ਬਠਿੰਡਾ: ਜ਼ਿਲ੍ਹੇ ਦੀ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਤੋਂ ਸੁਰਖੀਆਂ ਚ ਆ ਗਈ ਹੈ। ਦੱਸ ਦਈਏ ਕਿ ਬਠਿੰਡਾ ਦੀ ਕੇਂਦਰੀ ਜੇਲ੍ਹ ਚ ਬੰਦ ਦੋ ਗੈਂਗਸਟਰਾਂ ਵੱਲੋੈਂ ਜੇਲ੍ਹ ਵਾਰਡਨ ਦੇ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਜੇਲ੍ਹ ਚ ਬੰਦ ਗੈਂਗਸਟਰ ਰਾਜਵੀਰ ਸਿੰਘ ਅਤੇ ਗੁਰਦੀਪ ਸਿੰਘ ਵੱਲੋਂ ਬੰਦੀ ਦੌਰਾਨ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।
ਇਹ ਵੀ ਪੜ੍ਹੋ:DGP ਦੀ ਫੋਟੋ ਦੀ ਹੋਈ ਗਲਤ ਵਰਤੋਂ, ਜਾਅਲੀ ID ਬਣਾ ਕੀਤਾ ਇਹ ਵਾਕਾ
ਮਿਲੀ ਜਾਣਕਾਰੀ ਮੁਤਾਬਿਕ ਗੈਂਗਸਟਰਾਂ ਨੇ ਕੁੱਟਮਾਰ ਦੌਰਾਨ ਮੌਕੇ ’ਤੇ ਪਹੁੰਚੇ ਜੇਲ੍ਹ ਅਧਿਕਾਰੀਆਂ ਨੂੰ ਧਮਕੀਆਂ ਦਿੱਤੀਆਂ, ਸਕਿਉਰਿਟੀ ਬਲਾਕ ਚੋਂ ਬਾਹਰ ਨਿਕਲਣ ਦੀ ਵੀ ਕੋਸ਼ਿਸ਼ ਕੀਤੀ। ਫਿਲਹਾਲ ਪੁਲਿਸ ਨੇ ਜੇਲ੍ਹ ਅਧਿਕਾਰੀ ਗੌਰਵਦੀਪ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜੋ: ਸਰਹੱਦ ’ਤੇ BSF ਨੇ ਡਰੋਨ ਕੀਤਾ ਢੇਰ, 2 ਪੈਕੇਟ ਹੋਰੈਇਨ ਵੀ ਬਰਾਮਦ