ਬਠਿੰਡਾ: ਪਿੰਡ ਕੋਟ ਸ਼ਮੀਰ ਦੇ ਰਹਿਣ ਵਾਲੇ ਨੌਜਵਾਨ ਵੱਲੋਂ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਨੇ ਆਰਥਿਕ ਅਤੇ ਮਾਨਸਿਕ ਪਰੇਸ਼ਾਨੀਆਂ ਦੇ ਚੱਲਦੇ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕੀਤੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਬਲਵਿੰਦਰ ਸਿੰਘ ਵਜੋਂ ਹੋਈ ਹੈ।
ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਮ੍ਰਿਤਕ ਬਲਵਿੰਦਰ ਸਿੰਘ ਉੱਤੇ ਕਤਲ ਦਾ ਮੁਕੱਦਮਾ ਦਰਜ ਸੀ। ਉਸ ਮੁਕੱਦਮੇ ਦੇ ਚੱਲਦਿਆਂ ਪਰਿਵਾਰ 'ਤੇ 6 ਲੱਖ ਦਾ ਕਰਜ਼ਾ ਸੀ, ਜਿਸ ਕਾਰਨ ਮਾਨਸਿਕ ਅਤੇ ਆਰਥਿਕ ਤੌਰ ਤੋਂ ਪਰੇਸ਼ਾਨ ਹੋ ਕੇ ਬਲਵਿੰਦਰ ਸਿੰਘ ਨੇ ਖ਼ੁਦਕੁਸ਼ੀ ਕੀਤੀ ਹੈ।
ਮ੍ਰਿਤਕ ਦੀ ਦੇਹ ਨੂੰ ਬਠਿੰਡਾ ਦੇ ਸਰਕਾਰੀ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਲਿਆਂਦਾ ਗਿਆ। ਇਸ ਵਿੱਚ ਐਮਰਜੈਂਸੀ ਮੈਡੀਕਲ ਅਫ਼ਸਰ ਗੁਰਮੇਲ ਸਿੰਘ ਵੱਲੋਂ ਦੱਸਿਆ ਗਿਆ ਕਿ ਇਹ ਨੌਜਵਾਨ ਵੱਲੋਂ ਚੂਹੇ ਮਾਰ ਗੋਲੀਆਂ ਖਾਧੀਆਂ ਗਈਆਂ ਹਨ। ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦੀ ਹੈ।