ETV Bharat / city

ਨਾਗਰਿਕਤਾ ਸੋਧ ਐਕਟ ਤੇ ਮੁਸਲਿਮ ਭਾਈਚਾਰੇ ਸਣੇ ਵੱਖ-ਵੱਖ ਜਥੇਬੰਦੀਆਂ ਵੱਲੋਂ ਬਠਿੰਡਾ 'ਚ ਭਾਰੀ ਰੋਸ ਪ੍ਰਦਰਸ਼ਨ

author img

By

Published : Jan 11, 2020, 12:34 AM IST

ਨਾਗਰਿਕਤਾ ਸੋਧ ਐਕਟ ਨੂੰ ਲੈ ਕੇ ਬਠਿੰਡਾ ਜ਼ਿਲ੍ਹੇ 'ਚ ਮੁਸਲਿਮ ਭਾਈਚਾਰੇ ਦੇ ਲੋਕਾਂ ਸਣੇ ਵੱਖ-ਵੱਖ ਜੱਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਵੱਲੋਂ ਇਹ ਕਾਨੂੰਨ ਵਾਪਸ ਨਾ ਲੈਂਣ 'ਤੇ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ ਦਿੱਤੀ ਹੈ।

ਨਾਗਰਿਕਤਾ ਸੋਧ ਐਕਟ ਦੇ ਵਿਰੋਧ ਚ ਰੋਸ ਪ੍ਰਦਰਸ਼ਨ
ਨਾਗਰਿਕਤਾ ਸੋਧ ਐਕਟ ਦੇ ਵਿਰੋਧ ਚ ਰੋਸ ਪ੍ਰਦਰਸ਼ਨ

ਬਠਿੰਡਾ : ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਅਜੇ ਵੀ ਵਿਰੋਧ ਜਾਰੀ ਹੈ। ਇਸੇ ਕੜੀ 'ਚ ਸ਼ਹਿਰ ਦੇ ਮੁਸਲਿਮ ਭਾਈਚਾਰੇ ਵੱਲੋਂ ਸੀਏਏ ਦਾ ਵਿਰੋਧ ਕਰਦੇ ਹੋਏ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।

ਨਾਗਰਿਕਤਾ ਸੋਧ ਐਕਟ ਦੇ ਵਿਰੋਧ ਚ ਰੋਸ ਪ੍ਰਦਰਸ਼ਨ

ਇਸ ਰੋਸ ਪ੍ਰਦਰਸ਼ਨ ਵਿੱਚ ਮੁਸਲਿਮ ਭਾਈਚਾਰੇ ਸਣੇ ਵੱਖ-ਵੱਖ ਜਥੇਬੰਦੀਆਂ ਵੱਲੋਂ ਵੀ ਹਿੱਸਾ ਲਿਆ ਗਿਆ। ਇਹ ਰੋਸ ਪ੍ਰਦਰਸ਼ਨ ਦਰਗਾਹ ਬਾਬਾ ਹਾਜੀਰਤਨ , ਕਿੱਕਰ ਬਾਜ਼ਾਰ ਮਸਜਿਦ ਅਤੇ ਮਹਿਣਾ ਚੌਂਕ ਮਸਜਿਦ ਤੋਂ ਸ਼ੁਰੂ ਹੋ ਕੇ ਅੰਬੇਦਕਰ ਪਾਰਕ ਤੱਕ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪੰਜਾਬ ਸਟੂਡੈਂਟ ਆਰਗਨਾਈਜ਼ੇਸ਼ਨ ਅਤੇ ਕਿਸਾਨ ਯੂਨੀਅਨ ਦੀ ਵੱਖ-ਵੱਖ ਜੱਥੇਬੰਦੀਆਂਨ ਨੇ ਵੀ ਰੋਸ ਪ੍ਰਦਰਸ਼ਨ 'ਚ ਹਿੱਸਾ ਲਿਆ।

