city

2024 ਪਾਰਲੀਮੈਂਟ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਭਾਜਪਾ ਨੂੰ ਉਮੀਦਵਾਰ ਵਜੋਂ ਸਿੱਖ ਚਿਹਰਿਆਂ ਦੀ ਤਲਾਸ਼ - ਭਾਜਪਾ ਨੂੰ ਉਮੀਦਵਾਰ ਵਜੋਂ ਸਿੱਖ ਚਿਹਰਿਆਂ ਦੀ ਤਲਾਸ਼

ਬੀਜੇਪੀ ਦੀਆਂ ਨਜ਼ਰਾਂ ਹੁਣ ਆਉਣ ਵਾਲੀਆਂ 2024 ਪਾਰਲੀਮੈਂਟ ਚੋਣਾਂ ਉੱਤੇ ਹਨ। ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਹੁਣ ਤੋਂ ਹੀ ਤਿਆਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਕਿ ਹੁਣ 2024 ਪਾਰਲੀਮੈਂਟ ਚੋਣਾਂ ਲਈ ਸਿੱਖ ਚਿਹਰਿਆਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ ਜਿਸ ਦਾ ਵੱਡਾ ਕਾਰਨ ਪੰਜਾਬ ਦੇ ਵੋਟ ਬੈਂਕ ਵਿੱਚ 58 ਫੀਸਦ ਸਿਰਫ਼ ਸਿੱਖ ਵੋਟ ਨੂੰ ਮੰਨਿਆ ਜਾ ਰਿਹਾ ਹੈ।

BJP is looking for Sikh faces as candidates
ਭਾਜਪਾ ਨੂੰ ਉਮੀਦਵਾਰ ਵਜੋਂ ਸਿੱਖ ਚਿਹਰਿਆਂ ਦੀ ਤਲਾਸ਼
author img

By

Published : Sep 5, 2022, 5:49 PM IST

ਬਠਿੰਡਾ: 2024 ਪਾਰਲੀਮੈਂਟ ਚੋਣਾਂ ਵਿੱਚ ਭਾਵੇਂ ਹਾਲੇ ਸਮਾਂ ਬਾਕੀ ਹੈ ਪਰ ਭਾਰਤੀ ਜਨਤਾ ਪਾਰਟੀ ਵੱਲੋਂ ਹੁਣੇ ਹੀ ਪਾਰਲੀਮੈਂਟ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ਪੰਜਾਬ ਵਿਚ ਲਗਾਤਾਰ ਭਾਜਪਾ ਵੱਲੋਂ ਜ਼ਮੀਨੀ ਪੱਧਰ ਉੱਪਰ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਤਿੱਨ ਖੇਤੀਬਾਡ਼ੀ ਬਿੱਲਾਂ ਦੇ ਵਿਰੋਧ ਦੇ ਚੱਲਦਿਆਂ ਜਿੱਥੇ ਪੰਜਾਬ ਵਿੱਚ ਭਾਜਪਾ ਨੂੰ ਵੱਡੇ ਰਾਜਨੀਤੀਕ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਸੀ ਜਿੱਥੇ ਸਿਆਸੀ ਵਿਰੋਧੀਆਂ ਵੱਲੋਂ ਭਾਜਪਾ ਨੂੰ ਤਿੰਨ ਖੇਤੀਬਾੜੀ ਬਿੱਲਾਂ ਨੂੰ ਲੈ ਕੇ ਘੇਰਿਆ ਗਿਆ। ਉੱਥੇ ਹੀ ਪੰਜਾਬ ਦੇ ਆਮ ਵਰਗ ਵੱਲੋਂ ਲਗਾਤਾਰ ਭਾਜਪਾ ਦੀ ਵਿਰੋਧਤਾ ਕੀਤੀ ਜਾਂਦੀ ਰਹੀ।

ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਖੇਤੀਬਾੜੀ ਬਿੱਲ ਵਾਪਸ ਲਏ ਜਾਣ ਤੋਂ ਬਾਅਦ ਪੰਜਾਬ ਵਿੱਚ ਭਾਜਪਾ ਵੱਲੋਂ ਆਪਣਾ ਰਾਜਨੀਤਕ ਕੱਦ ਵਧਾਉਣ ਲਈ ਹੁਣ 2024 ਪਾਰਲੀਮੈਂਟ ਚੋਣਾਂ ਲਈ ਸਿੱਖ ਚਿਹਰਿਆਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ ਜਿਸ ਦਾ ਵੱਡਾ ਕਾਰਨ ਪੰਜਾਬ ਦੇ ਵੋਟ ਬੈਂਕ ਵਿੱਚ 58 ਫੀਸਦ ਸਿਰਫ਼ ਸਿੱਖ ਵੋਟ ਨੂੰ ਮੰਨਿਆ ਜਾ ਰਿਹਾ ਹੈ ਇਸ ਦੇ ਚਲਦੇ ਹੁਣ ਪੰਜਾਬ ਵਿੱਚ ਭਾਜਪਾ ਵੱਲੋਂ ਲਗਾਤਾਰ ਆਪਣੀਆਂ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਪਿਛਲੇ ਦਿਨੀਂ ਬਠਿੰਡਾ ਵਿਖੇ ਤਿੰਨ ਰੋਜ਼ਾ ਭਾਜਪਾ ਵੱਲੋਂ ਸਿਖਲਾਈ ਕੈਂਪ ਵੀ ਲਗਾਇਆ ਗਿਆ ਸੀ ਜਿਸ ਵਿਚ ਵੱਡੀ ਗਿਣਤੀ ਵਿੱਚ ਭਾਜਪਾ ਦੇ ਵਰਕਰਾਂ ਤੋਂ ਇਲਾਵਾ ਦੂਸਰੀਆਂ ਰਾਜਨੀਤਕ ਪਾਰਟੀਆਂ ਤੋਂ ਆਏ ਮੰਤਰੀਆਂ ਅਤੇ ਵਿਧਾਇਕਾਂ ਨੂੰ ਵੀ ਸ਼ਾਮਲ ਕੀਤਾ ਗਿਆ ਸੀ।

ਪੰਜਾਬ ਵਿੱਚ ਭਾਜਪਾ ਦਾ ਪਹਿਲੀ ਵਾਰ ਬਿਨਾਂ ਗੱਠਜੋੜ ਤੋਂ ਚੋਣ ਲੜਨ ਦਾ ਇਰਾਦਾ: ਪੰਜਾਬ ਵਿਚ 1967 ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਕਰ ਵਿਧਾਨ ਸਭਾ ਅਤੇ ਪਾਰਲੀਮੈਂਟ ਚੋਣਾਂ ਲੜਨ ਵਾਲੀ ਪੰਜਾਬ ਭਾਜਪਾ ਵੱਲੋਂ ਹੁਣ ਇਕੱਲਿਆਂ ਚੋਣ ਲੜਨ ਦਾ ਮਨ ਬਣਾ ਲਿਆ ਹੈ, ਜਿਸ ਦਾ ਵੱਡਾ ਕਾਰਨ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਤਿੰਨ ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿਚ ਭਾਜਪਾ ਨਾਲੋਂ ਆਪਣਾ ਨਾਤਾ ਤੋੜਨ ਨੂੰ ਮੰਨਿਆ ਜਾ ਰਿਹਾ ਹੈ। 2019 ਪਾਰਲੀਮੈਂਟ ਚੋਣਾਂ ਦੌਰਾਨ ਪੰਜਾਬ ਭਾਜਪਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਗੱਠਜੋੜ ਕਰ ਕੇ ਤਿੰਨ ਸੀਟਾਂ ਤੇ ਚੋਣ ਲੜੀ ਗਈ ਸੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲੋਂ ਨਾਤਾ ਟੁੱਟਣ ਤੋਂ ਬਾਅਦ 2022 ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਵੱਲੋਂ ਪਹਿਲੀ ਵਾਰ 73 ਸੀਟਾਂ ਤੇ ਚੋਣ ਲੜੀ ਗਈ। ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਗੱਠਜੋੜ ਸਮੇਂ ਭਾਜਪਾ ਨੂੰ ਸਿਰਫ਼ 23 ਵਿਧਾਨ ਸਭਾ ਸੀਟਾਂ ਤੇ ਚੋਣਾਂ ਲੜਨ ਦਾ ਮੌਕਾ ਮਿਲਦਾ ਰਿਹਾ ਹੁਣ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲੋਂ ਗੱਠਜੋੜ ਟੁੱਟਣ ਤੋਂ ਬਾਅਦ ਭਾਜਪਾ ਵੱਲੋਂ ਇਕੱਲਿਆਂ ਹੀ 2024 ਵਿਧਾਨ ਸਭਾ ਚੋਣ ਲੜਨ ਦਾ ਮਨ ਬਣਾ ਲਿਆ ਹੈ ਅਤੇ ਹੁਣੇ ਤੋਂ ਇਸ ਦੀਆਂ ਤਿਆਰੀਆਂ ਆਰੰਭ ਕਰ ਦਿੱਤੀਆਂ ਹਨ ਅਤੇ ਜ਼ਿਲ੍ਹਾ ਪੱਧਰ ਉੱਪਰ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।

