ETV Bharat / city

Punjab's new cabinet: ਅੱਜ ਸਹੁੰ ਚੁੱਕਣਗੇ CM ਮਾਨ ਦੇ 10 ਮੰਤਰੀ

author img

By

Published : Mar 19, 2022, 6:48 AM IST

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ 10 ਕੈਬਨਿਟ ਮੰਤਰੀਆਂ ਦਾ ਐਲਾਨ (Announcement of 10 Cabinet Ministers) ਕਰ ਦਿੱਤਾ ਹੈ। ਮਾਨ ਦੇ 10 ਮੰਤਰੀ ਅੱਜ ਸਹੁੰ (Punjab's new cabinet to be sworn in today) ਚੁੱਕਣਗੇ।

ਮਾਨ ਦੇ 10 ਮੰਤਰੀ ਅੱਜ ਸਹੁੰ ਚੁੱਕਣਗੇ
ਮਾਨ ਦੇ 10 ਮੰਤਰੀ ਅੱਜ ਸਹੁੰ ਚੁੱਕਣਗੇ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਮੰਤਰੀ ਮੰਡਲ ਵਿੱਚੋਂ ਅੱਜ 10 ਮੰਤਰੀ (Announcement of 10 Cabinet Ministers) ਸਹੁੰ ਚੁੱਕਣਗੇ। ਦੱਸ ਦਈਏ ਕਿ ਬੀਤੇ ਦਿਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਸੀ ਕਿ ਪੰਜਾਬ ਦੀ ਕੈਬਨਿਟ ’ਚ 10 ਕੈਬਨਿਟ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ ਤੇ ਹੁਣ ਕੈਬਨਿਟ ਵਿੱਚ ਲਏ ਗਏ ਇਨ੍ਹਾਂ 10 ਵਿਧਾਇਕਾਂ ਨੂੰ 19 ਮਾਰਚ ਯਾਨੀ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੈਬਨਿਟ ਮੰਤਰੀ ਵਜੋਂ ਸਹੁੰ ਚੁਕਾਈ (Punjab's new cabinet to be sworn in today) ਜਾਵੇਗੀ।

ਇਹ ਵੀ ਪੜੋ: ਆਪ ਲਈ ਪੰਜਾਬ ਤੋਂ ਰਾਜਸਭਾ ਮੈਂਬਰਾਂ ਦੀ ਚੋਣ ਚੁਣੌਤੀ ਭਰਪੂਰ

ਮਾਨ ਨੇ ਕੀਤਾ ਸੀ ਟਵੀਟ

ਭਗਵੰਤ ਮਾਨ ਟਵੀਟ ਕਰਦੇ ਹੋਏ ਲਿਖਿਆ ਸੀ ਕਿ ‘ਪੰਜਾਬ ਦਾ ਨਵਾਂ ਮੰਤਰੀ ਮੰਡਲ (New Cabinet of Punjab) ਕੱਲ੍ਹ ਸਹੁੰ ਚੁੱਕੇਗਾ। ਪੰਜਾਬ ਦੇ ਹੋਣ ਵਾਲੇ ਸਾਰੇ ਮੰਤਰੀਆਂ ਨੂੰ ਬਹੁਤ-ਬਹੁਤ ਮੁਬਾਰਕਾਂ। ਪੰਜਾਬ ਦੇ ਲੋਕਾਂ ਨੇ ਸਾਨੂੰ ਸਾਰਿਆਂ ਨੂੰ ਬਹੁਤ ਵੱਡੀ ਜ਼ਿੰਮੇਵਾਰੀ ਦਿੱਤੀ ਹੈ, ਸਾਨੂੰ ਦਿਨ-ਰਾਤ ਮਿਹਨਤ ਕਰਕੇ ਲੋਕਾਂ ਦੀ ਸੇਵਾ ਕਰਨੀ ਹੈ ਅਤੇ ਇੱਕ ਇਮਾਨਦਾਰ ਸਰਕਾਰ ਦੇਣੀ ਹੈ। ਅਸੀਂ ਇੱਕ ਰੰਗਲਾ ਪੰਜਾਬ ਬਣਾਉਣਾ ਹੈ।’

  • ਪੰਜਾਬ ਦਾ ਨਵਾਂ ਮੰਤਰੀ ਮੰਡਲ ਕੱਲ੍ਹ ਸਹੁੰ ਚੁੱਕੇਗਾ। ਪੰਜਾਬ ਦੇ ਹੋਣ ਵਾਲੇ ਸਾਰੇ ਮੰਤਰੀਆਂ ਨੂੰ ਬਹੁਤ-ਬਹੁਤ ਮੁਬਾਰਕਾਂ।

    ਪੰਜਾਬ ਦੇ ਲੋਕਾਂ ਨੇ ਸਾਨੂੰ ਸਾਰਿਆਂ ਨੂੰ ਬਹੁਤ ਵੱਡੀ ਜ਼ਿੰਮੇਵਾਰੀ ਦਿੱਤੀ ਹੈ, ਸਾਨੂੰ ਦਿਨ-ਰਾਤ ਮਿਹਨਤ ਕਰਕੇ ਲੋਕਾਂ ਦੀ ਸੇਵਾ ਕਰਨੀ ਹੈ ਅਤੇ ਇੱਕ ਇਮਾਨਦਾਰ ਸਰਕਾਰ ਦੇਣੀ ਹੈ। ਅਸੀਂ ਇੱਕ ਰੰਗਲਾ ਪੰਜਾਬ ਬਣਾਉਣਾ ਹੈ। pic.twitter.com/BmvgZwCAm3

