ਬਠਿੰਡਾ: ਕੋਰੋਨਾ ਦੀ ਤੀਸਰੀ ਲਹਿਰ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਲਾਈਆਂ ਗਈਆਂ ਪਾਬੰਦੀਆਂ ਤੋਂ ਬਾਅਦ ਟੀਕਾਕਰਨ ਸੈਂਟਰ ਵਿੱਚ ਵੱਡਾ ਇਕੱਠ ਵੇਖਣ ਨੂੰ ਮਿਲ ਰਿਹਾ ਹੈ।
ਪੰਜਾਬ ਸਰਕਾਰ ਵਲੋਂ ਜਿਥੇ ਸਿਹਤ ਵਿਭਾਗ ਨੂੰ ਵੱਧ ਤੋਂ ਵੱਧ ਲੋਕਾਂ ਨੂੰ ਟੀਕਾਕਰਨ ਕਰਨ ਦੀਆਂ ਹਿਦਾਇਤਾਂ ਦਿੱਤੀਆਂ ਗਈਆਂ ਹਨ, ਉੱਥੇ ਹੀ ਜਨਤਕ ਥਾਵਾਂ ਉੱਪਰ ਵੱਡੇ ਇਕੱਠ ਕਰਨ ਦੀ ਮਨਾਹੀ ਵੀ ਕੀਤੀ ਹੈ ਅਤੇ ਟੀਕਾਕਰਨ ਸੈਂਟਰਾਂ ਵਿੱਚ 15 ਤੋਂ 17 ਸਾਲ ਦੇ ਬੱਚਿਆਂ ਦਾ ਟੀਕਾਕਰਨ ਤੇਜ਼ੀ ਕਰਨ ਦੀ ਹਿਦਾਇਤ ਤੋਂ ਬਾਅਦ ਵੱਡੀ ਗਿਣਤੀ ਵਿੱਚ ਲੋਕ ਆਪਣੇ ਬੱਚਿਆਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਟੀਕਾਕਰਨ ਕਰਵਾਉਣ ਲਈ ਸਰਕਾਰੀ ਹਸਪਤਾਲ ਪਹੁੰਚ ਰਹੇ ਹਨ।
ਟੀਕਾਕਰਨ ਅਫ਼ਸਰ ਡਾ. ਮਿਨਾਕਸ਼ੀ ਨੇ ਦੱਸਿਆ ਕਿ ਹਰ ਘਰ ਦਸਤਕ ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਘਰ ਘਰ ਪਹੁੰਚ ਕੀਤੀ ਜਾ ਰਹੀ ਹੈ, ਤਾਂ ਜੋ ਵੱਧ ਤੋਂ ਵੱਧ ਟੀਕਾਕਰਨ ਕੀਤਾ ਜਾ ਸਕੇ।
ਡਾ. ਮਿਨਾਕਸ਼ੀ ਨੇ ਦੱਸਿਆ ਕਿ ਪਿਛਲੇ ਦੋ ਦਿਨਾਂ ਵਿੱਚ ਬਠਿੰਡਾ ਵਿੱਚ ਰਿਕਾਰਡ ਤੋਂ ਟੀਕਾਕਰਨ ਹੋਇਆ ਹੈ, ਜਿਸ ਦਾ ਵੱਡਾ ਕਾਰਨ ਲੋਕਾਂ ਵਿੱਚ ਜਾਗਰੂਕਤਾ ਆਉਣਾ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਪੰਜਾਬ ਸਰਕਾਰ ਦੀਆਂ ਹਿਦਾਇਤਾਂ ਅਨੁਸਾਰ ਵੱਧ ਤੋਂ ਵੱਧ ਟੀਕਾਕਰਨ ਕਰਵਾਉਣ ਅਤੇ ਸਮਾਜਿਕ ਦੂਰੀ ਬਨਾ ਕੇ ਰੱਖਣ, ਮਾਸਕ ਅਤੇ ਸੈਨੇਟਾਈਜ਼ਰ ਦੀ ਵਰਤੋਂ ਕਰਨ।
ਇਹ ਵੀ ਪੜ੍ਹੋ:ਚੰਨੀ ਨੂੰ ਲੈ ਕੇ ਭਾਜਪਾ ਦਾ ਜ਼ਬਰਦਸਤ ਹਮਲਾ, ਕਾਂਗਰਸ ਪੱਬਾਂ ਭਾਰ