ਪੰਜਾਬ ਦੇ 9 ਪਾਰਲੀਮੈਂਟ ਹਲਕਿਆਂ ’ਤੇ ਤਿੰਨ ਕੇਂਦਰੀ ਮੰਤਰੀਆਂ ਦੀ ਤੈਨਾਤੀ: 2024 ਪਾਰਲੀਮੈਂਟ ਚੋਣਾਂ ਸਬੰਧੀ ਜਿੱਥੇ ਭਾਜਪਾ ਵੱਲੋਂ ਪੰਜਾਬ ਵਿੱਚ ਲਗਾਤਾਰ ਆਪਣੀਆਂ ਸਰਗਰਮੀਆਂ ਵਧਾਈਆਂ ਹੋਈਆਂ ਹਨ। ਉੱਥੇ ਹੀ ਜ਼ਿਲ੍ਹਾ ਪੱਧਰ ਉੱਪਰ ਪਾਰਟੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਬੈਠਕਾਂ ਦਾ ਦੌਰ ਜਾਰੀ ਹੈ। ਕੇਂਦਰ ਸਰਕਾਰ ਵੱਲੋਂ 9 ਪਾਰਲੀਮੈਂਟ ਹਲਕਿਆਂ ’ਤੇ ਤਿੰਨ ਕੇਂਦਰੀ ਮੰਤਰੀਆਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਪੰਜਾਬ ਭਾਜਪਾ ਦੇ ਇੰਚਾਰਜ ਗਜੇਂਦਰ ਸ਼ੇਖਾਵਤ ਨੂੰ ਸ੍ਰੀ ਅਨੰਦਪੁਰ ਸਾਹਿਬ ਹੁਸ਼ਿਆਰਪੁਰ ਅਤੇ ਬਠਿੰਡਾ ਪਾਰਲੀਮੈਂਟ ਹਲਕੇ ਦੀ ਜ਼ਿੰਮੇਵਾਰੀ ਸੌਂਪੀ ਗਈ। ਇਸ ਤੋਂ ਇਲਾਵਾ ਅਰਜੁਨ ਰਾਮ ਮੇਘਾਲਿਆ ਕੇਂਦਰੀ ਮੰਤਰੀ ਨੂੰ ਅੰਮ੍ਰਿਤਸਰ, ਜਲੰਧਰ ਅਤੇ ਗੁਰਦਾਸਪੁਰ ਦੀ ਪਾਰਲੀਮੈਂਟ ਹਲਕੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਕੇਂਦਰੀ ਮੰਤਰੀ ਮਨਸੁਖ ਮੰਡਾਵੀਆ ਨੂੰ ਪਟਿਆਲਾ ਸੰਗਰੂਰ ਅਤੇ ਲੁਧਿਆਣਾ ਪਾਰਲੀਮੈਂਟ ਹਲਕੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਇਨ੍ਹਾਂ ਕੇਂਦਰੀ ਮੰਤਰੀਆਂ ਵੱਲੋਂ ਲਗਾਤਾਰ ਜਿੱਥੇ ਵਰਕਰਾਂ ਨਾਲ ਬੈਠਕਾਂ ਦਾ ਦੌਰ ਜਾਰੀ ਹੈ। ਉੱਥੇ ਹੀ ਜ਼ਮੀਨੀ ਪੱਧਰ ਉੱਪਰ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਲੋਕ ਮਸਲੇ ਹੱਲ ਕਰਨ ਲਈ ਸੀਨੀਅਰ ਲੀਡਰਸ਼ਿਪ ਲਗਾਤਾਰ ਰਾਬਤਾ ਰੱਖਿਆ ਜਾ ਰਿਹਾ ਹੈ।

