ਚੰਡੀਗੜ੍ਹ: ਸੂਬੇ ਵਿੱਚ 2 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ ਸੂਬੇ ਦੀਆਂ ਵੱਖ-ਵੱਖ ਮੰਡੀਆਂ ਵਿੱਚੋਂ 11885504 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਜਦਕਿ ਸਰਕਾਰ ਵਲੋਂ ਆੜ੍ਹਤੀਆਂ/ਕਿਸਾਨਾਂ ਦੇ ਖਾਤਿਆਂ ਵਿਚ 16721.24 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ ਹੈ, ਜਿਸ ਨਾਲ 807938 ਕਿਸਾਨਾ ਨੂੰ ਐਮ.ਐਸ.ਪੀ ਦਾ ਲਾਭ ਮਿਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 11798543 ਮੀਟ੍ਰਿਕ ਟਨ ਸਰਕਾਰੀ Îਏਜੰਸੀਆਂ ਵੱਲੋਂ ਜਦਕਿ 86961 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।
ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 4865211 ਟਨ, ਮਾਰਕਫੈੱਡ ਵੱਲੋਂ 3050156 ਟਨ ਅਤੇ ਪਨਸਪ ਵੱਲੋਂ 2367641 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 1352117 ਮੀਟ੍ਰਿਕ ਟਨ ਅਤੇ ਕੇਂਦਰੀ ਏਜੰਸੀ ਫੂਡ ਕਾਰਪੋਰੇਸ਼ਨ ਆਫ ਇੰਡੀਆ(ਐਫ.ਸੀ.ਆਈ ) ਵਲੋਂ 163418 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ। ਬੁਲਾਰੇ ਮੁਤਾਬਕ 72 ਘੰਟੇ ਵਾਲੇ ਨਿਯਮ ਤਹਿਤ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ 93.09 ਫੀਸਦ ਝੋਨੇ ਦੀ ਚੁਕਾਈ ਕੀਤੀ ਜਾ ਚੁੱਕੀ ਹੈ।