ETV Bharat / city

'ਆਪ' ਦੀ ਰਡਾਰ ‘ਤੇ ਕੈਪਟਨ ਦੇ 5 ਮੰਤਰੀ

author img

By

Published : Aug 10, 2021, 8:13 PM IST

ਆਮ ਆਦਮੀ ਪਾਰਟੀ (Aam Aadmi Party) ਦੇ ਵਫਦ ਵੱਲੋਂ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ (Harpal Cheema) ਦੀ ਅਗਵਾਈ ਦੇ ਵਿੱਚ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ (Governor VP Singh Badnaur) ਦੇ ਨਾਲ ਮੁਲਕਾਤ ਕੀਤੀ ਗਈ ਹੈ। ਇਸ ਮੁਲਕਾਤ ਦੌਰਾਨ ਉਨ੍ਹਾਂ ਰਾਜਪਾਲ ਕੋਲ ਪੰਜਾਬ ਦੇ 5 ਮੰਤਰੀਆਂ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਆਪ ਨੇ ਮੰਤਰੀਆਂ ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ (Allegations of corruption) ਲਗਾਏ ਹਨ।

'ਆਪ' ਦੀ ਰਡਾਰ ‘ਤੇ ਕੈਪਟਨ ਦੇ 5 ਮੰਤਰੀ
'ਆਪ' ਦੀ ਰਡਾਰ ‘ਤੇ ਕੈਪਟਨ ਦੇ 5 ਮੰਤਰੀ

ਚੰਡੀਗੜ੍ਹ: 'ਆਪ' ਦੇ ਵਫ਼ਦ ਵੱਲੋਂ ਰਾਜਪਾਲ ਨੂੰ ਸੌਂਪੇ ਮੰਗ ਪੱਤਰ 'ਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਰਾਣਾ ਗੁਰਮੀਤ ਸਿੰਘ ਸੋਢੀ, ਬਲਬੀਰ ਸਿੰਘ ਸਿੱਧੂ, ਸੁੰਦਰ ਸ਼ਾਮ ਅਰੋੜਾ ਅਤੇ ਭਾਰਤ ਭੂਸ਼ਣ ਆਸ਼ੂ ‘ਤੇ ਕਰੋੜਾਂ ਰੁਪਏ ਦੇ ਘੁਟਾਲਿਆਂ ਦੇ ਇਲਜ਼ਾਮ ਲਗਾਏ ਹਨ। ਇਸ ਮੁਲਾਕਾਤ ਦੌਰਾਨ ਆਪ ਨੇ ਇੰਨ੍ਹਾਂ ਮੰਤਰੀਆਂ ਨੂੰ ਤੁਰੰਤ ਬਰਖਾਸਤ ਕਰਨ ਦੀ ਵੀ ਮੰਗ ਕੀਤੀ ਹੈ।

'ਆਪ' ਦੀ ਰਡਾਰ ‘ਤੇ ਕੈਪਟਨ ਦੇ 5 ਮੰਤਰੀ

ਇਸ ਵਫਦ ਦੇ ਵਿੱਚ ਵਿਧਾਇਕ ਪ੍ਰਿੰਸੀਪਲ ਬੁੱਧਰਾਮ, ਮਾਸਟਰ ਬਲਦੇਵ ਸਿੰਘ, ਜੈ ਕਿਸ਼ਨ ਰੋੜੀ, ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ ਅਤੇ ਗੁਰਮੀਤ ਸਿੰਘ ਮੀਤ ਹੇਅਰ ਵੀ ਸ਼ਾਮਿਲ ਸਨ।

ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਕਿਹਾ ਕਿ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਫੰਡ ਵਿੱਚ ਕਰੋੜਾਂ ਦਾ ਘੁਟਾਲਾ ਕੀਤਾ ਹੈ, ਜਿਸ ਨਾਲ ਦੋ ਲੱਖ ਤੋਂ ਵੱਧ ਦਲਿਤ ਵਿਦਿਆਰਥੀਆਂ ਦਾ ਭਵਿੱਖ ਖਤਰੇ ਵਿੱਚ ਪੈ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਉਨ੍ਹਾਂ ਦੀ ਐਕੁਆਇਰ ਕੀਤੀ ਜ਼ਮੀਨ ਲਈ ਦੋ ਵਾਰ ਪੈਸੇ ਮਿਲੇ ਹਨ। ਇਸ ਦੇ ਬਾਵਜੂਦ ਉਸ ਨੇ ਤੀਜੀ ਵਾਰ ਪੈਸੇ ਲੈਣ ਦੀ ਕੋਸ਼ਿਸ਼ ਕੀਤੀ ਹੈ।

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ 'ਤੇ ਕੋਰੋਨਾ ਦੇ ਇਲਾਜ ਲਈ ਲੋੜੀਂਦੀ ਫਤਿਹ ਕਿੱਟਾਂ ਖਰੀਦਣ ਵਿੱਚ ਘਪਲੇ ਦਾ ਦੋਸ਼ ਲਾਉਂਦਿਆਂ ਚੀਮਾ ਨੇ ਕਿਹਾ ਕਿ ਮੰਤਰੀ ਸਿੱਧੂ ਨੇ ਮੋਹਾਲੀ ਨੇੜੇ 10 ਏਕੜ ਜ਼ਮੀਨ' ਤੇ ਇੱਕ ਕਰੋੜ ਰੁਪਏ ਤੋਂ ਵੱਧ ਦਾ ਘਪਲਾ ਕਰਨਾ ਦਾ ਇਲਜ਼ਾਮ ਲਗਾਇਆ ਹੈ। ਇਸਦੇ ਨਾਲ ਹੀ ਚੀਮਾ ਨੇ ਭਾਰਤ ਭੂਸ਼ਣ ਆਸ਼ੂ ਅਤੇ ਸੁੰਦਰ ਸ਼ਾਮ ਅਰੋੜਾ ਉੱਪਰ ਵੀ ਗੰਭੀਰ ਇਲਜ਼ਾਮ ਲਗਾਏ ਹਨ।

ਇਹ ਵੀ ਪੜ੍ਹੋ:ਪੋਸਟ ਮੈਟ੍ਰਿਕ ਸਕਾਲਰਸ਼ਿੱਪ ਘੁਟਾਲਾ ਕਿਵੇਂ ਬਣਿਆ ਸਰਕਾਰ ਦੇ ਗਲੇ ਦੀ ਹੱਡੀ ! ਵੇਖੋ ਖਾਸ ਰਿਪੋਰਟ

ETV Bharat Logo

Copyright © 2024 Ushodaya Enterprises Pvt. Ltd., All Rights Reserved.