ETV Bharat / city

ਬਠਿੰਡਾ ਸਬਜ਼ੀ ਮੰਡੀ ਦੇ ਆੜ੍ਹਤੀਆਂ ਦਾ ਯੂ-ਟਰਨ, ਕਾਂਗਰਸ ਸਰਕਾਰ ਨੂੰ ਦੱਸਿਆ ਬੇਕਸੁਰ - bathinda news

ਬਠਿੰਡਾ ਸਬਜ਼ੀ ਮੰਡੀ ਦੀ ਆੜ੍ਹਤ ਵਿਕਰੇਤਾ ਰੋਸ ਪ੍ਰਦਰਸ਼ਨ ਤੋਂ ਬਾਅਦ ਯੂ-ਟਰਨ ਲੈਂਦੇ ਹੋਏ ਵਿਖਾਈ ਦੇ ਰਹੇ ਹਨ। ਆੜ੍ਹਤੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਗੁੰਮਰਾਹ ਕੀਤਾ ਗਿਆ। ਕਾਂਗਰਸ ਉਨ੍ਹਾਂ ਦੀ ਥਾਂ 'ਤੇ ਕਿਸੇ ਵੀ ਤਰ੍ਹਾਂ ਦਾ ਕਬਜ਼ਾ ਨਹੀਂ ਕਰ ਰਹੀ ਹੈ।

ਫ਼ੋਟੋ।
author img

By

Published : Nov 6, 2019, 4:25 AM IST

ਬਠਿੰਡਾ: ਸਬਜ਼ੀ ਮਾਰਕੀਟ ਵਿੱਚ ਹੋਲਸੇਲ ਦਾ ਕੰਮ ਕਰਨ ਵਾਲੇ ਆੜ੍ਹਤੀ ਅਤੇ ਸਬਜ਼ੀ ਵਿਕਰੇਤਾਵਾਂ ਵੱਲੋਂ ਬੀਤੇ ਸੋਮਵਾਰ ਨੂੰ ਮਾਨਸਾ ਹਾਈਵੇ ਉੱਤੇ ਜਾਮ ਲਾ ਕੈ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਜਿਸ ਨੂੰ ਵੇਖ ਕੇ ਲਗਦਾ ਸੀ ਕਿ ਇਹ ਮਾਮਲਾ ਮਨਪ੍ਰੀਤ ਬਾਦਲ ਅਤੇ ਉਸ ਦੇ ਰਿਸ਼ਤੇਦਾਰ ਨਾਲ ਜੁੜਾ ਹੋਣ ਕਾਰਨ ਹੋਰ ਭੱਖਦਾ ਜਾਵੇਗਾ। ਪਰ ਮੰਗਲਵਾਰ ਨੂੰ ਧਰਨਾ ਦੇਣ ਵਾਲੇ ਨੇਤਾਵਾਂ ਨੇ ਯੂ ਟਰਨ ਲੈ ਲਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਗੁੰਮਰਾਹ ਕੀਤਾ ਗਿਆ ਸੀ ਕਾਂਗਰਸ ਵੱਲੋਂ ਕਿਸੇ ਵੀ ਤਰ੍ਹਾਂ ਦਾ ਕਬਜ਼ਾ ਨਹੀਂ ਕੀਤਾ ਜਾ ਰਿਹਾ ਹੈ।

ਵੀਡੀਓ

ਪ੍ਰੈੱਸ ਕਾਨਫਰੰਸ ਕਰਦੇ ਹੋਏ ਯੂਨੀਅਨ ਦੇ ਪ੍ਰਧਾਨ ਅਰਵਿੰਦਰ ਕੁਮਾਰ ਨੇ ਦੱਸਿਆ ਕਿ ਪੰਜਾਬ ਦੇ ਖ਼ਜ਼ਾਨਾ ਮੰਤਰੀ ਵਿੱਤ ਮੰਤਰੀ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਵੱਲੋਂ ਮੰਡੀ ਵਿੱਚ ਕਿਸੇ ਵੀ ਤਰ੍ਹਾਂ ਦਾ ਕਬਜ਼ਾ ਨਹੀਂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੂੰ ਕੁਝ ਗਲਤ ਅਨਸਰਾਂ ਵੱਲੋਂ ਗੁੰਮਰਾਹ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉਹ ਭੜਕ ਗਏ ਸਨ। ਇਸ ਦੇ ਚੱਲਦੇ ਹੀ ਉਨ੍ਹਾਂ ਨੂੰ ਰੋਸ ਵਜੋਂ ਸੜਕ 'ਤੇ ਜਾਮ ਲਾ ਕੇ ਧਰਨਾ ਦੇਣਾ ਪੈ ਰਿਹਾ ਸੀ।

