ETV Bharat / city

ਗਲਵਾਨ ਘਾਟੀ ਦੇ 5 ਸ਼ਹੀਦਾਂ ਦੇ ਪਿੰਡਾਂ ਦੇ ਵਿਕਾਸ ਲਈ 1.25 ਕਰੋੜ ਰੁਪਏ ਦੀ ਮਨਜ਼ੂਰੀ - 1.25 crore sanctioned for development of villages

ਗਲਵਾਨ ਘਾਟੀ ਵਿੱਚ ਮਿਸਾਲੀ ਬਹਾਦਰੀ ਦਿਖਾਉਣ ਵਾਲੇ ਪੰਜਾਬ ਦੇ 5 ਸ਼ਹੀਦਾਂ ਦੇ ਸਤਿਕਾਰ ਵਜੋਂ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸ਼ਹੀਦਾਂ ਦੇ ਜੱਦੀ ਪਿੰਡਾਂ ਦੇ ਵਿਕਾਸ ਲਈ 25-25 ਲੱਖ ਰੁਪਏ ਜਾਰੀ ਕਰਨ ਦੀ ਮਨਜ਼ੂਰੀ ਦਿੱਤੀ।

ਫ਼ੋਟੋ
ਫ਼ੋਟੋ
author img

By

Published : Mar 27, 2021, 10:57 AM IST

ਚੰਡੀਗੜ੍ਹ : ਗਲਵਾਨ ਘਾਟੀ ਵਿੱਚ ਮਿਸਾਲੀ ਬਹਾਦਰੀ ਦਿਖਾਉਣ ਵਾਲੇ ਪੰਜਾਬ ਦੇ 5 ਸ਼ਹੀਦਾਂ ਦੇ ਸਤਿਕਾਰ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸ਼ਹੀਦਾਂ ਦੇ ਜੱਦੀ ਪਿੰਡਾਂ ਦੇ ਵਿਕਾਸ ਲਈ 25-25 ਲੱਖ ਰੁਪਏ ਜਾਰੀ ਕਰਨ ਦੀ ਮਨਜ਼ੂਰੀ ਦਿੱਤੀ। ਸਾਬਕਾ ਫੌਜੀਆ ਲਈ ਵੱਖ-ਵੱਖ ਭਲਾਈ ਸਕੀਮਾਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਇਹ ਨਿਮਾਣੀ ਜਿਹੀ ਕੋਸ਼ਿਸ਼ ਹੈ ਕਿ ਗਲਵਾਨ ਘਾਟੀ ਦੇ ਸ਼ਹੀਦਾਂ ਦੇ ਪਿੰਡਾਂ ਦਾ ਵਿਕਾਸ ਕੀਤਾ ਜਾਵੇ।

  • To commemorate the bravery of our soldiers in Galwan, have sanctioned ₹1.25 Cr for overall development of their native villages. Also sanctioned ₹22.40 Cr for a War Museum at Amritsar & a Memorial at Fazilka and other welfare activities for ex-servicemen. Jai Hind! 🇮🇳 pic.twitter.com/SlAfUlyXbq

    — Capt.Amarinder Singh (@capt_amarinder) March 27, 2021 " class="align-text-top noRightClick twitterSection" data=" ">

