ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ (Sidhu Musewala murder case) ਵਿੱਚ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ ਤੇ ਜਲਦ ਤੋਂ ਜਲਦ ਕਾਤਲਾਂ ਨੂੰ ਫੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਮੂਸੇਵਾਲਾ ਕਤਲ ਮਾਮਲੇ ਵਿੱਚ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਪੁਲਿਸ ਨੇ ਕਤਲ ਨਾਲ ਜੁੜੇ 10 ਸ਼ਾਰਪ ਸ਼ੂਟਰਾਂ ਦੀ ਪਛਾਣ ਕੀਤੀ ਹੈ ਤੇ ਇਹ ਸਾਰੇ ਸ਼ਾਰਪ ਸ਼ੂਟਰ ਲਾਰੈਂਸ ਗੈਂਗ ਨਾਲ ਸਬੰਧਿਤ ਦੱਸੇ ਜਾ ਰਹੇ ਹਨ। ਜਾਣਕਾਰੀ ਇਹ ਵੀ ਹੈ ਕਿ ਇਹ ਸ਼ਾਰਪ ਸ਼ੂਟਰ ਪੰਜਾਬ, ਹਰਿਆਣਾ, ਰਾਜਸਥਾਨ ਨਾਲ ਸਬੰਧ ਰੱਖਦੇ ਹਨ।
ਇਹ ਵੀ ਪੜੋ: ਮੌਤ ਤੋਂ ਬਾਅਦ ਵੀ ਗੂਗਲ ਸਰਚ ਵਿੱਚ TOP ’ਤੇ ਮੂਸੇਵਾਲਾ, ਜਾਣੋ ਕਿੱਥੇ ਕਿੰਨਾ ਵਾਰ ਹੋਇਆ ਸਰਚ...
ਸ਼ਾਰਪ ਸ਼ੂਟਰਾਂ ਦੀ ਹੋਈ ਪਛਾਣ: ਇਹਨਾਂ ਵਿੱਚ ਸੁਭਾਸ਼ ਬੋਂਡਾ, ਸੰਤੋਸ਼ ਯਾਦਵ, ਸੌਰਭ, ਮਨਜੀਤ ਸਿੰਘ, ਪ੍ਰਿਆਵਰਤ ਫੌਜੀ, ਹਰਕਮਲ, ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਸਿੰਘ ਤੋਂ ਇਲਾਵਾ 2 ਹੋਰ ਸ਼ਾਮਲ ਹਨ। ਇਹਨਾਂ ਵਿੱਚੋਂ ਹਰਕਮਲ, ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਸਿੰਘ ਪੰਜਾਬ ਦੇ ਵਾਸੀ ਦੱਸੇ ਜਾ ਰਹੇ ਹਨ।
ਲਗਾਤਾਰ ਛਾਪੇਮਾਰੀ ਕਰ ਰਹੀ ਹੈ ਪੁਲਿਸ: ਪੁਲਿਸ ਇਹਨਾਂ ਸ਼ਾਰਪ ਸ਼ੂਟਰਾਂ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਉਥੇ ਹੀ ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਇਹ ਵੀ ਹੈ ਕੇ ਇਨ੍ਹਾਂ 'ਚੋਂ ਇਕ ਸ਼ੂਟਰ ਰਾਜਸਥਾਨ ਦਾ ਦੱਸਿਆ ਜਾ ਰਿਹਾ ਹੈ। ਜਾਬ ਪੁਲਿਸ ਦੇ ਨਾਲ-ਨਾਲ ਦਿੱਲੀ, ਹਰਿਆਣਾ ਅਤੇ ਰਾਜਸਥਾਨ ਪੁਲਿਸ ਵੀ ਸ਼ੂਟਰਾਂ ਦੀ ਭਾਲ ਕਰ ਰਹੀ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਪੁਲਿਸ ਨੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਦਾ ਪਛਾਣ ਦਵਿੰਦਰ ਉਰਫ਼ ਕਾਲਾ ਵੱਜੋਂ ਹੋਈ ਹੈ। ਦਵਿੰਦਰ ਖਿਲਾਫ ਫਤਿਹਾਬਾਦ ਸਦਰ ਥਾਣੇ 'ਚ 6 NDPS ਮਾਮਲੇ ਦਰਜ ਹਨ ਅਤੇ ਪੰਜਾਬ 'ਚ ਦਵਿੰਦਰ ਖਿਲਾਫ 2 ਕਿਲੋ ਅਫੀਮ ਦਾ ਮਾਮਲਾ ਦਰਜ ਹੈ।
ਇਸ ਤਰ੍ਹਾਂ ਵਾਪਸੀ ਘਟਨਾ: ਮਸ਼ਹੂਰ ਗਾਇਕ ਅਤੇ ਅਦਾਕਾਰ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸਿੱਧੂ ਮੂਸੇਵਾਲਾ ’ਤੇ ਇਹ ਹਮਲਾ ਪਿੰਡ ਜਵਾਹਰਕੇ ਨੇੜੇ ਹੋਇਆ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਲੱਗਣ ਤੋਂ ਬਾਅਦ ਇਸ ਨੂੰ ਗੰਭੀਰ ਜ਼ਖਮੀ ਹਾਲਾਤ ਵਿੱਚ ਮਾਨਸਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਦੌਰਾਨ ਹਮਲਾਵਰਾਂ ਨੇ ਲਗਭਗ 30 ਤੋਂ 35 ਰੋਂਦ ਫਾਇਰ ਕੀਤੇ, ਜਿਸ ਵਿਚ ਸਿੱਧੂ ਦੇ ਲਗਭਗ 7 ਗੋਲ਼ੀਆਂ ਲੱਗੀਆਂ ਸਨ।
ਇਹ ਵੀ ਪੜੋ: ਸਾਕਾ ਨੀਲਾ ਤਾਰਾ ਬਰਸੀ: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲੱਗੇ ਖਾਲਿਸਤਾਨ ਦੇ ਨਾਅਰੇ