ਚੰਡੀਗੜ੍ਹ: ਪੀਪੀਸੀਸੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸ਼ਨੀਵਾਰ ਦੇਰ ਸ਼ਾਮ ਵਿਧਾਇਕ ਪ੍ਰਗਟ ਸਿੰਘ ਦੇ ਘਰ ਇੱਕ ਉਚੇਚੀ ਮੀਟਿੰਗ ਕੀਤੀ। ਇਸ ਦੌਰਾਨ ਚਾਰ ਵਿਧਾਇਕ ਮੌਜੂਦ ਰਹੇ। ਕੈਬਨਿਟ ਦੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਇਹ ਮੀਟਿੰਗ ਵਿਸ਼ੇਸ਼ ਮਹੱਤਤਾ ਰਖਦੀ ਹੈ।
ਮੀਟਿੰਗ ਵਿੱਚ ਪ੍ਰਗਟ ਸਿੰਘ ਦੇ ਘਰ ਨਵਜੋਤ ਸਿੰਘ ਸਿੱਧੂ ਤੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਤੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਸ਼ਾਮਲ ਹੋਏ। ਇਨ੍ਹਾਂ ਤਿੰਨਾਂ ਦਾ ਨਾਂ ਕੈਬਨਿਟ ਵਿੱਚ ਦੱਸਿਆ ਜਾ ਰਿਹਾ ਹੈ। ਪਾਰਟੀ ਪ੍ਰਧਾਨ ਨਾਲ ਕੀਤੀ ਇਹ ਮੀਟਿੰਗ ਮਹਿਕਮਿਆਂ ਦੀ ਵੰਡ ਬਾਰੇ ਵੀ ਹੋ ਸਕਦੀ ਹੈ।
ਸੂਤਰ ਇਹ ਵੀ ਦੱਸਦੇ ਹਨ ਕਿ ਨਵਜੋਤ ਸਿੰਘ ਸਿੱਧੂ ਅਕਸਰ ਪ੍ਰਗਟ ਸਿੰਘ ਦੇ ਘਰ ਆਉਂਦੇ ਜਾਂਦੇ ਰਹਿੰਦੇ ਹਨ।