ਵੇਰਵੇ ਜਾਰੀ ਕਰਦਿਆਂ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਮੁੱਖ ਮੰਤਰੀ ਵੱਲੋਂ 3 ਮੀਡੀਅਮ ਰੈਜੀਮੈਂਟ ਦੇ ਨਾਇਬ ਸੂਬੇਦਾਰ ਮਨਦੀਪ ਸਿੰਘ ਦੇ ਪਿੰਡ ਸੀਲ (ਪਟਿਆਲਾ), 3 ਮੀਡੀਅਮ ਰੈਜੀਮੈਂਟ ਦੇ ਨਾਇਬ ਸੂਬੇਦਾਰ ਸਤਨਾਮ ਸਿੰਘ ਦੇ ਪਿੰਡ ਭੋਜਰਾਜ (ਗੁਰਦਾਸਪੁਰ), 3 ਪੰਜਾਬ ਦੇ ਵੀਰ ਚੱਕਰਾ ਐਵਾਰਡੀ ਸਿਪਾਹੀ ਗੁਰਤੇਜ ਸਿੰਘ ਦੇ ਪਿੰਡ ਬੀਰੇਵਾਲ ਡੋਗਰਾ (ਮਾਨਸਾ), 3 ਪੰਜਾਬ ਦੇ ਸਿਪਾਹੀ ਗੁਰਬਿੰਦਰ ਸਿੰਘ ਦੇ ਪਿੰਡ ਤੋਲੇਵਾਲ (ਸੰਗਰੂਰ) ਅਤੇ 58 ਇੰਜਨੀਅਰ ਰੈਜੀਮੈਂਟ ਦੇ ਲਾਂਸ ਨਾਇਕ ਸਲੀਮ ਖਾਨ ਦੇ ਪਿੰਡ ਮਰਦਾਂਹੇੜੀ (ਪਟਿਆਲਾ) ਦੇ ਵਿਕਾਸ ਲਈ 25-25 ਲੱਖ ਰੁਪਏ ਪ੍ਰਵਾਨ ਕੀਤੇ ਗਏ।

ਇਨ੍ਹਾਂ ਪੰਜ ਪਿੰਡਾਂ ਦੇ ਵਿਕਾਸ ਲਈ 1.25 ਕਰੋੜ ਰੁਪਏ ਮਨਜ਼ੂਰ ਕਰਨ ਤੋਂ ਇਲਾਵਾ ਮੁੱਖ ਮੰਤਰੀ ਨੇ ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਐਂਡ ਮਿਊਜ਼ੀਅਮ, ਅੰਮ੍ਰਿਤਸਰ ਲਈ ਵੀ 18 ਕਰੋੜ ਰੁਪਏ ਦੀ ਪ੍ਰਵਾਨਗੀ ਦਿੱਤੀ।

ਸਰਕਾਰੀ ਬੁਲਾਰੇ ਨੇ ਦੱਸਿਆ ਸਾਬਕਾ ਫੌਜੀਆਂ, ਜੰਗੀ ਵਿਧਵਾਵਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਰਹਿਣ-ਸਹਿਣ ਦੀ ਸਹੂਲਤ ਲਈ ਮਾਨਸਾ ਅਤੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਸੈਨਿਕ ਰੈਸਟ ਹਾਊਸਜ਼ ਦੀ ਉਸਾਰੀ ਲਈ 4 ਕਰੋੜ ਰੁਪਏ ਮਨਜ਼ੂਰ ਕੀਤੇ ਗਏ। ਮੁੱਖ ਮੰਤਰੀ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਆਸਫਵਾਲਾ ਵਿਖੇ ਵਾਰ ਮੈਮੋਰੀਅਲ ਦੇ ਨਵੀਨੀਕਰਨ ਅਤੇ ਵਿਕਟਰੀ ਟਾਵਰ ਦੀ ਉਸਾਰੀ ਲਈ 39.50 ਲੱਖ ਰੁਪਏ ਜਾਰੀ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ।

ਜ਼ਿਕਰਯੋਗ ਹੈ ਕਿ ਇਹ ਮੈਮੋਰੀਅਲ 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਫਾਜ਼ਿਲਕਾ ਖੇਤਰ ਵਿੱਚ ਸ਼ਹਾਦਤ ਪਾਉਣ ਵਾਲੇ ਫੌਜੀਆਂ ਦੀ ਸੂਰਮ ਗਾਥਾ ਦੀ ਯਾਦ ਵਿੱਚ ਉਸਾਰਿਆ ਗਿਆ ਸੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.