ਚੰਡੀਗੜ੍ਹ: ਪੰਜਾਬ ਵਿੱਚ 3 ਨਵੰਬਰ ਤੱਕ 835943 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਦਿੰਦਿਆਂ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 12289106 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 12201307 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 87799 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।
ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 5042424 ਟਨ, ਮਾਰਕਫੈੱਡ ਵੱਲੋਂ 3148922 ਟਨ ਅਤੇ ਪਨਸਪ ਵੱਲੋਂ 2456900 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 1386524 ਮੀਟ੍ਰਿਕ ਟਨ ਅਤੇ ਐਫ.ਸੀ.ਆਈ ਵਲੋਂ 166537 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ। ਇਸਦੇ ਨਾਲ ਹੀ 72 ਘੰਟੇ ਵਾਲੇ ਨਿਯਮ ਮੁਤਾਬਕ 92.94 ਫੀਸਦ ਝੋਨੇ ਦੀ ਚੁਕਾਈ ਵੀ ਮੁਕੰਮਲ ਕਰ ਲਈ ਗਈ ਹੈ।