ETV Bharat / city

ਸੁਖਬੀਰ ਬਾਦਲ ਮੇਰੇ ਨਾਲ ਕੋਈ ਠੋਸ ਗੱਲ ਨਹੀਂ, ਮਖੌਲ ਕਰਨ ਆਏ ਸੀ: ਸਿਮਰਨਜੀਤ ਸਿੰਘ ਮਾਨ

author img

By

Published : Jun 5, 2022, 10:30 PM IST

Updated : Jun 6, 2022, 6:22 PM IST

ਸੰਗਰੂਰ ਪਾਰਲੀਮੈਂਟ ਜ਼ਿਮਨੀ ਚੋਣ ਤੋਂ ਪਹਿਲਾਂ ਸੰਗਰੂਰ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨਾਲ ਬੈਠਕ ਕਰਨ ਪਹੁੰਚੇ ਸਨ, ਪਰ ਦੋਵੇਂ ਧਿਰਾਂ ਵਿੱਚ ਆਪਸੀ ਰਜ਼ੀਮੰਦੀ ਨਾ ਹੋਣ ਦੇ ਚਲਦਿਆਂ ਦੂਸਰੇ ਦਿਨ ਹੀ ਸਿਮਰਨਜੀਤ ਸਿੰਘ ਮਾਨ ਵੱਲੋਂ ਇਕੱਲਿਆਂ ਸੰਗਰੂਰ ਪਾਰਲੀਮੈਂਟ ਚੋਣ ਲਈ ਨਾਮਜ਼ਦਗੀ ਦਾਖ਼ਲ ਕਰ ਦਿੱਤਾ ਗਿਆ।

ਸੁਖਵੀਰ ਬਾਦਲ ਮੇਰੇ ਨਾਲ ਕੋਈ ਠੋਸ ਗੱਲ ਨਹੀਂ ਮਾਖੋਲ ਕਰਨ ਆਏ ਸੀ: ਸਿਮਰਨਜੀਤ ਸਿੰਘ ਮਾਨ

ਬਠਿੰਡਾ: ਸਿਆਣੇ ਕਹਿੰਦੇ ਹਨ ਰਾਜਨੀਤੀ ਵਿਚ ਕੋਈ ਪੱਕਾ ਦੋਸਤ ਨਹੀਂ ਹੁੰਦਾ ਅਤੇ ਨਾ ਹੀ ਕੋਈ ਪੱਕਾ ਦੁਸ਼ਮਣ ਹੁੰਦਾ ਹੈ ਜਿਸ ਦੀ ਉਦਾਹਰਣ ਸੰਗਰੂਰ ਪਾਰਲੀਮੈਂਟ ਜ਼ਿਮਨੀ ਚੋਣਾਂ ਤੋਂ ਪਹਿਲਾਂ ਵੇਖਣ ਨੂੰ ਮਿਲੀ ਜਦੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਗਿਆਰਾਂ ਮਈ ਨੂੰ ਇਕੱਠੀਆਂ ਹੋਈਆਂ ਪੰਥਕ ਜਥੇਬੰਦੀਆਂ ਵੱਲੋਂ ਇਕ ਸਟੇਜ ਉਪਰ ਇਕੱਠੇ ਹੋ ਕੇ ਲੜਾਈ ਲੜਨ ਦਾ ਐਲਾਨ ਕੀਤਾ ਗਿਆ ਸੀ।

ਪੰਥਕ ਇਕੱਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ ਸੀ ਅਤੇ ਸਾਰੀਆਂ ਹੀ ਪੰਥਕ ਧਿਰਾਂ ਨੂੰ ਇਸ ਲੜਾਈ ਵਿੱਚ ਸ਼ਾਮਲ ਹੋ ਕੇ ਇੱਕਜੁਟਤਾ ਨਾਲ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਸੰਬੰਧੀ ਕੀਤਾ ਗਿਆ ਪਰ ਇਸ ਤੋਂ ਬਾਅਦ ਲਗਾਤਾਰ ਬਦਲੇ ਸਿਆਸੀ ਸਮੀਕਰਨਾਂ ਕਾਰਨ ਹੁਣੇ ਪੰਥਕ ਧਿਰਾਂ ਸੰਗਰੂਰ ਪਾਰਲੀਮੈਂਟ ਜ਼ਿਮਨੀ ਚੋਣ ਵਿਚ ਇਕ ਦੂਜੇ ਦੇ ਵਿਰੁੱਧ ਖੜ੍ਹੀਆਂ ਨਜ਼ਰ ਆ ਰਹੀਆਂ ਹਨ।