    — Bhagwant Mann (@BhagwantMann) March 18, 2022 " class="align-text-top noRightClick twitterSection" data=" ">

ਪੰਜਾਬ ਦਾ ਨਵਾਂ ਮੰਤਰੀ ਮੰਡਲ

  1. ਹਰਪਾਲ ਸਿੰਘ ਚੀਮਾ, ਵਿਧਾਨ ਸਭਾ ਹਲਕਾ ਦਿੜ੍ਹਬਾ
  2. ਗੁਰਮੀਤ ਸਿੰਘ ਮੀਤ ਹੇਅਰ, ਵਿਧਾਨ ਸਭਾ ਹਲਕਾ ਬਰਨਾਲਾ
  3. ਡਾ. ਬਲਜੀਤ ਕੌਰ, ਵਿਧਾਨ ਸਭਾ ਹਲਕਾ ਮਲੋਟ
  4. ਹਰਭਜਨ ਸਿੰਘ ਈ. ਟੀ. ਓ., ਵਿਧਾਨ ਸਭਾ ਹਲਕਾ ਜੰਡਿਆਲਾ
  5. ਡਾ. ਵਿਜੈ ਸਿੰਗਲਾ, ਵਿਧਾਨ ਸਭਾ ਹਲਕਾ ਮਾਨਸਾ
  6. ਲਾਲ ਚੰਦ ਕਟਾਰੂਚੱਕ, ਵਿਧਾਨ ਸਭਾ ਹਲਕਾ ਭੋਆ
  7. ਕੁਲਦੀਪ ਸਿੰਘ ਧਾਲੀਵਾਲ, ਵਿਧਾਨ ਸਭਾ ਹਲਕਾ ਅਜਨਾਲਾ
  8. ਲਾਲਜੀਤ ਸਿੰਘ ਭੁੱਲਰ, ਵਿਧਾਨ ਸਭਾ ਹਲਕਾ ਪੱਟੀ
  9. ਬ੍ਰਹਮ ਸ਼ੰਕਰ ਜਿੰਪਾ, ਵਿਧਾਨ ਸਭਾ ਹਲਕਾ ਹੁਸ਼ਿਆਰਪੁਰ
  10. ਹਰਜੋਤ ਸਿੰਘ ਬੈਂਸ, ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ

ਭਗਵੰਤ ਮਾਨ ਦੇ ਮੰਤਰੀ ਮੰਡਲ ਵਿੱਚ ਕਾਫੀ ਸੰਤੁਲਨ ਬਣਾਇਆ ਗਿਆ ਹੈ। ਜਾਤ ਅਧਾਰਤ, ਧਰਮ ਅਧਾਰਤ ਕੈਬਨਿਟ ਤੋਂ ਇਲਾਵਾ ਮਾਲਵੇ ਵਿੱਚੋਂ ਸਰਕਾਰ ਬਣਾਉਣ ਜਿੰਨੇ ਵਿਧਾਇਕ ਜਿੱਤਣ ਦੇ ਬਾਵਜੂਦ ਮਾਝੇ ਤੇ ਦੋਆਬੇ ਦੇ ਲੋਕਾਂ ਦੇ ਪਿਆਰ ਦਾ ਮੁੱਲ ਮੋੜਨ ਲਈ ਨਵੇਂ ਚਿਹਰਿਆਂ ਨੂੰ ਮੰਤਰੀ ਮੰਡਲ ਵਿੱਚ ਥਾਂ ਦਿੱਤੀ ਗਈ ਹੈ।

ਇਹ ਵੀ ਪੜੋ: ਕੁਲਤਾਰ ਸੰਧਵਾ ਹੋਣਗੇ ਪੰਜਾਬ ਵਿਧਾਨਸਭਾ ਦੇ ਸਪੀਕਰ,ਟਵੀਟ ਕਰ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਦੇ ਸਾਰੇ ਪੁਰਾਣੇ ਵਿਧਾਇਕਾਂ ਨੂੰ ਮੁੜ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਸੀ, ਪਰ ਫਿਲਹਾਲ ਇਨ੍ਹਾਂ ਵਿੱਚੋਂ ਸਿਰਫ 2 ਪੁਰਾਣੇ ਚਿਹਰਿਆਂ ਨੂੰ ਥਾਂ ਮਿਲੀ ਹੈ। ਪੰਜਾਬ ਵਿਧਾਨ ਸਭਾ ਦੀਆਂ ਕੁਲ 117 ਸੀਟਾਂ ਹਨ ਤੇ ਇਸ ਲਿਹਾਜ ਨਾਲ ਮੁੱਖ ਮੰਤਰੀ ਸਮੇਤ ਕੁਲ 17 ਵਿਧਾਇਕਾਂ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ। ਫਿਲਹਾਲ ਸਰਕਾਰ ਨੇ 10 ਮੰਤਰੀਆਂ ਦੇ ਨਾਮ ਐਲਾਨੇ ਹਨ ਤੇ ਇੱਕ ਭਗਵੰਤ ਮਾਨ ਖੁਦ ਮੁੱਖ ਮੰਤਰੀ ਹਨ ਤੇ ਹੁਣ ਪਾਰਟੀ ਛੇ ਹੋਰ ਮੰਤਰੀ ਆਪਣੀ ਕੈਬਨਿਟ ਵਿੱਚ ਸ਼ਾਮਲ ਕਰ ਸਕੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.