ETV Bharat / city

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਹੁਣ ਤੱਕ 1.50 ਲੱਖ ‘ਫਰੀਸ਼ਿਪ ਕਾਰਡ’ ਜਾਰੀ- ਵੇਰਕਾ

ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਹੁਣ ਤੱਕ 1.50 ਲੱਖ ਫਰੀਸ਼ਿੱਪ ਕਾਰਡ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਫਰੀਸ਼ਿਪ ਕਾਰਡ ਜਾਰੀ ਕਰਨ ਦੇ ਲਈ ਪੋਰਟਲ ਖੁੱਲ੍ਹਾ ਰੱਖਣ ਦੇ ਵੀ ਨਿਰਦੇਸ਼ ਜਾਰੀ ਕੀਤੇ ਗਏ ਹਨ।

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਹੁਣ ਤੱਕ 1.50 ਲੱਖ ‘ਫਰੀਸ਼ਿਪ ਕਾਰਡ’ ਜਾਰੀ- ਵੇਰਕਾ
ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਹੁਣ ਤੱਕ 1.50 ਲੱਖ ‘ਫਰੀਸ਼ਿਪ ਕਾਰਡ’ ਜਾਰੀ- ਵੇਰਕਾ
author img

By

Published : Nov 5, 2021, 9:46 PM IST

ਚੰਡੀਗੜ੍ਹ: ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ. ਰਾਜ ਕੁਮਰ ਵੇਰਕਾ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੇ ਹੇਠ ਹੁਣ ਤੱਕ 1.50 ਲੱਖ ਵਿਦਿਆਰਥੀਆਂ ਨੂੰ ‘ਫਰੀਸ਼ਿਪ ਕਾਰਡ’ ਜਾਰੀ ਕਰ ਦਿੱਤੇ ਗਏ ਹਨ ਅਤੇ ਇਸ ਸਕੀਮ ਦੇ ਹੇਠ ਅੱਗੇ ਹੋਰ ਵਿਦਿਆਰਥੀਆਂ ਦੇ ਅਪਲਾਈ ਕਰਨ ਵਾਸਤੇ ਪੋਰਟਲ ਖੁੱਲ੍ਹਾ ਰੱਖਿਆ ਜਾ ਰਿਹਾ ਹੈ।

ਡਾ. ਵੇਰਕਾ ਨੇ ਦੱਸਿਆ ਕਿ ਐਸ.ਸੀ. ਵਿਦਿਆਰਥੀਆਂ ਦੀਆਂ ਦਾਖਲੇ ਸਬੰਧੀ ਮੁਸ਼ਕਲਾਂ ਨੂੰ ਦੂਰ ਕਰਨ ਲਈ ‘ਫਰੀਸ਼ਿਪ ਕਾਰਡ’ ਸਕੀਮ ਸ਼ੁਰੂ ਕੀਤੀ ਗਈ ਹੈ। ਇਸ ਸਕੀਮ ਦੇ ਹੇਠ ਵਿਦਿਆਰਥੀਆਂ ਦੇ ਕਾਰਡ ਬਣਨ ਪਿੱਛੋਂ ਉਹ ਪੋਸਟ ਮੈਟਰਿਕ ਸਕਾਲਰਸ਼ਿਪ ਹੇਠ ਕਿਸੇ ਵੀ ਵਿਦਿਅਕ ਅਦਾਰੇ ਵਿੱਚ ਦਾਖਲੇ ਲਈ ਯੋਗ ਹੋ ਜਾਂਦੇ ਹਨ। ਇਸ ਤੋਂ ਪਹਿਲਾਂ ਪੋਸਟ ਮੈਟਰਿਕ ਸਕਾਲਰਸ਼ਿਪ ਦੇ ਹੇਠ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਦਾਖਲੇ ਲਈ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਪੇਸ਼ ਆਉਦੀਆਂ ਸਨ। ਡਾ. ਵੇਰਕਾ ਅਨੁਸਾਰ ਇਸ ਵਿਲੱਖਣ ਸਕੀਮ ਦੇ ਨਾਲ ਵਿਦਿਆਰਥੀਆਂ ਨੂੰ ਦਰਪੇਸ਼ ਔਕੜਾਂ ਦਾ ਕਾਫੀ ਹੱਦ ਤੱਕ ਨਿਪਟਾਰਾ ਹੋ ਗਿਆ ਹੈ।

ਇਸ ਦੌਰਾਨ ਹੀ ਡਾ. ਵੇਰਕਾ ਦੀਆਂ ਹਦਾਇਤਾਂ ’ਤੇ ਸਮਾਜਿਕ ਨਿਆਂ ਵਿਭਾਗ ਨੇ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ੍ਰੇਣੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟਰਿਕ ਸਕਾਲਰਸ਼ਿਪ (2021-22) ਵਾਸਤੇ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਵੀ ਖੋਲ੍ਹ ਦਿੱਤਾ ਹੈ।

ਵਿੱਦਿਅਕ ਅਦਾਰਿਆਂ ਨੂੰ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ੍ਰੇਣੀਆਂ ਦੇ ਯੋਗ ਵਿਦਿਆਰਥੀਆਂ ਪੋਸਟ ਮੈਟਰਿਕ ਸਕਾਲਰਸ਼ਿਪ ਦੇ ਕੇਸ ਤਿਆਰ ਕਰਕੇ 30 ਨਵੰਬਰ ਤੱਕ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ’ਤੇ ਭੇਜਣ ਲਈ ਕਿਹਾ ਗਿਆ ਹੈ। ਅਰਜ਼ੀਆਂ ਮਨਜ਼ੂਰ ਕਰਨ ਵਾਲੀ ਅਥਾਰਟੀ 10 ਦਸੰਬਰ ਤੱਕ ਇਹ ਪ੍ਰਸਤਾਵ ਸੈਕਸ਼ਨਿੰਗ ਅਥਾਰਟੀ ਨੂੰ ਭੇਜੇਗੀ, ਜਿਸ ਵਾਸਤੇ ਇਹ ਪ੍ਰਸਤਾਵ ਭਲਾਈ ਵਿਭਾਗ ਨੂੰ ਆਨ ਲਾਈਨ ਭੇਜਣ ਲਈ 15 ਦਸੰਬਰ ਨਿਰਧਾਰਿਤ ਕੀਤੀ ਗਈ ਹੈ।

ਇਹ ਵੀ ਪੜ੍ਹੋ: ਰਵਨੀਤ ਬਿੱਟੂ ਨੇ ਸਿੱਧੂ ’ਤੇ ਕਸਿਆ ਤੰਜ, ਕਿਹਾ ਕੇਦਾਰਨਾਥ ਸਮਝੌਤਾ ਟੁੱਟਿਆ

ETV Bharat Logo

Copyright © 2024 Ushodaya Enterprises Pvt. Ltd., All Rights Reserved.