ETV Bharat / city

ਪੰਜਾਬ 'ਚ ਕੋਰੋਨਾ ਦੇ 171 ਮਰੀਜ਼, 12 ਮੌਤਾਂ

author img

By

Published : Apr 13, 2020, 12:05 PM IST

ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ 171 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਨਾਲ 12 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਕੋਰੋਨਾ
ਕੋਰੋਨਾ

ਚੰਡੀਗੜ੍ਹ: ਵਿਸ਼ਵ ਭਰ 'ਚ ਇੱਕ ਲੱਖ ਤੋਂ ਵੱਧ ਲੋਕਾਂ ਦੀ ਜਾਨ ਲੈ ਚੁੱਕਾ ਕੋਰੋਨਾ ਵਾਇਰਸ ਪੰਜਾਬ ਵਿੱਚ ਵੀ ਕਹਿਰ ਢਾਹ ਰਿਹਾ ਹੈ। ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ 171 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਨਾਲ 12 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਸੂਬੇ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 135 ਹੈ ਅਤੇ 23 ਕੋਰੋਨਾ ਪੌਜ਼ੀਟਿਵ ਮਰੀਜ਼ ਠੀਕ ਹੋ ਚੁੱਕੇ ਹਨ। ਬੀਤੇ ਦਿਨੀਂ ਸੂਬੇ 'ਚੋਂ ਕੋਰੋਨਾ ਦੇ 12 ਪੌਜ਼ੀਟਿਵ ਮਰੀਜ਼ ਮਿਲੇ ਸਨ। ਸ਼ੱਕੀ ਮਰੀਜ਼ਾਂ ਗਿਣਤੀ 4281 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 3590 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ। 2 ਕੋਰੋਨਾ ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਪੰਜਾਬ ਦੇ 22 ਜ਼ਿਲ੍ਹਿਆਂ 'ਚੋਂ 17 ਜ਼ਿਲ੍ਹੇ ਕੋਰੋਨਾ ਦੀ ਚਪੇਟ ਵਿੱਚ ਹਨ। ਸਭ ਤੋਂ ਜ਼ਿਆਦਾ ਮਰੀਜ਼ ਮੋਹਾਲੀ ਜ਼ਿਲ੍ਹੇ ਵਿੱਚ ਹਨ। ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਇਸ ਤਰ੍ਹਾਂ ਹੈ। ਮੋਹਾਲੀ ਵਿੱਚ 53, ਪਠਾਨਕੋਟ ਵਿੱਚ 16, ਮਾਨਸਾ ਵਿੱਚ 11, ਮੋਗਾ ਵਿੱਚ 4, ਅੰਮ੍ਰਿਤਸਰ ਵਿੱਚ 11, ਨਵਾਂਸ਼ਹਿਰ ਵਿੱਚ 19, ਹੁਸ਼ਿਆਰਪੁਰ ਵਿੱਚ 7, ਜਲੰਧਰ ਵਿੱਚ 22, ਲੁਧਿਆਣਾ ਵਿੱਚ 10, ਰੋਪੜ ਵਿੱਚ 3, ਫ਼ਤਿਹਗੜ੍ਹ ਸਾਹਿਬ ਵਿੱਚ 2, ਪਟਿਆਲਾ ਵਿੱਚ 2, ਫ਼ਰੀਦਕੋਟ ਵਿੱਚ 3, ਬਰਨਾਲਾ ਵਿੱਚ 2, ਕਪੂਰਥਲਾ ਵਿੱਚ 2, ਮੁਕਤਸਰ ਸਾਹਿਬ ਵਿੱਚ 1 ਅਤੇ ਸੰਗਰੂਰ ਵਿੱਚ 2 ਤੇ ਇੱਕ ਹੋਰ ਮਾਮਲਾ ਅੱਜ ਜਲੰਧਰ ਤੋਂ ਆਇਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.