ਸੰਗਰੂਰ ਜ਼ਿਮਨੀ ਚੋਣ ਦੌਰਾਨ ਭਾਜਪਾ ਨੂੰ ਮਿਲੇ ਹੁੰਗਾਰੇ ਤੋਂ ਸੀਨੀਅਰ ਲੀਡਰਸ਼ਿਪ ਸਭ ਖ਼ੁਸ਼: ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਧੂਰੀ ਤੋਂ ਜਿੱਤ ਪ੍ਰਾਪਤ ਕਰਨ ਉਪਰੰਤ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਹੋਈ ਜ਼ਿਮਨੀ ਚੋਣ ਦੌਰਾਨ ਕਾਂਗਰਸ ਨੂੰ ਅਲਵਿਦਾ ਕਹਿ ਭਾਜਪਾ ਵਿੱਚ ਸ਼ਾਮਲ ਹੋਏ ਸੀਨੀਅਰ ਕਾਂਗਰਸੀ ਨੇਤਾ ਕੇਵਲ ਸਿੰਘ ਢਿੱਲੋਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਸੀ ਸਿੱਖ ਚਿਹਰੇ ਵਜੋਂ ਜਾਣੇ ਜਾਂਦੇ ਕੇਵਲ ਸਿੰਘ ਢਿੱਲੋਂ ਜ਼ਿਮਨੀ ਚੋਣ ਦੌਰਾਨ ਭਾਜਪਾ ਦੇ ਵਿਰੋਧ ਦੇ ਬਾਵਜੂਦ 66171 ਵੋਟਾਂ ਪਈਆਂ ਸਨ ਕਿਤੇ ਨਾ ਕਿਤੇ ਇਹ ਭਾਜਪਾ ਲਈ ਸ਼ੁਭ ਸੰਕੇਤ ਵੀ ਮੰਨੇ ਜਾ ਰਹੇ ਸਨ ਕਿਉਂਕਿ ਲਗਾਤਾਰ ਪੰਜਾਬ ਵਿੱਚ ਭਾਜਪਾ ਦਾ ਵਿਰੋਧ ਵਧਦਾ ਜਾ ਰਿਹਾ ਸੀ ਅਤੇ ਦੂਜੇ ਪਾਸੇ ਜ਼ਿਮਨੀ ਚੋਣਾਂ ਦੌਰਾਨ ਵੱਡਾ ਵੋਟ ਬੈਂਕ ਭਾਜਪਾ ਨੇ ਹਾਸਲ ਕੀਤਾ ਸੀ ਕਿਉਂਕਿ ਗੱਠਜੋੜ ਤੋਂ ਅਲੱਗ ਹੋਏ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਨੂੰ ਮਾਤਰ 44323 ਵੋਟਾਂ ਪਈਆਂ ਸਨ।

