ETV Bharat / city

ਟਰੱਕ ਨੇ ਨੌਜਵਾਨ ਨੂੰ ਦਰੜਿਆ, ਮੌਕੇ 'ਤੇ ਹੋਈ ਮੌਤ - ਬਠਿੰਡਾ 'ਚ ਸੜਕ ਹਾਦਸਾ

ਬਠਿੰਡਾ ਦੇ ਪਿੰਡ ਘੁੱਦਾ 'ਚ ਦਰਦਨਾਕ ਹਾਦਸਾ ਵਾਪਰਿਆ। ਇਥੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਇੱਕ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੀੜਤ ਪਰਿਵਾਰ ਵੱਲੋਂ ਟਰੱਕ ਚਾਲਕ 'ਤੇ ਮਾਮਲਾ ਦਰਜ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ

ਸੜਕ ਹਾਦਸੇ 'ਚ 18 ਸਾਲਾ ਨੌਜਵਾਨ ਦੀ ਹੋਈ ਮੌਤ
ਸੜਕ ਹਾਦਸੇ 'ਚ 18 ਸਾਲਾ ਨੌਜਵਾਨ ਦੀ ਹੋਈ ਮੌਤ
author img

By

Published : Dec 14, 2019, 1:49 PM IST

ਬਠਿੰਡਾ : ਪਿੰਡ ਘੁੱਦਾ 'ਚ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਇੱਕ ਤੇਜ਼ ਰਫ਼ਤਾਰ ਟਰੱਕ ਨੇ ਦਰੜਿਆ। ਜਿਸ ਕਾਰਨ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 18 ਸਾਲਾ ਨਾਮ ਲਖਵਿੰਦਰ ਰਾਮ ਵਜੋਂ ਹੋਈ ਹੈ। ਮ੍ਰਿਤਕ ਪਿੰਡ ਘੁੱਦਾ ਦੀ ਵਸਨੀਕ ਸੀ।

ਸੜਕ ਹਾਦਸੇ 'ਚ 18 ਸਾਲਾ ਨੌਜਵਾਨ ਦੀ ਹੋਈ ਮੌਤ

ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਹਾਦਸੇ ਦੇ ਸਮੇਂ ਲਖਵਿੰਦਰ ਆਪਣੇ ਪਿੰਡ ਦੇ ਸਰਕਾਰੀ ਹਸਪਤਾਲ ਜਾ ਰਿਹਾ ਸੀ ਕਿ ਪਿਛੋਂ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੇ ਮਾਤਾ-ਪਿਤਾ ਬੇਹਦ ਗਰੀਬ ਹਨ। ਮ੍ਰਿਤਕ ਦੇ ਪਰਿਵਾਰ ਨੇ ਪੁਲਿਸ ਕੋਲ ਟਰੱਕ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ।

ਹੋਰ ਪੜ੍ਹੋ :ਕਾਂਗਰਸ ਦੀ ਭਾਰਤ ਬਚਾਓ ਰੈਲੀ ਅੱਜ, ਕਈ ਦਿੱਗਜ ਹੋਣਗੇ ਸ਼ਾਮਲ

ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਇਜ਼ਾ ਲਿਆ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਪੁਲਿਸ ਵੱਲੋਂ ਮੁਲਜ਼ਮ ਟਰੱਕ ਚਾਲਕ ਉੱਤੇ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

Intro:ਬਠਿੰਡਾ ਦੇ ਪਿੰਡ ਘੁੱਦਾ ਵਿੱਚ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਟਰਾਲੇ ਨੇ ਕੁਚਲਿਆ ਨੌਜਵਾਨ ਦੀ ਹੋਈ ਮੌਕੇ ਤੇ ਮੌਤ
ਡਰਾਈਵਰ ਮੌਕੇ ਤੋਂ ਹੋਇਆ ਫਰਾਰ ਪੁਲਿਸ ਵੱਲੋਂ ਮੁਕੱਦਮਾ ਦਰਜ ਕਰ ਦੋਸ਼ੀ ਦੀ ਕੀਤੀ ਜਾ ਰਹੀ ਹੈ ਭਾਲ ।

