ਬਠਿੰਡਾ: ਕੈਪਟਨ ਸਰਕਾਰ ਦੇ 3 ਸਾਲ ਪੂਰੇ ਹੋ ਚੁੱਕੇ ਹਨ, 2017 ਵਿੱਚ ਚੋਣਾਂ ਵੇਲੇ ਮੈਨੀਫੈਸਟੋ ਵਿੱਚ ਕੀਤੇ ਗਏ ਵਾਅਦੇ ਦੇ ਖਿਲਾਫ ਸ਼ੁੱਕਰਵਾਰ ਨੂੰ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਚੋਣ ਮੈਨੀਫੈਸਟੋ ਦੀਆਂ ਕਾਪੀਆਂ ਸਾੜੀਆਂ ਗਈਆਂ।
ਬਠਿੰਡਾ ਵਿੱਚ ਕੀਤੇ ਗਏ ਰੋਸ ਪ੍ਰਦਰਸ਼ਨ ਦੀ ਅਗਵਾਈ ਮੇਘ ਸਿੰਘ ਵੱਲੋਂ ਕੀਤੀ ਗਈ। ਮੇਘ ਸਿੰਘ ਨੇ ਇਸ ਮੌਕੇ ਕਿਹਾ ਕਿ ਕੈਪਟਨ ਸਰਕਾਰ ਨੇ ਚੋਣ ਮੈਨੀਫੈਸਟੋ ਵਿੱਚ ਵਾਅਦਾ ਕੀਤਾ ਸੀ ਕਿ ਕੈਪਟਨ ਸਰਕਾਰ ਪੰਜਾਬ ਸਟੇਟ ਮਿਨਿਸਟਰੀਅਲ ਸਰਵਿਸ ਯੂਨੀਅਨ ਦੇ ਮੁਲਾਜ਼ਮਾਂ ਦੀ ਬਕਾਇਆ ਪਈਆਂ ਡੀਏ ਦੀਆਂ ਕਿਸ਼ਤਾਂ ਜਾਰੀ ਕਰਨਗੇ। ਇਸ ਨਾਲ ਹੀ ਉਨ੍ਹਾਂ ਕਿਹਾ ਸੀ ਕਿ ਮੁਲਾਜ਼ਮਾਂ ਦੇ ਪੇ ਕਮਿਸ਼ਨ ਲਾਗੂ ਕਰਨਗੇ। ਜਦੋਂ ਕਿ ਕੈਪਟਨ ਸਰਕਾਰ ਨੂੰ ਤਿੰਨ ਸਾਲ ਪੂਰੇ ਹੋ ਚੁੱਕੇ ਹਨ ਅਤੇ ਉਨ੍ਹਾਂ ਦੇ ਕੀਤੇ ਗਏ ਵਾਅਦੇ ਪੂਰੇ ਨਹੀਂ ਹੋਏ ਹਨ। ਇਸ ਦੇ ਰੋਸ ਵਜੋਂ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਚੋਣ ਮੈਨੀਫੈਸਟੋ ਦੀਆਂ ਕਾਪੀਆਂ ਸਾੜੀਆਂ ਗਈਆਂ।
![ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ](https://etvbharatimages.akamaized.net/etvbharat/prod-images/pb-bti-1-psmsu-protest-against-pb-govt-ready-to-publish-pb10005_17012020142352_1701f_1579251232_213.jpg)
ਇਸ ਰੋਸ ਪ੍ਰਦਰਸ਼ਨ ਵਿੱਚ ਸ਼ਿਰਕਤ ਕਰ ਰਹੇ ਵੱਖ ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮਾਂ ਨੇ ਵੀ ਕੈਪਟਨ ਸਰਕਾਰ ਖਿਲਾਫ ਆਪਣਾ ਰੋਸ ਜ਼ਾਹਰ ਕਰਦਿਆਂ ਦੱਸਿਆ ਕਿ ਮੁਲਾਜ਼ਮਾਂ ਨੂੰ ਪੇ ਕਮਿਸ਼ਨ ਦਸੰਬਰ ਮਹੀਨੇ 2019 ਤੱਕ ਦੇਣ ਦਾ ਵਾਅਦਾ ਕੀਤਾ ਜਦੋਂ ਕਿ ਹੁਣ ਛੇ ਮਹੀਨੇ ਦਾ ਸਮਾਂ ਹੋਰ ਦੇ ਦਿੱਤਾ ਗਿਆ ਹੈ।
![ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ](https://etvbharatimages.akamaized.net/etvbharat/prod-images/pb-bti-1-psmsu-protest-against-pb-govt-ready-to-publish-pb10005_17012020142352_1701f_1579251232_326.jpg)
ਇਸ ਤੋਂ ਇਲਾਵਾ ਤਿੰਨ ਸਾਲ ਤੋਂ ਡੀਏ ਦੀਆਂ ਕਿਸ਼ਤਾਂ ਵੀ ਬਕਾਇਆ ਹਨ ਅਤੇ ਜਦੋਂ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕਰਨ ਲਈ ਕੀਤਾ ਜਾਂਦਾ ਹੈ ਤਾਂ ਉਸ ਦੌਰਾਨ ਉਨ੍ਹਾਂ ਦੀ ਤਨਖਾਹ ਵਿੱਚੋਂ ਉਸ ਦਿਨ ਦੀ ਗੈਰ ਹਾਜ਼ਰੀ ਲਗਾਈ ਜਾਂਦੀ ਹੈ ਜਿਸ ਨੂੰ ਲੈ ਕੇ ਅੱਜ ਕੈਪਟਨ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਹੋਇਆਂ ਚੋਣ ਮੈਨੀਫੈਸਟੋ ਦੀਆਂ ਕਾਪੀਆਂ ਸਾੜੀਆਂ ਗਈਆਂ ਹਨ
ਇਸ ਰੋਸ ਪ੍ਰਦਰਸ਼ਨ ਦੇ ਦੌਰਾਨ ਮੇਘ ਸਿੰਘ ਪੀਐਸਐਮਯੂ ਸੂਬਾ ਪ੍ਰਧਾਨ ਵੱਲੋਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਹੋਇਆਂ ਕਿਹਾ ਗਿਆ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਸੂਬੇ ਭਰ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।