ਚੰਡੀਗੜ੍ਹ: ਚੰਡੀਗੜ੍ਹ (Chandigarh) ਦੇ ਗੁਰਦੁਆਰਾ ਕਲਗੀਧਰ ਨਿਵਾਸ (Gurdwara Kalgidhar Niwas) ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਹੋਈ। ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ (Shiromani Gurdwara Parbandha Committee) ਨੇ ਕਈ ਵੱਡੇ ਫ਼ੈਸਲੇ ਲਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ 29 ਨਵੰਬਰ ਨੂੰ ਹੋਵੇਗੀ। ਇਸ ਸਬੰਧੀ ਫ਼ੈਸਲਾ ਲਿਆ ਗਿਆ ਕਿ ਆਮ ਇਜਲਾਸ 29 ਨਵੰਬਰ ਨੂੰ ਬਾਅਦ ਦੁਪਹਿਰ 1 ਵਜੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ।
ਮੀਟਿੰਗ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਲਏ ਗਏ ਅਹਿਮ ਫ਼ੈਸਲਿਆ ਬਾਬਤ, ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੱਤਰਕਾਰਾ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ-
- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਟਿੱਕਰੀ ਸਰਹੱਦ (Tikri border) 'ਤੇ ਵਾਪਰੇ ਹਾਦਸੇ 'ਚ ਮਾਰੇ ਗਏ ਤਿੰਨ ਕਿਸਾਨ ਬੀਬੀਆਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਦੇਵੇਗੀ ਜਦਕਿ ਜ਼ਖਮੀ ਹੋਈਆਂ ਔਰਤਾਂ ਦੇ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ।
- ਸ਼੍ਰੋਮਣੀ ਕਮੇਟੀ ਤਰਨਤਾਰਨ ਅਤੇ ਕਰਤਾਰਪੁਰ ਵਿੱਚ 400 ਸਿੱਖ ਲੜਕੀਆਂ ਨੂੰ ਮੁਫ਼ਤ ਵਿੱਦਿਆ ਦੇਵੇਗੀ। ਉਨ੍ਹਾਂ ਦੇ ਹੋਸਟਲ ਅਤੇ ਖਾਣ-ਪੀਣ ਦਾ ਵੀ ਪ੍ਰਬੰਧ ਸ਼੍ਰੋਮਣੀ ਕਮੇਟੀ ਕਰੇਗੀ।
- ਕੈਨੇਡਾ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਛਪਾਈ ਵੀ ਜਲਦੀ ਸ਼ੁਰੂ ਕੀਤੀ ਜਾਵੇਗੀ। ਇਸ ਦੇ ਲਈ ਕੈਨੇਡਾ ਵਿੱਚ ਵੀ ਪ੍ਰਿੰਟਿੰਗ ਪ੍ਰੈੱਸ ਸਥਾਪਤ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਸ੍ਰੀ ਦਰਬਾਰ ਸਾਹਿਬ ਪਹੁੰਚਣ ਵਾਲੀ ਸੰਗਤ ਲਈ SGPC ਦਾ ਅਹਿਮ ਉਪਰਾਲਾ