ETV Bharat / city

ਸੂਬੇ ਭਰ ’ਚ ਨਾਈਟ ਡੌਮੀਨੇਸ਼ਨ ਆਪ੍ਰੇਸ਼ਨ ਲਈ 135 ਗਜ਼ਟਿਡ ਅਫ਼ਸਰ ਤੈਨਾਤ

ਪੰਜਾਬ ਦੇ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਦੱਸਿਆ ਕਿ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅਸੀਂ ਸੂਬੇ ਭਰ 'ਚ ਰਾਤ ਦੀ ਗਸ਼ਤ ਤੇਜ਼ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਉੱਪ ਮੁੱਖ ਮੰਤਰੀ ਰੰਧਾਵਾ ਨੇ ਮੰਗਲਵਾਰ ਨੂੰ ਅੰਮ੍ਰਿਤਸਰ ‘ਚ ਕ੍ਰਾਈਮ ਰਿਵੀਊ (ਅਪਰਾਧ ਸਮੀਖਿਆ) ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਪੁਲੀਸ ਫੋਰਸ ਨੂੰ ਸੂਬੇ ਭਰ ‘ਚ ਰਾਤ ਦੀ ਗਸ਼ਤ ਵਧਾਉਣ ਦੇ ਨਿਰਦੇਸ਼ ਦਿੱਤੇ ਸਨ ਤਾਂ ਜੋ ਕਾਨੂੰਨ ਵਿਵਸਥਾ ਬਣਾਈ ਰੱਖਣ ਨੂੰ ਯਕੀਨੀ ਬਣਾਇਆ ਜਾ ਸਕੇ।

author img

By

Published : Nov 25, 2021, 6:27 PM IST

ਚੰਡੀਗੜ : ਮੌਜੂਦਾ ਸੁਰੱਖਿਆ ਸਥਿਤੀ ਦੇ ਮੱਦੇਨਜ਼ਰ ਪੰਜਾਬ ਪੁਲਿਸ ਦੇ ਵੱਖ-ਵੱਖ ਰੈਂਕਾਂ ਦੇ ਲਗਭਗ 135 ਗਜ਼ਟਿਡ ਅਫ਼ਸਰਾਂ ਨੂੰ ਸੂਬੇ ਭਰ ਵਿੱਚ ਕਿਸੇ ਵੀ ਕਿਸਮ ਦੀ ਅੱਤਵਾਦੀ ਜਾਂ ਅਪਰਾਧਿਕ ਗਤੀਵਿਧੀ ਨੂੰ ਰੋਕਣ ਲਈ ਨਾਈਟ ਡੌਮੀਨੇਸ਼ਨ ਅਪ੍ਰੇਸ਼ਨਾਂ ਲਈ ਤਾਇਨਾਤ ਕੀਤਾ ਗਿਆ ਹੈ।

ਪੰਜਾਬ ਦੇ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਦੱਸਿਆ ਕਿ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅਸੀਂ ਸੂਬੇ ਭਰ 'ਚ ਰਾਤ ਦੀ ਗਸ਼ਤ ਤੇਜ਼ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਉੱਪ ਮੁੱਖ ਮੰਤਰੀ ਰੰਧਾਵਾ ਨੇ ਮੰਗਲਵਾਰ ਨੂੰ ਅੰਮ੍ਰਿਤਸਰ ‘ਚ ਕ੍ਰਾਈਮ ਰਿਵੀਊ (ਅਪਰਾਧ ਸਮੀਖਿਆ) ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਪੁਲੀਸ ਫੋਰਸ ਨੂੰ ਸੂਬੇ ਭਰ ‘ਚ ਰਾਤ ਦੀ ਗਸ਼ਤ ਵਧਾਉਣ ਦੇ ਨਿਰਦੇਸ਼ ਦਿੱਤੇ ਸਨ ਤਾਂ ਜੋ ਕਾਨੂੰਨ ਵਿਵਸਥਾ ਬਣਾਈ ਰੱਖਣ ਨੂੰ ਯਕੀਨੀ ਬਣਾਇਆ ਜਾ ਸਕੇ।

ਜ਼ਿਕਰਯੋਗ ਹੈ ਕਿ ਬੁੱਧਵਾਰ ਅਤੇ ਵੀਰਵਾਰ ਦੀ ਦਰਮਿਆਨੀ ਰਾਤ ਨੂੰ ਉਪ ਮੁੱਖ ਮੰਤਰੀ ਨੇ ਰਾਤ ਦੀ ਗਸ਼ਤ ਲਈ ਤਾਇਨਾਤ ਗਜ਼ਟਿਡ ਅਫ਼ਸਰਾਂ ਨੂੰ ਖੁਦ ਅਚਨਚੇਤ ਕਾਲ ਕਰਕੇ ਇਹ ਯਕੀਨੀ ਬਣਾਇਆ ਕਿ ਉਹ ਆਪਣੇ ਕੰਮ ‘ਤੇ ਮੌਜੂਦ ਹਨ ਜਾਂ ਨਹੀਂ।

ਸੂਬੇ ਭਰ ’ਚ ਨਾਈਟ ਡੌਮੀਨੇਸ਼ਨ ਆਪ੍ਰੇਸ਼ਨ ਲਈ 135 ਗਜ਼ਟਿਡ ਅਫ਼ਸਰ ਤੈਨਾਤ
ਸੂਬੇ ਭਰ ’ਚ ਨਾਈਟ ਡੌਮੀਨੇਸ਼ਨ ਆਪ੍ਰੇਸ਼ਨ ਲਈ 135 ਗਜ਼ਟਿਡ ਅਫ਼ਸਰ ਤੈਨਾਤ