ਹੋਰ ਪੜ੍ਹੋ :ਹਲਕੇ ਦਾ ਵਿਕਾਸ ਨਾ ਹੋਣ 'ਤੇ ਲੁਧਿਆਣਾ ਵਾਸੀਆਂ ਨੇ ਬੈਂਸ ਭਰਾਵਾਂ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਇਸ ਮੌਕੇ ਪੰਜਾਬ ਸਟੂਡੈਂਟ ਆਰਗਨਾਈਜ਼ੇਸ਼ਨ ਦੀ ਆਗੂ ਸੰਗੀਤਾ ਰਾਣੀ ਨੇ ਕਿਹਾ ਕਿ ਜੋ ਕੇਂਦਰ ਸਰਕਾਰ ਅਜਿਹੇ ਕਾਨੂੰਨ ਇਸ ਲਈ ਬਣਾ ਰਹੀ ਹੈ ਤਾਂ ਜੋ ਦੇਸ਼ ਦੀ ਜਨਤਾ ਦਾ ਧਿਆਨ ਅਸਲ ਮੁੱਦਿਆਂ ਤੋਂ ਭੱਟਕਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਲੋਕਤੰਤਰ 'ਤੇ ਭਾਰੀ ਸੱਟ ਹੈ। ਇਸ ਬਾਰੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਅਮਰਜੀਤ ਸਿੰਘ ਹਨੀ ਨੇ ਇਸ ਨੂੰ ਮੋਦੀ ਸਰਕਾਰ ਦੀ ਤਾਨਾਸ਼ਾਹੀ ਦੱਸਿਆ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਕੇਂਦਰ ਸਰਕਾਰ ਨੂੰ ਇਹ ਕਾਨੂੰਨ ਜਲਦ ਤੋਂ ਜਲਦ ਵਾਪਸ ਲਏ ਜਾਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਇਸ ਕਾਨੂੰਨ ਨੂੰ ਵਾਪਸ ਨਹੀਂ ਲਵੇਗੀ ਤਾਂ ਉਨ੍ਹਾਂ ਵੱਲੋਂ ਸੰਘਰਸ਼ ਹੋਰ ਤੇਜ਼ ਕਰ ਦਿੱਤਾ ਜਾਵੇਗਾ।

Intro:ਨਾਗਰਿਕਤਾ ਸੋਧ ਐਕਟ ਦੇ ਵਿਰੋਧ ਦੇ ਵਿੱਚ ਬਠਿੰਡਾ ਦੇ ਵਿੱਚ ਮੁਸਲਿਮ ਭਾਈਚਾਰੇ ਸਣੇ ਵੱਖ ਵੱਖ ਜਥੇਬੰਦੀਆਂ ਵੱਲੋਂ ਕੀਤਾ ਗਿਆ ਰੋਸ ਪ੍ਰਦਰਸ਼ਨ ਕਿਹਾ ਕੇਂਦਰ ਸਰਕਾਰ ਨਾਗਰਿਕਤਾ ਸੋਧ ਐਕਟ ਵਾਪਸ ਲਵੇ ਨਹੀਂ ਤਾਂ ਹੋਰ ਤਿੱਖਾ ਕੀਤਾ ਜਾਵੇਗਾ ਸੰਘਰਸ਼

