ਬਠਿੰਡਾ: ਸੂਬੇ ’ਚ ਬਦਮਾਸ਼ ਇੰਨ੍ਹੇ ਜਿਆਦਾ ਬੇਖੌਫ ਹੋ ਗਏ ਹਨ ਕਿ ਉਨ੍ਹਾਂ ਨੂੰ ਹੁਣ ਪੁਲਿਸ ਦੀ ਕਾਰਵਾਈ ਦਾ ਬਿਲਕੁੱਲ ਵੀ ਡਰ ਨਹੀਂ ਰਿਹਾ ਹੈ ਜਿਸ ਦੇ ਚੱਲਦੇ ਸੂਬੇ ਭਰ ਚ ਲੁੱਟਖੋਹਾਂ ਅਤੇ ਕਤਲ ਦੇ ਮਾਮਲੇ ਸਾਹਮਣੇ ਆ ਰਹੇ ਹਨ। ਤਾਜ਼ਾ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਬੀਤੀ ਰਾਤ ਵੱਖ ਵੱਖ ਥਾਵਾਂ ’ਤੇ ਦੋ ਲਾਸ਼ਾਂ ਬਰਾਮਦ ਹੋਈਆਂ ਹਨ। ਜਿਸ ਕਾਰਨ ਇਲਾਕੇ ਚ ਸਨਸਨੀ ਫੈ ਗਈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਦੀ ਟੀਮ ਨੇ ਲਾਸ਼ਾਂ ਨੂੰ ਕਬਜ਼ੇ ਚ ਲੈ ਲਿਆ ਹੈ।
ਪਹਿਲਾ ਕਤਲ ਦਾ ਮਾਮਲਾ: ਦੱਸ ਦਈਏ ਕਿ ਬਠਿੰਡਾ ਦੀ ਆਵਾ ਬਸਤੀ ਪਟਿਆਲਾ ਫਾਟਕ ’ਤੇ ਬੀਤੀ ਰਾਤ ਇੱਕ ਨੌਜਵਾਨ ਦੀ ਲਾਸ਼ ਮਿਲੀ। ਜਿਸਦੀ ਸੂਚਨਾ ਮੌਕੇ ’ਤੇ ਮੌਜੂਦ ਲੋਕਾਂ ਨੇ ਸਹਾਰਾ ਜਨਸੇਵਾ ਦੇ ਵਰਕਰ ਨੂੰ ਇਸਦੀ ਸੂਚਨਾ ਦਿੱਤੀ। ਜਿਨ੍ਹਾਂ ਨੇ ਪੁਲਿਸ ਨੂੰ ਇਸ ਸਬੰਧੀ ਸੂਚਨਾ ਦਿੱਤੀ। ਮੌਕੇ ਤੇ ਪਹੁੰਚੀ ਪੁਲਿਸ ਦੀ ਟੀਮ ਅਤੇ ਸਹਾਰਾ ਜਨਸੇਵਾ ਦੇ ਵਰਕਰ ਵੱਲੋਂ ਲਾਸ਼ ਨੂੰ ਸਰਕਾਰੀ ਹਸਪਤਾਲ ਵਿਖੇ ਪਹੁੰਚਾਇਆ ਗਿਆ।
ਪੁਲਿਸ ਕਰ ਰਹੀ ਮਾਮਲੇ ਦੀ ਜਾਂਚ: ਮਾਮਲੇ ਸਬੰਧੀ ਐਸਐਚਓ ਪਰਮਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਉਹ ਮੌਕੇ ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਲਾਸ਼ ਕੋਲੋਂ ਰਾਡ ਅਤੇ ਹੋਰ ਤੇਜ਼ਧਾਰ ਹਥਿਆਰ ਬਰਾਮਦ ਹੋਏ ਹਨ ਜਿਸ ਤੋਂ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਨੌਜਵਾਨ ’ਤੇ ਇਨ੍ਹਾਂ ਚੀਜ਼ਾਂ ਨਾਲ ਵਾਰ ਕਰਕੇ ਮੌਤ ਦੇ ਘਾਟ ਉਤਾਰਿਆ ਗਿਆ। ਫਿਲਹਾਲ ਉਨ੍ਹਾਂ ਵੱਲੋਂ ਮਾਮਲੇ ਦੀ ਡੂੰਘਾਈ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਫੋਰੈਸਿੰਕ ਟੀਮਾਂ ਵੀ ਕਤਲ ਵਾਲੀ ਥਾਂ ’ਤੇ ਜਾਂਚ ਕਰ ਰਹੀਆਂ ਹਨ।
ਕਤਲ ਦਾ ਦੂਜਾ ਮਾਮਲਾ: ਬੀਤੀ ਰਾਤ ਕਤਲ ਦਾ ਦੂਜਾ ਮਾਮਲਾ ਗੋਨਿਆਣਾ ਤੋਂ ਜੈਤੋ ਰੋਡ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਪੈਟਰੋਲ ਪੰਪ ਦੇ ਕਰਿੰਦੇ ਦੀ ਲਾਸ਼ ਮਿਲੀ। ਮੌਕੇ ਤੇ ਪਹੁੰਚੀ ਪੁਲਿਸ ਦੀ ਟੀਮ ਵੱਲੋਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਲਾਸ਼ ਦੀ ਸ਼ਨਾਖਤ ਹੋ ਗਈ ਹੈ।
ਲਾਸ਼ ਦੀ ਹੋਈ ਪਛਾਣ: ਮਾਮਲੇ ਸਬੰਧੀ ਏਐਸਆਈ ਸੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸੜਕ ਕਿਨਾਰੇ ਇੱਕ ਵਿਅਕਤੀ ਦੀ ਲਾਸ਼ ਪਈ ਹੋਈ ਹੈ। ਜਿਸ ਤੋਂ ਬਾਅਦ ਉਹ ਘਟਨਾ ਵਾਲੀ ਥਾਂ ’ਤੇ ਮੌਕੇ ’ਤੇ ਪਹੁੰਚੇ। ਲਾਸ਼ ਦੇਖਣ ’ਤੇ ਉਹ ਪੈਟਰੋਲ ਪੰਪ ਦਾ ਕਰਿੰਦਾ ਲੱਗ ਰਿਹਾ ਹੈ। ਇਸ ਮਾਮਲੇ ਨੂੰ ਕਿਸਨੇ ਅਤੇ ਕਿਉਂ ਅੰਜਾਮ ਦਿੱਤਾ ਇਸ ਸਬੰਧੀ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜੋ: ਇੰਟੈਲੀਜੈਂਸ ਵਿੰਗ ਦੇ ਹੈੱਡ ਕੁਆਰਟਰ ਉੱਤੇ ਹਮਲਾ, ਹਾਈ ਅਲਰਟ 'ਤੇ ਪੰਜਾਬ, ਵੇਖੋ ਇਹ ਤਸਵੀਰਾਂ