ਸੰਗਰੂਰ ਪਾਰਲੀਮੈਂਟ ਜ਼ਿਮਨੀ ਚੋਣ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਸਿਮਰਜੀਤ ਸਿੰਘ ਮਾਨ ਨਾਲ ਮੁਲਾਕਾਤ :
ਬੰਦੀ ਸਿੰਘਾਂ ਦੀ ਰਿਹਾਈ ਉਪਰ ਇਕੱਠ ਹੋਇਆ ਪੰਥਕ ਧਿਰਾਂ ਵੱਲੋਂ ਸਿਆਸੀ ਸਟੇਜ ਉੱਪਰ 20 ਇਕੱਠਿਆਂ ਚੱਲਣ ਲਈ ਕੋਸ਼ਿਸ਼ ਕਰਨ ਲਈ ਸੁਖਬੀਰ ਸਿੰਘ ਬਾਦਲ ਵੱਲੋਂ ਸੰਗਰੂਰ ਪਾਰਲੀਮੈਂਟ ਜ਼ਿਮਨੀ ਚੋਣ ਤੋਂ ਪਹਿਲਾਂ ਸੰਗਰੂਰ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨਾਲ ਬੈਠਕ ਕਰਨ ਪਹੁੰਚੇ ਸਨ ਪਰ ਦੋਵੇਂ ਧਿਰਾਂ ਵਿੱਚ ਆਪਸੀ ਰਜ਼ਾਮੰਦੀ ਨਾ ਹੋਣ ਦੇ ਚਲਦਿਆਂ ਦੂਸਰੇ ਦਿਨ ਹੀ ਸਿਮਰਨਜੀਤ ਸਿੰਘ ਮਾਨ ਵੱਲੋਂ ਇਕੱਲਿਆਂ ਸੰਗਰੂਰ ਪਾਰਲੀਮੈਂਟ ਚੋਣ ਲਈ ਨਾਮਜ਼ਦਗੀ ਦਾਖ਼ਲ ਕਰ ਦਿੱਤਾ ਗਿਆ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਕਈ ਗੰਭੀਰ ਦੋਸ਼ ਲਗਾਏ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ 'ਤੇ ਦਬਾਅ ਬਣਾਇਆ ਗਿਆ ਕਿ ਮੈਂ ਸੰਗਰੂਰ ਦੀ ਜ਼ਿਮਨੀ ਚੋਣ 'ਚ ਭਾਗ ਨਾ ਲਵਾਂ ਅਤੇ ਹੋਰ ਕਈ ਤਰ੍ਹਾਂ ਦੀਆਂ ਸ਼ਰਤਾਂ ਰੱਖਦੇ ਹੋਏ ਮੇਰੇ ਨਾਲ ਗੱਲਬਾਤ ਕਰਨ ਲੱਗੇ।

ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਉਪਰ ਇਕੱਠੇ ਹੋਏ ਸੀ, ਪਰ ਸੰਗਰੂਰ ਜ਼ਿਮਨੀ ਚੋਣ ਵਿੱਚ ਸੁਖਬੀਰ ਸਿੰਘ ਬਾਦਲ ਵੱਲੋਂ ਰੱਖੀਆਂ ਗਈਆਂ ਸ਼ਰਤਾਂ ਉਨ੍ਹਾਂ ਨੂੰ ਨਾਮਨਜ਼ੂਰ ਹਨ ਜਿਸ ਕਾਰਨ ਉਨ੍ਹਾਂ ਵੱਲੋਂ ਇਕੱਲਿਆਂ ਹੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਚੋਣ ਮੈਦਾਨ 'ਚ ਉਤਰਨ ਦਾ ਫ਼ੈਸਲਾ ਕੀਤਾ ਗਿਆ ਹੈ ਇਸ ਮੌਕੇ ਉਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕਾਰਗੁਜ਼ਾਰੀ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਗਏ। ਉਨ੍ਹਾਂ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਚਾਹੁੰਦੇ ਹਨ ਤਾਂ ਪਹਿਲ ਦੇ ਆਧਾਰ 'ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਪ੍ਰਧਾਨ ਵੀ ਬੰਦੀ ਸਿੰਘਾਂ ਵਿੱਚੋਂ ਇਕ ਨੂੰ ਬਣਾਇਆ ਜਾਵੇ।