Body:ਬਠਿੰਡਾ ਦੇ ਪਿੰਡ ਘੁੱਦਾ ਦੇ ਰਹਿਣ ਵਾਲੇ ਅਠਾਰਾਂ ਸਾਲ ਦੇ ਮੋਟਰਸਾਈਕਲ ਤੇ ਸਵਾਰ ਨੌਜਵਾਨ ਨੂੰ ਟਰਾਲੇ ਨੇ ਕੁਚਲ ਦਿੱਤਾ ਅਤੇ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ ਜਿਸ ਤੋਂ ਬਾਅਦ ਟਰਾਲੇ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲੇ ਨੌਜਵਾਨ ਲੜਕੇ ਦੀ ਉਮਰ ਸਿਰਫ ਅਠਾਰਾਂ ਸਾਲ ਦੀ ਸੀ ਜੋ ਆਪਣੇ ਪਿੰਡ ਦੇ ਸਰਕਾਰੀ ਹਸਪਤਾਲ ਵਿੱਚ ਮੋਟਰਸਾਈਕਲ ਤੇ ਕਿਸੇ ਕੰਮ ਦੇ ਲਈ ਜਾ ਰਿਹਾ ਸੀ ਜਿਸ ਤੋਂ ਬਾਅਦ ਅਚਾਨਕ ਇਕ ਟਰਾਲੇ ਨੇ ਉਸ ਨੂੰ ਕੁਚਲ ਦਿੱਤਾ ਅਤੇ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ ਹੈ ਸਹਾਰਾ ਨੌਜਵਾਨ ਵੈੱਲਫੇਅਰ ਸੁਸਾਇਟੀ ਵੱਲੋਂ ਉਸ ਨੌਜਵਾਨ ਦੇ ਮ੍ਰਿਤਕ ਸਰੀਰ ਨੂੰ ਬਠਿੰਡਾ ਦੇ ਸਰਕਾਰੀ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਦੇ ਲਈ ਲਿਆਂਦਾ ਗਿਆ
ਬਾਈਟ -ਪ੍ਰਕਾਸ਼ ਰਾਮ ਮ੍ਰਿਤਕ ਦਾ ਚਾਚਾ
ਮ੍ਰਿਤਕ ਲੜਕੇ ਦਾ ਨਾਮ ਲਖਵਿੰਦਰ ਰਾਮ ਦੱਸਿਆ ਜਾ ਰਿਹਾ ਹੈ ਕਿ ਜੋ ਪਿੰਡ ਘੁੱਦੇ ਦਾ ਹੀ ਰਹਿਣ ਵਾਲਾ ਸੀ ਪਰਿਵਾਰ ਦੇ ਵਿੱਚ ਗਰੀਬੀ ਦੇ ਹਾਲਾਤ ਹਨ ਅਤੇ ਇਸ ਦੁਰਘਟਨਾ ਤੋਂ ਬਾਅਦ ਘਰ ਦਾ ਚਿਰਾਗ ਬੁਝ ਕਰਕੇ ਪਰਿਵਾਰ ਦੇ ਹਾਲਾਤ ਕਾਫੀ ਤਰਸਯੋਗ ਜਾਪ ਰਹੇ ਹਨ
ਪੁਲਿਸ ਵੱਲੋਂ ਮੌਕੇ ਦਾ ਜਾਇਜ਼ਾ ਲਿਆ ਗਿਆ ਜਿਸ ਵਿਚ ਉਨ੍ਹਾਂ ਦਾ ਕਹਿਣਾ ਹੈ ਕਿ ਲਖਵਿੰਦਰ ਰਾਮ ਅਠਾਰਾਂ ਸਾਲ ਦਾ ਸੀ ਜੋ ਆਪਣੇ ਘਰੇਲੂ ਕੰਮ ਵਿੱਚ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਟਰਾਲੇ ਨੇ ਉਸਨੂੰ ਕੁਚਲ ਦਿੱਤਾ ਪੁਲਿਸ ਵੱਲੋਂ ਦੋਸ਼ੀ ਡਰਾਈਵਰ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਮੌਕੇ ਤੋਂ ਫਰਾਰ ਹੋਏ ਡਰਾਈਵਰ ਦੀ ਹੁਣ ਭਾਲ ਕੀਤੀ ਜਾ ਰਹੀ ਹੈ ਜਾਂਚ ਅਧਿਕਾਰੀ ਨੇ ਦੱਸਿਆ ਹੈ ਕਿ ਇਹ ਟਰਾਲਾ ਰਾਮਪੁਰਾ ਟਰੱਕ ਯੂਨੀਅਨ ਦਾ ਹੈ ।ਜਿਸ ਤੇ ਹੁਣ ਮੁਕੱਦਮਾ ਦਰਜ ਕਰ ਲਿਆ ਗਿਆ ਹੈ
ਬਾਈਟ-ਐੱਸਐੱਚਓ ਭੁਪਿੰਦਰ ਸਿੰਘ ਬਰਾੜ ਜਾਂਚ ਅਧਿਕਾਰੀ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.