ਆੜ੍ਹਤੀਆਂ ਦਾ ਕਹਿਣਾ ਹੈ ਕਿ ਅਕਾਲੀ ਦਲ ਦੇ ਪੂਰਵ ਵਿਧਾਇਕ ਸਰੂਪ ਚੰਦ ਸਿੰਗਲਾ ਨੂੰ ਉਨ੍ਹਾਂ ਨੇ ਧਰਨੇ ਵਿੱਚ ਨਹੀਂ ਬੁਲਾਇਆ। ਉਹ ਆਪਣੀ ਮਨਮਰਜ਼ੀ ਦੇ ਨਾਲ ਧਰਨੇ ਵਿੱਚ ਆਏ ਸਨ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਜਿਸ ਵੀ ਜਗ੍ਹਾ 'ਤੇ ਸਬਜ਼ੀ ਦਾ ਕੰਮ ਕਰ ਰਹੇ ਹਨ, ਉਨ੍ਹਾਂ ਨੂੰ ਕਿਸੇ ਵੀ ਕਿਸੇ ਵੀ ਤਰੀਕੇ ਨਾਲ ਉਥੋਂ ਨਹੀਂ ਹਟਾਇਆ ਜਾਵੇਗਾ ਅਤੇ ਉਨਾਂ ਨਾਲ ਹਰ ਤਰ੍ਹਾਂ ਦਾ ਸਹਿਯੋਗ ਸਰਕਾਰ ਵੱਲੋਂ ਕੀਤਾ ਜਾਵੇਗਾ।

ਦੱਸਣਯੋਗ ਹੈ ਕਿ ਬੀਤੇ ਕਈ ਦਿਨਾਂ ਤੋਂ ਆੜ੍ਹਤੀਆਂ ਵੱਲੋਂ ਕੈਪਟਨ ਸਰਕਾਰ, ਮਨਪ੍ਰੀਤ ਬਾਦਲ ਤੇ ਉਨ੍ਹਾਂ ਦੇ ਸਾਲੇ 'ਤੇ ਕਬਜ਼ਾ ਕਰਨ ਦਾ ਦੋਸ਼ ਲਾਇਆ ਜਾ ਰਿਹਾ ਸੀ। ਇਸ ਕਾਰਨ 3 ਆੜ੍ਹਤੀਆਂ ਨੂੰ ਪ੍ਰਦਰਸ਼ਨ ਦੌਰਾਨ ਦਿਲ ਦਾ ਦੌਰਾ ਤੱਕ ਪੈ ਗਿਆ ਸੀ। ਇਨ੍ਹੇ ਪ੍ਰਦਰਸ਼ਨ ਤੋਂ ਬਾਅਦ ਆੜ੍ਹਤੀਆਂ ਦਾ ਬਦਲਨਾ ਵਿਚਾਰ ਕਰਨ ਯੋਗ ਗੱਲ ਹੈ।

ਆੜ੍ਹਤੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਉੱਤੇ ਕਿਸੇ ਵੀ ਤਰ੍ਹਾਂ ਦਾ ਰਾਜਨੀਤਿਕ ਦਬਾਅ ਬਿਲਕੁਲ ਨਹੀਂ ਹੈ, ਉਹ ਆਪਣੀ ਮਰਜ਼ੀ ਮੁਤਾਬਕ ਪ੍ਰੈੱਸ ਕਾਨਫਰੰਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਹੜਤਾਲ ਫਿਲਹਾਲ ਬਠਿੰਡਾ ਸਬਜ਼ੀ ਮੰਡੀ ਵਿੱਚ ਨਹੀਂ ਕੀਤੀ ਜਾਵੇਗੀ।