ਇਹ ਕਾਰਵਾਈ ਉਸ ਸਮੇਂ ਹੋਈ ਜਦੋਂ ਪੰਜਾਬ ਵਿੱਚ ਹੋਰ ਹਥਿਆਰਾਂ ਦੇ ਨਾਲ-ਨਾਲ ਹੈਂਡ ਗ੍ਰਨੇਡਾਂ ਅਤੇ ਟਿਫਿਨ ਬੰਬਾਂ ਦੀ ਵੱਡੀ ਆਮਦ ਹੋ ਰਹੀ ਹੈ। ਹਾਲ ਹੀ 'ਚ ਸੂਬੇ ਵਿੱਚ ਸੀਆਈਏ ਨਵਾਂਸ਼ਹਿਰ ਅਤੇ ਪਠਾਨਕੋਟ ਦੇ ਛਾਉਣੀ ਖੇਤਰ ਵਿੱਚ ਦੋ ਬੰਬ ਧਮਾਕੇ ਹੋਣ ਤੋਂ ਇਲਾਵਾ ਜ਼ੀਰਾ ਖੇਤਰ ਤੋਂ ਇੱਕ ਬਿਨਾਂ ਚੱਲੇ ਹੈਂਡ ਗ੍ਰਨੇਡ ਦੀ ਬਰਾਮਦਗੀ ਵੀ ਸ਼ਾਮਲ ਹੈ।

ਡੀਜੀਪੀ ਨੇ ਦੱਸਿਆ ਕਿ ਹਰੇਕ ਪੁਲੀਸ ਜ਼ਿਲ੍ਹੇ ਨੂੰ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਹਰੇਕ ਸੈਕਟਰ ਲਈ ਡੀਐਸਪੀ ਜਾਂ ਐਸਪੀ ਰੈਂਕ ਦਾ ਇੱਕ ਗਜ਼ਟਿਡ ਅਧਿਕਾਰੀ ਤਾਇਨਾਤ ਕੀਤਾ ਗਿਆ ਹੈ, ਜੋ ਆਪਣੇ ਅਧਿਕਾਰ ਖੇਤਰ 'ਚ ਰਾਤ ਦੀ ਗਸ਼ਤ ਨੂੰ ਯਕੀਨੀ ਬਣਾਉਣਗੇ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਵਿਰੁੱਧ ਉਲੰਘਣਾ ਪਟੀਸ਼ਨ ਦੀ ਸੁਣਵਾਈ ਅੱਗੇ ਪਈ

ਉਨ੍ਹਾਂ ਕਿਹਾ ਕਿ ਰੁਟੀਨ ਨਾਕਿਆਂ ਜਾਂ ਵਾਹਨਾਂ ਦੀ ਚੈਕਿੰਗ ਤੋਂ ਇਲਾਵਾ, ਤਾਇਨਾਤ ਕੀਤੇ ਗਏ ਅਫ਼ਸਰਾਂ ਨੂੰ ਸੰਵੇਦਨਸ਼ੀਲ ਥਾਵਾਂ ਜਿਵੇਂ ਕਿ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ, ਧਾਰਮਿਕ ਸਥਾਨਾਂ, ਆਰਐਸਐਸ ਸ਼ਾਖਾਵਾਂ ਅਤੇ ਹੋਰ ਮਹੱਤਵਪੂਰਨ ਸਥਾਨਾਂ ‘ਤੇ ਵੀ ਚੌਕਸੀ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।

ਇਸ ਦੌਰਾਨ ਪੁਲੀਸ ਕਮਿਸ਼ਨਰਾਂ/ਐਸਐਸਪੀਜ ਨੂੰ ਵੀ ਡਰੋਨਾਂ ਅਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਘੁੰਮਣ ਵਾਲੇ ਸ਼ੱਕੀ ਵਿਅਕਤੀਆਂ ਵੱਲ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਡੀਜੀਪੀ ਨੇ ਸੀਪੀਜ/ਐਸਐਸਪੀਜ ਨੂੰ ਸਾਰੇ ਪੀਸੀਆਰ/ਆਰਆਰਪੀਐਸ ਵਾਹਨਾਂ ਅਤੇ ਬੁਲੇਟ ਪਰੂਫ ਮੋਰਚਿਆਂ ਦੀ ਵਰਤੋਂ ਸੰਵੇਦਨਸ਼ੀਲ ਥਾਵਾਂ ਨੂੰ ਕਵਰ ਕਰਨ ਦੇ ਨਾਲ-ਨਾਲ ਸਾਰੇ ਕੰਟਰੋਲ ਰੂਮਾਂ ਨੂੰ ਸਰਗਰਮ ਕਰਨ ਦੇ ਆਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ : STF ਦੀ ਰਿਪੋਰਟਾਂ ਨਾ ਖੁਲ੍ਹੀਆਂ ਤਾਂ ਮਰਨ ਵਰਤ 'ਤੇ ਬੈਠਾਂਗੇ: ਨਵਜੋਤ ਸਿੱਧੂ

ETV Bharat Logo

Copyright © 2024 Ushodaya Enterprises Pvt. Ltd., All Rights Reserved.