ਸੁਖਵੀਰ ਬਾਦਲ ਮੇਰੇ ਨਾਲ ਕੋਈ ਠੋਸ ਗੱਲ ਨਹੀਂ ਮਾਖੋਲ ਕਰਨ ਆਏ ਸੀ: ਸਿਮਰਨਜੀਤ ਸਿੰਘ ਮਾਨ

ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਉਮੀਦਵਾਰ:- ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਦੇ ਮੁੱਖ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਸੰਗਰੂਰ ਪਾਰਲੀਮੈਂਟ ਜ਼ਿਮਨੀ ਚੋਣ ਵਿੱਚ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ ਭਾਵੇਂ ਕਮਲਜੀਤ ਕੌਰ ਨੂੰ ਬਲਵੰਤ ਸਿੰਘ ਰਾਜੋਆਣਾ ਵੱਲੋਂ ਪਹਿਲਾਂ ਚੋਣ ਮੈਦਾਨ ਵਿੱਚ ਉਤਰਨ ਤੋਂ ਰੋਕਿਆ ਗਿਆ ਸੀ।

ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਕਮਲਜੀਤ ਕੌਰ ਨਾਲ ਮੁਲਾਕਾਤ ਕਰਨ ਉਪਰੰਤ ਬਲਵੰਤ ਸਿੰਘ ਰਾਜੋਆਣਾ ਨਾਲ ਜੇਲ੍ਹ ਵਿੱਚ ਕਮਲਜੀਤ ਕੌਰ ਵੱਲੋਂ ਕੀਤੀ ਗਈ ਮੁਲਾਕਾਤ ਤੋਂ ਬਾਅਦ ਇਹ ਫ਼ੈਸਲਾ ਹੋਇਆ ਕਿ ਜੇਕਰ ਸਾਰੀਆਂ ਹੀ ਪੰਥਕ ਜਥੇਬੰਦੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਬੀਬੀ ਕਮਲਜੀਤ ਕੌਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾਂਦਾ ਹੈ ਤਾਂ ਉਹ ਇਹ ਚੋਣਾਂ ਲੜਨ ਲਈ ਤਿਆਰ ਹਨ। ਜੇਲ੍ਹ ਵਿਚੋਂ ਬਲਵੰਤ ਸਿੰਘ ਰਾਜੋਆਣਾ ਦੀ ਰਜ਼ਾਮੰਦੀ ਮਿਲਣ ਉਪਰੰਤ ਕਮਲਜੀਤ ਕੌਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਟਿਕਟ ਉਪਰ ਸੰਗਰੂਰ ਜ਼ਿਮਨੀ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ।

ਹੁਣ ਵੇਖਣਾ ਇਹ ਹੋਵੇਗਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਇਕ ਸਟੇਜ ਉਪਰ ਇਕੱਠੀਆਂ ਹੋਈਆਂ ਪੰਥਕ ਜਥੇਬੰਦੀਆਂ ਵੱਲੋਂ ਸੰਗਰੂਰ ਪਾਰਲੀਮੈਂਟ ਜ਼ਿਮਨੀ ਚੋਣਾਂ 'ਚ ਇੱਕ ਦੂਸਰੇ ਵਿਰੁੱਧ ਕਿਸ ਮੁੱਦਿਆਂ ਉੱਪਰ ਚੋਣ ਲੜੀ ਜਾਵੇਗੀ ਕਿਉਂਕਿ ਸਿਮਰਨਜੀਤ ਸਿੰਘ ਮਾਨ ਵੱਲੋਂ ਪਹਿਲ ਦੇ ਆਧਾਰ ਉੱਪਰ ਬੰਦੀ ਸਿੰਘਾਂ ਦੇ ਮੁੱਦੇ ਨੂੰ ਉਭਾਰਦੇ ਹੋਏ ਕਿਹਾ ਕਿ ਪਾਰਲੀਮੈਂਟ ਵਿੱਚ ਉਸੇ ਵਿਅਕਤੀ ਨੂੰ ਭੇਜਿਆ ਜਾਣਾ ਚਾਹੀਦਾ ਹੈ ਜੋ ਬੰਦੀ ਸਿੰਘਾਂ ਦੀ ਰਿਹਾਈ ਦੀ ਆਵਾਜ਼ ਚੁੱਕ ਸਕੇ ਉਧਰ ਦੂਸਰੇ ਪਾਸੇ ਬੇਅੰਤ ਸਿੰਘ ਕਤਲ ਕਾਂਡ ਦੇ ਮੁੱਖ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਵੱਲੋਂ ਕਿਹੜੇ ਪੰਥਕ ਮੁੱਦਿਆਂ ਦੇ ਆਧਾਰ 'ਤੇ ਚੋਣਾਂ ਵਿਚ ਵੋਟਾਂ ਮੰਗੀਆਂ ਜਾਂਦੀਆਂ ਹਨ ਇਹ ਆਉਣ ਵਾਲਾ ਸਮਾਂ ਦੱਸੇਗਾ।

ਇਹ ਵੀ ਪੜ੍ਹੋ:- ਸਪੈਸ਼ਲ ਸੈੱਲ ਨੇ ਲਿਆ ਬਿਸ਼ਨੋਈ ਦਾ ਹੋਰ 5 ਦਿਨ੍ਹਾਂ ਦਾ ਰਿਮਾਂਡ

ਬਠਿੰਡਾ: ਸਿਆਣੇ ਕਹਿੰਦੇ ਹਨ ਰਾਜਨੀਤੀ ਵਿਚ ਕੋਈ ਪੱਕਾ ਦੋਸਤ ਨਹੀਂ ਹੁੰਦਾ ਅਤੇ ਨਾ ਹੀ ਕੋਈ ਪੱਕਾ ਦੁਸ਼ਮਣ ਹੁੰਦਾ ਹੈ ਜਿਸ ਦੀ ਉਦਾਹਰਣ ਸੰਗਰੂਰ ਪਾਰਲੀਮੈਂਟ ਜ਼ਿਮਨੀ ਚੋਣਾਂ ਤੋਂ ਪਹਿਲਾਂ ਵੇਖਣ ਨੂੰ ਮਿਲੀ ਜਦੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਗਿਆਰਾਂ ਮਈ ਨੂੰ ਇਕੱਠੀਆਂ ਹੋਈਆਂ ਪੰਥਕ ਜਥੇਬੰਦੀਆਂ ਵੱਲੋਂ ਇਕ ਸਟੇਜ ਉਪਰ ਇਕੱਠੇ ਹੋ ਕੇ ਲੜਾਈ ਲੜਨ ਦਾ ਐਲਾਨ ਕੀਤਾ ਗਿਆ ਸੀ।

ਪੰਥਕ ਇਕੱਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ ਸੀ ਅਤੇ ਸਾਰੀਆਂ ਹੀ ਪੰਥਕ ਧਿਰਾਂ ਨੂੰ ਇਸ ਲੜਾਈ ਵਿੱਚ ਸ਼ਾਮਲ ਹੋ ਕੇ ਇੱਕਜੁਟਤਾ ਨਾਲ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਸੰਬੰਧੀ ਕੀਤਾ ਗਿਆ ਪਰ ਇਸ ਤੋਂ ਬਾਅਦ ਲਗਾਤਾਰ ਬਦਲੇ ਸਿਆਸੀ ਸਮੀਕਰਨਾਂ ਕਾਰਨ ਹੁਣੇ ਪੰਥਕ ਧਿਰਾਂ ਸੰਗਰੂਰ ਪਾਰਲੀਮੈਂਟ ਜ਼ਿਮਨੀ ਚੋਣ ਵਿਚ ਇਕ ਦੂਜੇ ਦੇ ਵਿਰੁੱਧ ਖੜ੍ਹੀਆਂ ਨਜ਼ਰ ਆ ਰਹੀਆਂ ਹਨ।