Body:ਜਿੱਥੇ ਦੇਸ਼ ਦੇ ਵਿੱਚ ਵੱਖ ਵੱਖ ਥਾਵਾਂ ਤੇ ਨਾਗਰਿਕਤਾ ਸੋਧ ਐਕਟ ਨੂੰ ਲੈ ਕੇ ਰੋਸ਼ ਪ੍ਰਦਰਸ਼ਨ ਵੇਖਣ ਨੂੰ ਮਿਲ ਰਿਹਾ ਹੈ ਉਥੇ ਹੀ ਅੱਜ ਬਠਿੰਡਾ ਦੇ ਵਿੱਚ ਮੁਸਲਿਮ ਭਾਈਚਾਰੇ ਸਣੇ ਵੱਖ ਵੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਬਠਿੰਡਾ ਦੇ ਵਿੱਚ ਇਹ ਰੋਸ ਪ੍ਰਦਰਸ਼ਨ ਕੇਂਦਰ ਸਰਕਾਰ ਦੇ ਖ਼ਿਲਾਫ਼ ਦਰਗਾਹ ਬਾਬਾ ਹਾਜੀਰਤਨ , ਕਿੱਕਰ ਬਾਜ਼ਾਰ ਮਸਜਿਦ ਅਤੇ ਮਹਿਣਾ ਚੌਕ ਮਸਜਿਦ ਤੋਂ ਮੁਸਲਿਮ ਭਾਈਚਾਰੇ ਦੇ ਨਾਲ ਵੱਖ ਵੱਖ ਜਥੇਬੰਦੀਆਂ ਵੱਲੋਂ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕਰਦਿਆਂ ਹੋਇਆਂ ਅੰਬੇਦਕਰ ਪਾਰਕ ਤੱਕ ਪਹੁੰਚੇ ਜਿੱਥੇ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਦੇ ਵੱਲੋਂ ਨਾਗਰਿਕਤਾ ਸੋਧ ਐਕਟ ਦੇ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ । ਇਸ ਦੌਰਾਨ ਕੇਂਦਰ ਸਰਕਾਰ ਦੇ ਵੱਲੋਂ ਪਾਸ ਕੀਤੇ ਗਏ ਨਾਗਰਿਕਤਾ ਸੋਧ ਐਕਟ ਦੀ ਵਿਰੋਧਤਾ ਵਿੱਚ ਉੱਤਰੀ ਪੰਜਾਬ ਸਟੂਡੈਂਟ ਆਰਗਨਾਈਜ਼ੇਸ਼ਨ ਦੀ ਆਗੂ ਸੰਗੀਤਾ ਰਾਣੀ ਵੱਲੋਂ ਨਿਸ਼ਾਨਾ ਸਾਧਿਆ ਹੋਇਆ ਕਿਹਾ ਗਿਆ ਕਿ ਜੋ ਕੇਂਦਰ ਕੇਂਦਰ ਸਰਕਾਰ ਅਜਿਹੇ ਕਾਲੇ ਕਾਨੂੰਨ ਲੈ ਕੇ ਆ ਰਹੀ ਹੈ ਸ਼ਾਇਦ ਮੋਦੀ ਸਰਕਾਰ ਨੂੰ ਲੱਗਦਾ ਹੈ ਕਿ ਉਹ ਇਸ ਤਰੀਕੇ ਨਾਲ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾ ਦੇਵੇਗੀ ਤਾਂ ਇਹ ਸਰਕਾਰ ਦੀ ਗਲਤ ਫਹਿਮੀ ਹੋਵੇਗੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਹਿਟਲਰ ਤਾਨਾਸ਼ਾਹੀ ਅਪਣਾ ਰਹੇ ਹਨ ਜਿਸ ਦਾ ਹਾਜ਼ਰ ਹਿਟਲਰ ਵਾਂਗ ਹੀ ਹੋਵੇਗਾ ਵਾਈਟ- ਸੰਗੀਤਾ ਰਾਣੀ ਪੰਜਾਬ ਸਟੂਡੈਂਟ ਆਰਗਨਾਈਜ਼ੇਸ਼ਨ ਆਗੂ ਮੁਹੰਮਦ ਰਮਜ਼ਾਨ ਮਸਜਿਦ ਕਿੱਕਰ ਬਾਜ਼ਾਰ ਦੇ ਮੌਲਵੀ ਨੇ ਦੱਸਿਆ ਹੈ ਕਿ ਉਹ ਨਾਗਰਿਕਤਾ ਸੋਧ ਐਕਟ ਨੂੰ ਲੈ ਕੇ ਕਿਸੇ ਵੀ ਕੀਮਤ ਤੇ ਆਪਣੇ ਕਾਗਜ਼ਾਤ ਨਹੀਂ ਵਿਖਾਉਣਗੇ ਕਿਉਂਕਿ ਅਸਾਮ ਦੇ ਵਿੱਚ ਐੱਨ ਸੀ ਆਰ ਦੇ ਤਹਿਤ ਚੌਦਾਂ ਲੱਖ ਹਿੰਦੂ ਅਤੇ ਪੰਜ ਲੱਖ ਮੁਸਲਿਮ ਭਾਈਚਾਰੇ ਇਸ ਤੋਂ ਵਿੱਚੋਂ ਬਾਹਰ ਹੋਏ ਤਾਂ ਅਜਿਹੇ ਵਿੱਚ ਤਸਵੀਰ ਬਿਰਤੀਆਂ ਨੂੰ ਦਬਾਉਣਾ ਚਾਹੁੰਦੀ ਹੈ ਪਰ ਅੱਜ ਮੁਸਲਿਮ ਸਿੱਖ ਹਿੰਦੂ ਮੁਸਲਮਾਨ ਸਾਰੇ ਇਸ ਕੇਂਦਰ ਸਰਕਾਰ ਦੇ ਵੱਲੋਂ ਪਾਸ ਕੀਤੇ ਗਏ ਨਾਗਰਿਕਤਾ ਸੋਧ ਐਕਟ ਦੀ ਵਿਰੋਧਤਾ ਤੇ ਉਤਰੇ ਹਨ ਵਾਈਟ -ਮੁਹੰਮਦ ਰਮਜ਼ਾਨ ਮੌਲਵੀ ਮਸਜਿਦ ਕਿੱਕਰ ਬਾਜ਼ਾਰ ਬਠਿੰਡਾ ਇਸ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਨਾਗਰਿਕਤਾ ਸੋਧ ਐਕਟ ਦੀ ਵਿਰੋਧਾਂ ਵਿੱਚ ਸ਼ਾਮਲ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਹਨੀ ਨੇ ਕਿਹਾ ਕਿ ਇਸਦੇ ਕਾਗਜ਼ਾਤ ਤਾਂ ਆਰਐਸਐਸ ਤੋਂ ਨਾਗਪੁਰ ਜਾ ਕੇ ਲੈਣੇ ਪੈਣਗੇ ਜਦੋਂ ਕਿ ਦੇਸ਼ ਨੂੰ ਆਜ਼ਾਦ ਕਰਾਉਣ ਦੇ ਵਿੱਚ ਜਿਨ੍ਹਾਂ ਦਾ ਕੋਈ ਯੋਗਦਾਨ ਨਹੀਂ ਅਤੇ ਜਿਨ੍ਹਾਂ ਨੇ ਦੇਸ਼ ਆਜ਼ਾਦ ਕਰਾਉਣ ਦੇ ਵਿੱਚ ਆਪਣਾ ਯੋਗਦਾਨ ਦਿੱਤਾ ਉਹ ਆਪਣੇ ਕਾਗਜ਼ਾਤ ਆਰਐੱਸਐੱਸ ਵਾਲਿਆਂ ਨੂੰ ਕਿਉਂ ਦਿਖਾਉਣ ਅਮਿਤ ਸ਼ਾਹ ਅਤੇ ਨਰਿੰਦਰ ਮੋਦੀ ਹਿਟਲਰ ਦੀ ਰਾਜਨੀਤੀ ਕਰ ਰਹੇ ਹਨ ਜੋ ਕਿ ਲੋਕ ਵਿਰੋਧੀ ਨੀਤੀ ਹੈ । ਬਾਈਟ- ਅਮਰਜੀਤ ਸਿੰਘ ਹਨੀ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਪ੍ਰਧਾਨ ਬਠਿੰਡਾ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.