Intro:ਕਾਂਗਰਸ ਸਰਕਾਰ ਨਹੀਂ ਕਰਾ ਰਹੀ ਸਬਜ਼ੀ ਮੰਡੀ ਉੱਤੇ ਕਬਜ਼ਾ :-ਪ੍ਰਧਾਨ ਅਰਵਿੰਦਰ ਕੁਮਾਰ Body:
ਬਠਿੰਡਾ ਸਬਜ਼ੀ ਮਾਰਕੀਟ ਵਿੱਚ ਹੋਲਸੇਲ ਦਾ ਕੰਮ ਕਰਨ ਵਾਲੇ ਆੜ੍ਹਤੀ ਅਤੇ ਸਬਜ਼ੀ ਵਿਕਰੇਤਾਵਾਂ ਵੱਲੋਂ ਬੀਤੇ ਸੋਮਵਾਰ ਨੂੰ ਬਠਿੰਡਾ ਦੇ ਮਾਨਸਾ ਹਾਈਵੇ ਉੱਤੇ ਜਾਮ ਲਾ ਦਿੱਤਾ ਗਿਆ ਸੀ ਅਤੇ ਆੜ੍ਹਤੀਏ ਵੱਲੋਂ ਮਨਪ੍ਰੀਤ ਬਾਦਲ ਅਤੇ ਉਸ ਦੇ ਰਿਸ਼ਤੇ ਰਿਸ਼ਤੇਦਾਰ ਉੱਤੇ ਕਬਜ਼ੇ ਕਰਨ ਦੇ ਆਰੋਪ ਮੜੇ ਜਾ ਰਹੇ ਸਨ ਹੁਣ ਧਰਨਾ ਦੇਣ ਵਾਲੇ ਨੇਤਾਵਾਂ ਨੇ ਯੂ ਟਰਨ ਲੈ ਲਿਆ ਹੈ ਅਤੇ ਹੁਣ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਗੁੰਮਰਾਹ ਕੀਤਾ ਗਿਆ ਸੀ ਕਾਂਗਰਸ ਵੱਲੋਂ ਕਿਸੇ ਵੀ ਤਰ੍ਹਾਂ ਦਾ ਕਬਜ਼ਾ ਨਹੀਂ ਕੀਤਾ ਜਾ ਰਿਹਾ ਬਠਿੰਡਾ ਪ੍ਰੈੱਸ ਕਲੱਬ ਵਿੱਚ ਪ੍ਰੈੱਸ ਕਾਨਫਰੰਸ ਕਰਦੇ ਹੋਏ ਯੂਨੀਅਨ ਦੇ ਪ੍ਰਧਾਨ ਅਰਵਿੰਦਰ ਕੁਮਾਰ ਨੇ ਦੱਸਿਆ ਕਿ ਪੰਜਾਬ ਦੇ ਖ਼ਜ਼ਾਨਾ ਮੰਤਰੀ ਵਿੱਤ ਮੰਤਰੀ ਅਤੇ ਉਨ੍ਹਾਂ ਦੇ ਰਿਸ਼ਤੇ ਦੇ ਰਿਸ਼ਤੇਦਾਰ ਵੱਲੋਂ ਮੰਡੀ ਵਿੱਚ ਕਿਸੇ ਵੀ ਤਰ੍ਹਾਂ ਦਾ ਕਬਜ਼ਾ ਨਹੀਂ ਕਰਵਾਇਆ ਜਾ ਰਿਹਾ ਹੈ ਬਲਕਿ ਉਨ੍ਹਾਂ ਨੂੰ ਕੁਝ ਗਲਤ ਅਨਸਰਾਂ ਵੱਲੋਂ ਗੁੰਮਰਾਹ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਉਹ ਭੜਕ ਗਏ ਸਨ ਅਤੇ ਜਿਸ ਦੇ ਚੱਲਦੇ ਉਨ੍ਹਾਂ ਨੂੰ ਰੋਸ ਵਜੋਂ ਸੜਕ ਤੇ ਜਾਮ ਲਾ ਕੇ ਧਰਨਾ ਦੇਣਾ ਪੈ ਰਿਹਾ ਸੀ ਆੜ੍ਹਤੀਆਂ ਦਾ ਕਹਿਣਾ ਹੈ ਕਿ ਅਕਾਲੀ ਦਲ ਦੇ ਪੂਰਵ ਵਿਧਾਇਕ ਸਰੂਪ ਚੰਦ ਸਿੰਗਲਾ ਨੂੰ ਉਨ੍ਹਾਂ ਨੇ ਧਰਨੇ ਵਿੱਚ ਨਹੀਂ ਬੁਲਾਇਆ ਉਹ ਆਪਣੀ ਮਨਮਰਜ਼ੀ ਦੇ ਨਾਲ ਧਰਨੇ ਵਿੱਚ ਆਏ ਸਨ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਜਿਸ ਵੀ ਜਗ੍ਹਾ ਤੇ ਸਬਜ਼ੀ ਦਾ ਕੰਮ ਕਰ ਰਹੇ ਹਨ ਉਨ੍ਹਾਂ ਨੂੰ ਕਿਸੇ ਵੀ ਕਿਸੇ ਵੀ ਤਰੀਕੇ ਨਾਲ ਉਥੋਂ ਨਹੀਂ ਹਟਾਇਆ ਜਾਵੇਗਾ ਅਤੇ ਉਨਾਂ ਨਾਲ ਹਰ ਤਰ੍ਹਾਂ ਦਾ ਸਹਿਯੋਗ ਸਰਕਾਰ ਵੱਲੋਂ ਕੀਤਾ ਜਾਵੇਗਾ
ਆੜ੍ਹਤੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਉੱਤੇ ਕਿਸੇ ਵੀ ਤਰ੍ਹਾਂ ਦਾ ਰਾਜਨੀਤਿਕ ਦਬਾਅ ਬਿਲਕੁਲ ਨਹੀਂ ਹੈ ਉਹ ਆਪਣੀ ਮਰਜ਼ੀ ਅਨੁਸਾਰ ਪ੍ਰੈੱਸ ਕਾਨਫਰੰਸ ਕਰ ਰਹੇ ਹਨ ਤੇ ਕਿਸੇ ਵੀ ਤਰ੍ਹਾਂ ਦੀ ਹੜਤਾਲ Conclusion:ਫਿਲਹਾਲ ਬਠਿੰਡਾ ਸਬਜ਼ੀ ਮੰਡੀ ਵਿੱਚ ਨਹੀਂ ਕੀਤੀ ਜਾਵੇਗੀ
ETV Bharat Logo

Copyright © 2025 Ushodaya Enterprises Pvt. Ltd., All Rights Reserved.