ਸੁਖਵੀਰ ਬਾਦਲ ਮੇਰੇ ਨਾਲ ਕੋਈ ਠੋਸ ਗੱਲ ਨਹੀਂ ਮਾਖੋਲ ਕਰਨ ਆਏ ਸੀ: ਸਿਮਰਨਜੀਤ ਸਿੰਘ ਮਾਨ
ਸੰਗਰੂਰ ਪਾਰਲੀਮੈਂਟ ਜ਼ਿਮਨੀ ਚੋਣ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਸਿਮਰਜੀਤ ਸਿੰਘ ਮਾਨ ਨਾਲ ਮੁਲਾਕਾਤ : ਬੰਦੀ ਸਿੰਘਾਂ ਦੀ ਰਿਹਾਈ ਉਪਰ ਇਕੱਠ ਹੋਇਆ ਪੰਥਕ ਧਿਰਾਂ ਵੱਲੋਂ ਸਿਆਸੀ ਸਟੇਜ ਉੱਪਰ 20 ਇਕੱਠਿਆਂ ਚੱਲਣ ਲਈ ਕੋਸ਼ਿਸ਼ ਕਰਨ ਲਈ ਸੁਖਬੀਰ ਸਿੰਘ ਬਾਦਲ ਵੱਲੋਂ ਸੰਗਰੂਰ ਪਾਰਲੀਮੈਂਟ ਜ਼ਿਮਨੀ ਚੋਣ ਤੋਂ ਪਹਿਲਾਂ ਸੰਗਰੂਰ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨਾਲ ਬੈਠਕ ਕਰਨ ਪਹੁੰਚੇ ਸਨ ਪਰ ਦੋਵੇਂ ਧਿਰਾਂ ਵਿੱਚ ਆਪਸੀ ਰਜ਼ਾਮੰਦੀ ਨਾ ਹੋਣ ਦੇ ਚਲਦਿਆਂ ਦੂਸਰੇ ਦਿਨ ਹੀ ਸਿਮਰਨਜੀਤ ਸਿੰਘ ਮਾਨ ਵੱਲੋਂ ਇਕੱਲਿਆਂ ਸੰਗਰੂਰ ਪਾਰਲੀਮੈਂਟ ਚੋਣ ਲਈ ਨਾਮਜ਼ਦਗੀ ਦਾਖ਼ਲ ਕਰ ਦਿੱਤਾ ਗਿਆ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਕਈ ਗੰਭੀਰ ਦੋਸ਼ ਲਗਾਏ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ 'ਤੇ ਦਬਾਅ ਬਣਾਇਆ ਗਿਆ ਕਿ ਮੈਂ ਸੰਗਰੂਰ ਦੀ ਜ਼ਿਮਨੀ ਚੋਣ 'ਚ ਭਾਗ ਨਾ ਲਵਾਂ ਅਤੇ ਹੋਰ ਕਈ ਤਰ੍ਹਾਂ ਦੀਆਂ ਸ਼ਰਤਾਂ ਰੱਖਦੇ ਹੋਏ ਮੇਰੇ ਨਾਲ ਗੱਲਬਾਤ ਕਰਨ ਲੱਗੇ।

ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਉਪਰ ਇਕੱਠੇ ਹੋਏ ਸੀ, ਪਰ ਸੰਗਰੂਰ ਜ਼ਿਮਨੀ ਚੋਣ ਵਿੱਚ ਸੁਖਬੀਰ ਸਿੰਘ ਬਾਦਲ ਵੱਲੋਂ ਰੱਖੀਆਂ ਗਈਆਂ ਸ਼ਰਤਾਂ ਉਨ੍ਹਾਂ ਨੂੰ ਨਾਮਨਜ਼ੂਰ ਹਨ ਜਿਸ ਕਾਰਨ ਉਨ੍ਹਾਂ ਵੱਲੋਂ ਇਕੱਲਿਆਂ ਹੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਚੋਣ ਮੈਦਾਨ 'ਚ ਉਤਰਨ ਦਾ ਫ਼ੈਸਲਾ ਕੀਤਾ ਗਿਆ ਹੈ ਇਸ ਮੌਕੇ ਉਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕਾਰਗੁਜ਼ਾਰੀ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਗਏ। ਉਨ੍ਹਾਂ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਚਾਹੁੰਦੇ ਹਨ ਤਾਂ ਪਹਿਲ ਦੇ ਆਧਾਰ 'ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਪ੍ਰਧਾਨ ਵੀ ਬੰਦੀ ਸਿੰਘਾਂ ਵਿੱਚੋਂ ਇਕ ਨੂੰ ਬਣਾਇਆ ਜਾਵੇ।

ਸੁਖਵੀਰ ਬਾਦਲ ਮੇਰੇ ਨਾਲ ਕੋਈ ਠੋਸ ਗੱਲ ਨਹੀਂ ਮਾਖੋਲ ਕਰਨ ਆਏ ਸੀ: ਸਿਮਰਨਜੀਤ ਸਿੰਘ ਮਾਨ

ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਉਮੀਦਵਾਰ:- ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਦੇ ਮੁੱਖ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਸੰਗਰੂਰ ਪਾਰਲੀਮੈਂਟ ਜ਼ਿਮਨੀ ਚੋਣ ਵਿੱਚ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ ਭਾਵੇਂ ਕਮਲਜੀਤ ਕੌਰ ਨੂੰ ਬਲਵੰਤ ਸਿੰਘ ਰਾਜੋਆਣਾ ਵੱਲੋਂ ਪਹਿਲਾਂ ਚੋਣ ਮੈਦਾਨ ਵਿੱਚ ਉਤਰਨ ਤੋਂ ਰੋਕਿਆ ਗਿਆ ਸੀ।

ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਕਮਲਜੀਤ ਕੌਰ ਨਾਲ ਮੁਲਾਕਾਤ ਕਰਨ ਉਪਰੰਤ ਬਲਵੰਤ ਸਿੰਘ ਰਾਜੋਆਣਾ ਨਾਲ ਜੇਲ੍ਹ ਵਿੱਚ ਕਮਲਜੀਤ ਕੌਰ ਵੱਲੋਂ ਕੀਤੀ ਗਈ ਮੁਲਾਕਾਤ ਤੋਂ ਬਾਅਦ ਇਹ ਫ਼ੈਸਲਾ ਹੋਇਆ ਕਿ ਜੇਕਰ ਸਾਰੀਆਂ ਹੀ ਪੰਥਕ ਜਥੇਬੰਦੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਬੀਬੀ ਕਮਲਜੀਤ ਕੌਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾਂਦਾ ਹੈ ਤਾਂ ਉਹ ਇਹ ਚੋਣਾਂ ਲੜਨ ਲਈ ਤਿਆਰ ਹਨ। ਜੇਲ੍ਹ ਵਿਚੋਂ ਬਲਵੰਤ ਸਿੰਘ ਰਾਜੋਆਣਾ ਦੀ ਰਜ਼ਾਮੰਦੀ ਮਿਲਣ ਉਪਰੰਤ ਕਮਲਜੀਤ ਕੌਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਟਿਕਟ ਉਪਰ ਸੰਗਰੂਰ ਜ਼ਿਮਨੀ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ।

ਹੁਣ ਵੇਖਣਾ ਇਹ ਹੋਵੇਗਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਇਕ ਸਟੇਜ ਉਪਰ ਇਕੱਠੀਆਂ ਹੋਈਆਂ ਪੰਥਕ ਜਥੇਬੰਦੀਆਂ ਵੱਲੋਂ ਸੰਗਰੂਰ ਪਾਰਲੀਮੈਂਟ ਜ਼ਿਮਨੀ ਚੋਣਾਂ 'ਚ ਇੱਕ ਦੂਸਰੇ ਵਿਰੁੱਧ ਕਿਸ ਮੁੱਦਿਆਂ ਉੱਪਰ ਚੋਣ ਲੜੀ ਜਾਵੇਗੀ ਕਿਉਂਕਿ ਸਿਮਰਨਜੀਤ ਸਿੰਘ ਮਾਨ ਵੱਲੋਂ ਪਹਿਲ ਦੇ ਆਧਾਰ ਉੱਪਰ ਬੰਦੀ ਸਿੰਘਾਂ ਦੇ ਮੁੱਦੇ ਨੂੰ ਉਭਾਰਦੇ ਹੋਏ ਕਿਹਾ ਕਿ ਪਾਰਲੀਮੈਂਟ ਵਿੱਚ ਉਸੇ ਵਿਅਕਤੀ ਨੂੰ ਭੇਜਿਆ ਜਾਣਾ ਚਾਹੀਦਾ ਹੈ ਜੋ ਬੰਦੀ ਸਿੰਘਾਂ ਦੀ ਰਿਹਾਈ ਦੀ ਆਵਾਜ਼ ਚੁੱਕ ਸਕੇ ਉਧਰ ਦੂਸਰੇ ਪਾਸੇ ਬੇਅੰਤ ਸਿੰਘ ਕਤਲ ਕਾਂਡ ਦੇ ਮੁੱਖ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਵੱਲੋਂ ਕਿਹੜੇ ਪੰਥਕ ਮੁੱਦਿਆਂ ਦੇ ਆਧਾਰ 'ਤੇ ਚੋਣਾਂ ਵਿਚ ਵੋਟਾਂ ਮੰਗੀਆਂ ਜਾਂਦੀਆਂ ਹਨ ਇਹ ਆਉਣ ਵਾਲਾ ਸਮਾਂ ਦੱਸੇਗਾ।

ਇਹ ਵੀ ਪੜ੍ਹੋ:- ਸਪੈਸ਼ਲ ਸੈੱਲ ਨੇ ਲਿਆ ਬਿਸ਼ਨੋਈ ਦਾ ਹੋਰ 5 ਦਿਨ੍ਹਾਂ ਦਾ ਰਿਮਾਂਡ

Last Updated : Jun 6, 2022, 6:22 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.