ਚੰਡੀਗੜ੍ਹ: ਉੱਤਰ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਦਾ ਪੰਜਾਬ ਦੇ ਤਾਪਮਾਨ ਨੂੰ ਲੈ ਕੇ ਅਨੁਮਾਨ ਹੈ ਪੰਜਾਬ ਵਿੱਚ 15 ਜੂਨ ਤੱਕ ਮੌਸਮ ਹੀ ਰਹਿਣ ਦੀ ਸੰਭਾਵਨਾ ਹੈ। ਦਿਨ ਦਾ ਤਾਪਮਾਨ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਵਧੇਗਾ ਅਤੇ ਗਰਮੀ ਵਧੇਗੀ। ਪੰਜਾਬ ਦੇ ਵਧੇਰੇ ਸ਼ਹਿਰ ਵਿੱਚ ਤਾਪਮਾਨ 43 ਡਿਗਰੀ ਸੈਲਸੀਅਸ ਤੋਂ ਜਿਆਦਾ ਰਹਿ ਸਕਦਾ ਹੈ।
ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 44 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ 29 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ 30 ਡਿਗਰੀ ਰਹੇਗੀ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਅਤੇ ਘੱਟ ਤੋਂ ਘੱਟ 31 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟ ਤੋਂ ਘੱਟ 32 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜ੍ਹੋ: Prices of vegetables: ਜਾਣੋ ਅੱਜ ਕੀ ਰੇਟ ਵਿਕ ਰਹੀਆਂ ਹਨ ਸਬਜੀਆਂ