ਪਾਰਲੀਮੈਂਟ ਚੋਣਾਂ ਚ ਉਮੀਦਵਾਰ ਵਜੋਂ ਭਰੋਸੇਮੰਦ ਸਿੱਖ ਚਿਹਰਿਆਂ ਦੀ ਭਾਜਪਾ ਨੂੰ ਭਾਲ: ਪੂਰੇ ਦੇਸ਼ ਵਿੱਚ ਹਿੰਦੂਤਵ ਦੇ ਏਜੰਡੇ ਨੂੰ ਲੈ ਕੇ ਚੱਲ ਰਹੀ ਭਾਜਪਾ ਨੂੰ ਪੰਜਾਬ ਵਿੱਚ 2024 ਪਾਰਲੀਮੈਂਟ ਚੋਣਾਂ ਦੌਰਾਨ ਭਰੋਸੇਮੰਦ ਸਿੱਖ ਚਿਹਰਿਆਂ ਦੀ ਤਲਾਸ਼ ਹੈ ਕਿਉਂਕਿ ਪੰਜਾਬ ਵਿਚ 58 ਫੀਸਦ ਵੱਸੋਂ ਸਿੱਖਾਂ ਦੀ ਹੈ ਜੋ ਕਿ ਕਿਸੇ ਵੀ ਸਿਆਸੀ ਪਾਰਟੀ ਲਈ ਵੱਡਾ ਵੋਟ ਬੈਂਕ ਹੈ ਸੰਗਰੂਰ ਜ਼ਿਮਨੀ ਚੋਣ ਦੌਰਾਨ ਭਾਜਪਾ ਨੂੰ ਸਿੱਖ ਚਿਹਰੇ ਵਜੋਂ ਉਤਾਰੇ ਗਏ ਕੇਵਲ ਸਿੰਘ ਢਿੱਲੋਂ ਨੂੰ ਮਿਲੇ ਭਰਵੇਂ ਹੁੰਗਾਰੇ ਤੋਂ ਬਾਅਦ ਹੁਣ 2024 ਪਾਰਲੀਮੈਂਟ ਚੋਣਾਂ ਦੌਰਾਨ ਭਰੋਸੇਮੰਦ ਸਿੱਖ ਚਿਹਰਿਆਂ ਦੀ ਤਲਾਸ਼ ਹੈ ਅਤੇ ਇਸ ਦੇ ਚੱਲਦੇ ਲਗਾਤਾਰ ਭਾਜਪਾ ਵੱਲੋਂ ਦੂਜੀਆਂ ਪਾਰਟੀਆਂ ਤੋਂ ਆਏ ਸਿੱਖ ਚਿਹਰਿਆਂ ਸੰਬੰਧੀ 2024 ਪਾਰਲੀਮੈਂਟ ਚੋਣਾਂ ਲਈ ਸਕਰੀਨਿੰਗ ਕਰਨੀ ਸ਼ੁਰੂ ਕਰ ਦਿੱਤੀ ਹੈ। 2024 ਪਾਰਲੀਮੈਂਟ ਚੋਣਾਂ ਦੌਰਾਨ ਕਾਂਗਰਸ ਤੋਂ ਆਏ ਬਲਬੀਰ ਸਿੰਘ ਸਿੱਧੂ, ਗੁਰਮੀਤ ਸਿੰਘ ਸੋਢੀ, ਗੁਰਪ੍ਰੀਤ ਕਾਂਗੜ, ਫਤਿਹ ਜੰਗ ਸਿੰਘ ਬਾਜਵਾ, ਸਾਬਕਾ ਡੀਜੀਪੀ ਸਰਬਦੀਪ ਸਿੰਘ ਵਿਰਕ, ਸਰਬਜੀਤ ਮੱਕੜ ਅਵਤਾਰ ਸਿੰਘ ਜ਼ੀਰਾ ਅਤੇ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਹਰਿੰਦਰ ਸਿੰਘ ਕਾਹਲੋਂ ’ਤੇ ਭਾਜਪਾ ਦਾ ਖੇਡ ਸਕਦੀ ਹੈ।

ਇਹ ਵੀ ਪੜੋ: ਧੂਰੀ ਟੋਲ ਪਲਾਜ਼ਾ ਨੂੰ ਲੈ ਕੇ ਸਾਬਕਾ ਵਿਧਾਇਕ ਗੋਲਡੀ ਨੇ ਸੀਐੱਮ ਮਾਨ ਉੱਤੇ ਚੁੱਕੇ ਸਵਾਲ

ETV Bharat Logo

Copyright © 2025 Ushodaya Enterprises Pvt. Ltd., All Rights Reserved.